ਸੁਲਤਾਨਪੁਰ ਲੋਧੀ ’ਚ ਗਰਜੇ ਕਿਸਾਨ, ਕਿਹਾ- ਅੰਦੋਲਨ ਨਾਲ ਕੇਂਦਰ ਸਰਕਾਰ ਦਾ ਹੋਵੇਗਾ ਭੁਲੇਖਾ ਦੂਰ
Sunday, Mar 14, 2021 - 06:09 PM (IST)
ਸੁਲਤਾਨਪੁਰ ਲੋਧੀ (ਧੀਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਸੁਲਤਾਨਪੁਰ ਲੋਧੀ ਵਿਖੇ ਕਿਸਾਨ ਮਜਦੂਰ ਮਹਾ ਰੈਲੀ ਕੀਤੀ ਗਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਲਖਵਿੰਦਰ ਸਿੰਘ ਵਰਿਆਮ ਨੰਗਲ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ, ਸ਼ਿਵਕੰਵਰ ਸਿੰਘ ਸੰਧੂ ਨੇ ਕਿਸਾਨ ਮਜਦੂਰ ਮਹਾਂਰੈਲੀ ਨੂੰ ਸਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਇਆ ਅੰਦੋਲਨ ਵਿਆਪਕ ਅਤੇ ਵਿਸ਼ਾਲ ਪੱਧਰ ’ਤੇ ਨਵੀਆਂ ਸਿਖ਼ਰਾਂ ਨੂੰ ਛੂਹ ਰਿਹਾ ਹੈ ਅਤੇ ਪੂਰੇ ਦੇਸ਼ ਵਿੱਚ ਇਸ ਅੰਦੋਲਨ ਦਾ ਫੈਲਾਅ ਹੋ ਰਿਹਾ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਸਕੂਲ ਬੰਦ ਕਰਨ ਦੇ ਦਿੱਤੇ ਹੁਕਮ
ਖੇਤੀ ਦੇ ਤਿੰਨ ਕਾਨੂੰਨ, ਸਾਰੀਆਂ ਫਸਲਾਂ ਦੀ ਸਰਕਾਰੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਆਦਿ ਮੰਗਾਂ ਨੂੰ ਮਨਾਉਣ ਲਈ ਮੋਦੀ ਸਰਕਾਰ ਦੇ ਵਿਰੋਧ ਵਿਚ ਆਮ ਲੋਕਾਂ ਦਾ ਵਿਰੋਧ ਰੂਪੀ ਲਾਵਾ ਜਿਸ ਤਰ੍ਹਾਂ ਨਾਲ ਫੁੱਟ ਰਿਹਾ ਹੈ, ਉਹ ਮੌਜੂਦਾ ਸਮੇਂ ਵਿੱਚ ਕਿਸਾਨਾਂ ਮਜ਼ਦੂਰਾਂ ਦੀ ਹੋਂਦ ਦੇ ਸੰਘਰਸ਼ ਨੂੰ ਜਿੱਤ ਵਾਲੇ ਪਾਸੇ ਲੈ ਜਾਵੇਗਾ ਅਤੇ ਕੇਂਦਰ ਸਰਕਾਰ ਦੇ ਸਾਰੇ ਭਰਮ-ਭੁਲੇਖੇ ਦੂਰ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਕਣਕ ਦੀ ਖ਼ਰੀਦ ਨੂੰ ਲੈ ਕੇ ਮੜੀਆਂ ਜਾ ਰਹੀਆਂ ਸ਼ਰਤਾਂ ਪ੍ਰਵਾਨ ਨਹੀਂ ਕਰਾਂਗੇ, ਕਿਸਾਨ ਐੱਫ. ਸੀ. ਆਈ. ਨੂੰ ਕਿਸੇ ਕਿਸਮ ਦੀਆਂ ਫ਼ਰਦਾਂ ਜਮਾਂ ਨਹੀਂ ਕਰਵਾਉਣਗੇ।
ਇਹ ਵੀ ਪੜ੍ਹੋ : ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ
ਬੇ-ਜ਼ਮੀਨੇ ਕਿਸਾਨ ਆਬਾਦਕਾਰ ਅਤੇ ਠੇਕੇ ਵਾਲੇ ਕਾਸ਼ਤਕਾਰਾਂ ਦੀ ਕਣਕ ਦੀ ਫ਼ਸਲ ਮੰਡੀ ਵਿਚ ਸੰਘਰਸ਼ ਦੇ ਦਬਾਅ ਹੇਠ ਵਿਕਾਉਣਗੇ, ਜਥੇਬੰਦੀ ਸਾਰੇ ਕਿਸਾਨਾਂ ਮਜਦੂਰਾਂ ਨੂੰ ਇਸ ਦੇ ਵਿਰੋਧ ਕਰਨ ਦਾ ਸੱਦਾ ਦਿੰਦੀ ਹੈ। ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਅਤੇ ਕੈਪਟਨ ਸਰਕਾਰ ਖੰਡ ਮਿੱਲਾਂ ਦਾ ਰਹਿੰਦਾ ਬਕਾਇਆ ਤੁਰੰਤ ਜਾਰੀ ਕਰੇ। ਇਸ ਮੌਕੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਅਤੇ ਮਜ਼ਦੂਰ ਆਗੂ ਨੌਦੀਪ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ : ਸੰਗਰੂਰ ਤੋਂ ਵੱਡੀ ਖ਼ਬਰ: ਕਿਸਾਨੀ ਧਰਨੇ ਦੌਰਾਨ ਕਿਸਾਨ ਨੇ ਨਿਗਲੀ ਜ਼ਹਿਰੀਲੀ ਚੀਜ਼
ਇਸ ਮੌਕੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਪੰਜ ਕਿਸਾਨਾਂ ਦੇ ਪਰਿਵਾਰਾਂ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਯੂਥ ਕਲੱਬ ਕੋਲਨ, ਜਰਮਨੀ ਵੱਲੋਂ 51-51ਹਜਾਰ ਰੁਪਏ ਦੇ ਕੇ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਇਕ ਛੋਟੇ ਜਿਹੇ ਲੜਕੇ ਏਕਮਪ੍ਰੀਤ ਸਿੰਘ ਨੇ ਕਿਸਾਨੀ ਤੇ ਕਵਿਤਾ ਪੇਸ਼ ਕੀਤੀ ਅਤੇ ਭੰਡਾਂ ਨੇ ਵੀ ਖ਼ੂਬ ਸਮਾਂ ਬੰਨ੍ਹਿਆ। ਕਿਸਾਨ ਮਹਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਕਿਸਾਨਾਂ ਅਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ : ਬੱਚਿਆਂ ਲਈ ਇਸ ਮਹਿਲਾ ਨੇ ਬਦਲਿਆ ਸ਼ਹਿਰ, ਹੁਣ ਹੁਨਰ ਨਾਲ ਬਣਾ ਰਹੀ ਹੈ ਆਪਣੀ ਵੱਖਰੀ ਪਛਾਣ
ਇਹ ਵੀ ਪੜ੍ਹੋ : ਕਿਸਾਨੀ ਰੰਗ ’ਚ ਰੰਗਿਆ ਟਾਂਡਾ ਦਾ ਇਹ ਸਾਦਾ ਵਿਆਹ, ਚਾਰੇ ਪਾਸੇ ਹੋਈ ਵਡਿਆਈ