PAU ਵੱਲੋਂ ਖੇਤਰੀ ਖੋਜ ਕੇਂਦਰ ਫਰੀਦਕੋਟ ’ਚ 18 ਨੂੰ ਲਾਇਆ ਜਾਵੇਗਾ ਕਿਸਾਨ ਮੇਲਾ

03/14/2024 5:12:24 PM

ਫਿਰੋਜ਼ਪੁਰ (ਕੁਮਾਰ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 18 ਮਾਰਚ ਨੂੰ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਕਿਸਾਨ ਮੇਲਾ ਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਡਾ. ਕੁਲਦੀਪ ਸਿੰਘ ਨਿਰਦੇਸ਼ਕ ਪੀ. ਏ. ਯੂ. ਖੇਤਰੀ ਖੋਜ ਕੇਂਦਰ ਫਰੀਦਕੋਟ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜ਼ੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ।

ਇਸ ਕਿਸਾਨ ਮੇਲੇ ਵਿਚ ਖੇਤੀ ਸੰਬੰਧੀ ਪੁਸਤਕਾਂ ਤੇ ਖੇਤੀ ਸਬੰਧਿਤ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕੀ ਤੇ ਬੀਬੀਆਂ ਨੂੰ ਘਰੇਲੂ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ ’ਤੇ ਹੱਲ ਦੱਸੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨ ਮੇਲੇ ਵਿਚ ਸੱਭਿਆਚਾਰਕ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਜਾਵੇਗਾ। 


Babita

Content Editor

Related News