ਕਿਸਾਨ ਮੋਰਚਾ: ਹਜ਼ਾਰਾਂ ਟਰੈਕਟਰਾਂ ''ਤੇ ਦਿੱਲੀ ਜਾਣਗੇ ਫਿਰੋਜ਼ਪੁਰ ਜ਼ਿਲ੍ਹੇ ਦੇ ਕਿਸਾਨ

Tuesday, Jan 05, 2021 - 05:01 PM (IST)

ਕਿਸਾਨ ਮੋਰਚਾ: ਹਜ਼ਾਰਾਂ ਟਰੈਕਟਰਾਂ ''ਤੇ ਦਿੱਲੀ ਜਾਣਗੇ ਫਿਰੋਜ਼ਪੁਰ ਜ਼ਿਲ੍ਹੇ ਦੇ ਕਿਸਾਨ

ਫਿਰੋਜ਼ਪੁਰ (ਕੁਮਾਰ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕਲੀਵਾਲਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਫਿਰੋਜ਼ਪੁਰ ਦੇ ਪਿੰਡ ਆਰਿਫਕੇ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸਾਹਿਬ ਸਿੰਘ ਦੀਨੇ ਕੇ ਅਤੇ ਰਣਜੀਤ ਸਿੰਘ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਦਿੱਲੀ ਸਮੇਤ ਪੂਰੇ ਦੇਸ਼ ਵਿੱਚ ਜਾਰੀ ਰਹੇਗਾ।  

ਪੜ੍ਹੋ ਇਹ ਵੀ ਖ਼ਬਰ - ਜਨਵਰੀ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਉਨ੍ਹਾਂ ਕਿਹਾ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਕਿਸਾਨ ਮਜ਼ਦੂਰਾਂ ਵੱਲੋਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਰਾਜਪਥ 'ਤੇ ਟਰੈਕਟਰ ਰੈਲੀ ਕਰਨ ਦੇ ਕੀਤੇ ਗਏ ਐਲਾਨ ਨੂੰ ਸਫਲ ਕਰਨ ਲਈ ਜ਼ਿਲ੍ਹਾ ਫਿਰੋਜ਼ਪੁਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜਦੂਰ ਆਪਣੇ ਪਰਿਵਾਰਾਂ ਸਮੇਤ ਟਰੈਕਟਰ ਟਰਾਲੀਆਂ ’ਤੇ ਦਿੱਲੀ ਜਾਣਗੇ ਅਤੇ ਟਰੈਕਟਰ ਰੈਲੀ ਵਿਚ ਹਿੱਸਾ ਲੈਣਗੇ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ ਅਨੁਸਾਰ : ਆਪਣੇ ਘਰ 'ਚ ਜ਼ਰੂਰ ਰੱਖੋ ਇਹ ਚੀਜ਼ਾਂ, ਹਮੇਸ਼ਾ ਹੋਵੇਗਾ ਧਨ ’ਚ ਲਾਭ

ਪੜ੍ਹੋ ਇਹ ਵੀ ਖ਼ਬਰ - ਮੀਂਹ ਦੇ ਮੌਸਮ ’ਚ ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਇਹ ਹੈਰਾਨੀਜਨਕ ਫ਼ਾਇਦੇ


author

rajwinder kaur

Content Editor

Related News