550ਵੇਂ ਪ੍ਰਕਾਸ਼ ਵਰ੍ਹੇ ਨੂੰ ਸਮਰਪਿਤ ''ਕਿਸਾਨ ਮੇਲੇ'' ਦੀਆਂ ਤਿਆਰੀਆਂ ਜ਼ੋਰਾਂ ''ਤੇ

Friday, Sep 20, 2019 - 04:19 PM (IST)

550ਵੇਂ ਪ੍ਰਕਾਸ਼ ਵਰ੍ਹੇ ਨੂੰ ਸਮਰਪਿਤ ''ਕਿਸਾਨ ਮੇਲੇ'' ਦੀਆਂ ਤਿਆਰੀਆਂ ਜ਼ੋਰਾਂ ''ਤੇ

ਲੁਧਿਆਣਾ (ਸਲੂਜਾ) : ਪੰਜਾਬ ਐਗਰੀਕਲਚਰ ਯੂਨੀਵਰਸਿਟੀ 'ਚ 21-22 ਸਤੰਬਰ ਨੂੰ ਲੱਗ ਰਹੇ ਕਿਸਾਨ ਮੇਲੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮੇਲੇ ਦਾ ਮਕਸਦ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ਰੱਖਿਆ ਗਿਆ ਹੈ। ਮੇਲੇ ਦੀਆਂ ਤਿਆਰੀਆਂ ਸਬੰਧੀ ਗੱਲਬਾਤ ਕਰਦਿਆਂ ਪੀ. ਏ. ਯੂ. ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਕੁਦਰਤੀ ਸਰੋਤਾਂ ਦਾ ਫਿਕਰ ਅੱਜ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।

ਇਹ ਕਿਸਾਨ ਮੇਲਾ ਕਿਸਾਨਾਂ ਨੂੰ ਯੂਨੀਵਰਸਿਟੀ ਵਲੋਂ ਸਿਫਾਰਿਸ਼ ਕੀਤੀਆਂ ਨਵੀਆਂ ਕਿਸਮਾਂ, ਨਵੀਆਂ ਉਤਪਾਦਨ ਵਿਧੀਆਂ ਅਤੇ ਮਸ਼ੀਨਰੀ ਨਾਲ ਜੋੜਨ ਦਾ ਮੰਚ ਹੈ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਪਰਿਵਾਰਾਂ ਸਮੇਤ ਇਸ ਮੇਲੇ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਪੀ. ਏ. ਯੂ. ਦੇ ਨਿਰਦੇਸ਼ਕ ਖੋਜ ਡਾ. ਨਵਤੇਜ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੇਲੇ 'ਚ ਆਉਂਦੀਆਂ ਹਾੜ੍ਹੀ ਦੇ ਸੀਜ਼ਨ ਲਈ ਨਵੀਆਂ ਫਸਲਾਂ ਤੇ ਸਬਜ਼ੀਆਂ ਦੀਆਂ ਕਿਸਮਾਂ ਦੇ ਨਾਲ-ਨਾਲ ਪੀ. ਏ. ਯੂ. ਵਲੋਂ ਪਰਖੀਆਂ ਉਤਪਾਦਨ ਵਿਧੀਆਂ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ। ਪੀ. ਏ. ਯੂ. ਦੇ ਨਿਰਦੇਸ਼ਕ ਖੋਜ ਡਾ. ਜਸਕਰਨ ਸਿੰਘ ਮਾਹਲ ਨੇ ਇਸ ਕਿਸਾਨ ਮੇਲੇ ਦੀਆਂ ਪ੍ਰਮੁੱਖ ਝਲਕੀਆਂ ਬਾਰੇ ਜਾਣਕਾਰੀ ਦਿੱਤੀ। ਇਸ ਕਿਸਾਨ ਮੇਲੇ ਦਾ ਮੁੱਖ ਆਕਰਸ਼ਣ ਅਗਾਂਵਧੂ ਕਿਸਾਨਾਂ ਦਾ ਸਨਮਾਨ ਹੋਵੇਗਾ।


author

Babita

Content Editor

Related News