ਸੰਯੁਕਤ ਕਿਸਾਨ ਮੋਰਚੇ ਦੀ ਕਾਲ : 26 ਜੂਨ ਨੂੰ ਪੰਜਾਬ ਰਾਜ ਭਵਨ ਦਾ ਕੀਤਾ ਜਾਵੇਗਾ ਘਿਰਾਓ
Thursday, Jun 17, 2021 - 01:58 PM (IST)
ਗੁਰਦਾਸਪੁਰ (ਬਿਊਰੋ) - ਬਟਾਲਾ ਦੇ ਨੇੜਲੇ ਪਿੰਡ ਹਰਦੋਝੰਡੇ ਵਿਖੇ ਕਿਸਾਨ ਮਜ਼ਦੂਰ ਯੂਨੀਅਨ ਮਾਝਾ ਦੇ ਪ੍ਰਧਾਨ ਗੁਰਮੁਖ ਸਿੰਘ ਬਾਜਵਾ ਦੀ ਅਗਵਾਹੀ ਹੇਠ ਯੂਨੀਅਨ ਦੇ ਆਗੂਆਂ ਦੀ ਇਕ ਵਿਸ਼ੇਸ ਮੀਟਿੰਗ ਹੋਈ, ਜਿਸ ’ਚ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਦੇ ਬਿਜਲੀ ਸੋਧ ਕਾਨੂੰਨ ਦੇ ਵਿਰੋਧ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ 26 ਜੂਨ ਨੂੰ ਵੱਡੀ ਗਿਣਤੀ ’ਚ ਕਿਸਾਨਾਂ ਦੇ ਇਕੱਠ ਨਾਲ ਪੰਜਾਬ ਰਾਜ ਭਵਨ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਦਿੱਤੇ ਹਰ ਪ੍ਰੋਗਰਾਮ ਦੇ ਤਹਿਤ ਕਿਸਾਨ ਆਪਣਾ ਹਰੇਕ ਸੰਗਰਸ਼ ਜਾਰੀ ਰੱਖਣਗੇ।
ਪੜ੍ਹੋ ਇਹ ਵੀ ਖ਼ਬਰ - ਅਣਜਾਣ ਵਿਅਕਤੀ ਨੂੰ ਲਿਫਟ ਦੇਣੀ ਪਈ ਮਹਿੰਗੀ, ਕਤਲ ਕਰ ਬਿਆਸ ਦਰਿਆ ’ਚ ਸੁੱਟੀ ਲਾਸ਼, ਕਾਬੂ
ਇਸ ਦੌਰਾਨ ਕਿਸਾਨ ਮਜ਼ਦੂਰ ਯੂਨੀਅਨ ਮਾਝਾ ਦੇ ਅਹੁਦੇਦਾਰਾਂ ਗੁਰਮੁਖ ਸਿੰਘ ਬਾਜਵਾ ਅਤੇ ਜਨਰਲ ਸਕੱਤਰ ਸੁਖਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਵਲੋਂ ਬਣਾਏ ਗਏ ਨਵੇਂ ਇਲੈਕਟ੍ਰਿਕਸਿਟੀ ਕਾਨੂੰਨ ਦਾ ਉਹ ਡਟ ਕੇ ਵਿਰੋਧ ਕਰਾਂਗੇ। ਉਸ ਦੇ ਨਾਲ ਹੀ ਮੁਖ ਤੌਰ ’ਤੇ 26 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਰਾਜਪਾਲ ਭਵਨ ਚੰਡੀਗੜ੍ਹ ਦਾ ਵੱਡੀ ਗਿਣਤੀ ਚ ਕਿਸਾਨਾਂ ਵਲੋਂ ਘਿਰਾਓ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ! ਪੁੱਤਾਂ ਨੂੰ ਮਾਂ ਨਾਲੋਂ ਪਿਆਰੀ ਹੋਈ ਜ਼ਮੀਨ, ਬਜ਼ੁਰਗ ਮਾਤਾ ਨੇ ਸੋਸ਼ਲ ਮੀਡੀਆ 'ਤੇ ਸੁਣਾਏ ਦੁਖੜੇ (ਵੀਡੀਓ)
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ 7 ਮਹੀਨੇ ਤੇ ਮੋਦੀ ਸਰਕਾਰ ਦੇ 7 ਸਾਲ ਪੂਰੇ ਹੋਣ ਉਸਦੇ ਚਲਦੇ ਸੰਯੁਕਤ ਕਿਸਾਨ ਮੋਰਚਾ ਵਲੋਂ ਦੇਸ਼ ਭਰ ਦੇ ਰਾਜਪਾਲਾਂ ਦੀਆਂ ਰਿਹਾਇਸ਼ਾਂ ਦੇ ਸਾਹਮਣੇ ਵੱਡੇ ਇਕੱਠ ਕਰ ਧਰਨਾ ਦਿੱਤਾ ਜਾਵੇਗਾ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੰਗ ਪੱਤਰ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਦਿੱਤਾ ਜਾਵੇਗਾ ਅਤੇ ਬਟਾਲਾ ਚ ਕੀਤੀ ਮੀਟਿੰਗ ਚ ਕਿਸਾਨਾਂ ਨੇ ਕਿਹਾ ਕਿ ਉਹ 26 ਜੂਨ ਨੂੰ ਚੰਡੀਗੜ੍ਹ ਕੂਚ ਕਰਨ ਦੀ ਵਿਆਉਂਤ ਤਿਆਰ ਕਰ ਰਹੇ ਹਨ ਅਤੇ ਵੱਡੇ ਕਾਫਲੇ ਲੈਕੇ ਉਥੇ ਧਰਨੇ ’ਚ ਸ਼ਾਮਲ ਹੋਣਗੇ।
ਪੜ੍ਹੋ ਇਹ ਵੀ ਖ਼ਬਰ - ਬੱਲੇ ਓ ਕੁੜੀਏ ਤੇਰੇ! ਸੁਪਰੀਮ ਕੋਰਟ ਦੀ ਵਕੀਲ ਗੁਆਂਢੀਆਂ ਦੇ ਖੇਤਾਂ ’ਚ ਲੱਗਾ ਰਹੀ ਹੈ ‘ਝੋਨਾ’, ਵੇਖੋ ਵੀਡੀਓ