ਲੁਧਿਆਣਾ 'ਚ 'ਕਿਸਾਨ ਮੇਲੇ' ਦੀ ਸ਼ੁਰੂਆਤ, ਕੈਪਟਨ ਨੇ ਕੀਤਾ ਉਦਘਾਟਨ

Saturday, Sep 21, 2019 - 02:39 PM (IST)

ਲੁਧਿਆਣਾ 'ਚ 'ਕਿਸਾਨ ਮੇਲੇ' ਦੀ ਸ਼ੁਰੂਆਤ, ਕੈਪਟਨ ਨੇ ਕੀਤਾ ਉਦਘਾਟਨ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਨੀਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨ ਇੱਥੇ ਇਕੱਠੇ ਹੋਏ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਅਤੇ ਪਸ਼ੂ ਪਾਲਣ ਦੇ ਖੇਤਰ 'ਚ ਪੰਜਾਬ ਕਾਫੀ ਤਰੱਕੀ ਕਰ ਰਿਹਾ ਹੈ, ਜੋ ਕਿ ਇਕ ਸ਼ਲਾਘਾਯੋਗ ਕਦਮ ਹੈ।
ਕੈਪਟਨ ਨੇ ਕਿਹਾ ਕਿ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲਿਆਂ ਨਾਲ ਕਿਸਾਨਾਂ ਨੂੰ ਕਾਫੀ ਫਾਇਦਾ ਹੁੰਦਾ ਹੈ। ਕਿਸਾਨ ਮੇਲੇ 'ਚ ਪੁੱਜੇ ਕਿਸਾਨਾਂ ਨੇ ਦੱਸਿਆ ਕਿ ਮੇਲੇ ਤੋਂ ਉਨ੍ਹਾਂ ਨੂੰ ਕਾਫੀ ਆਧੁਨਿਕ ਤਕਨੀਕ ਦੀਆਂ ਮਸ਼ੀਨਾਂ ਅਤੇ ਬੀਜਾਂ ਬਾਰੇ ਜਾਣਕਾਰੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਕਈ ਨਵੀਆਂ ਮਸ਼ੀਨਾਂ ਵੀ ਕੰਪਨੀਆਂ ਵਲੋਂ ਲਾਂਚ ਕੀਤੀਆਂ ਗਈਆਂ ਹਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ 'ਤੇ ਵੱਧ ਤੋਂ ਵੱਧ ਸਬਸਿਡੀ ਦਿੱਤੀ ਜਾਵੇ।
ਇਸ ਮੌਕੇ ਪੀ. ਏ. ਯੂ. ਦੇ ਉਪ ਕੁਲਪਤੀ ਬਲਦੇਵ ਸਿੰਘ ਢਿੱਲੋਂ, ਅਮਰਜੀਤ ਸਿੰਘ ਨੰਦਾ ਉਪ ਕੁਲਪਤੀ ਗਡਵਾਸੂ ਅਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮੌਜੂਦ ਸਨ। ਲੋਕਾਂ ਨੂੰ ਸੰਬੋਧਨ ਕਰਦੇ ਹੋਏ ਰੰਧਾਵਾ ਨੇ ਕਹਾ ਕਿ ਕਿਸਾਨਾਂ ਨੂੰ ਬਾਜ਼ਾਰ ਮੁਹੱਈਆ ਕਰਾਉਣਾ ਚਾਹੀਦਾ ਹੈ ਅਤੇ ਖੇਤੀ ਵਿਭਿੰਨਤਾ ਵਾਲੇ ਪਾਸੇ ਕਿਸਾਨਾਂ ਨੂੰ ਲਿਆਉਣ ਤੋਂ ਪਹਿਲਾਂ ਫਸਲਾਂ ਦਾ ਘੱਟੋ-ਘੱਟ ਮੁੱਲ ਤੈਅ ਕਰਨਾ ਜ਼ਰੂਰੀ ਹੈ।


author

Babita

Content Editor

Related News