ਕਿਸਾਨ ਮੋਰਚੇ ਤੋਂ ਵਾਪਸ ਆ ਰਹੇ ਨੌਜਵਾਨ ’ਤੇ ਹਥਿਆਰਬੰਦ ਵਿਅਕਤੀਆਂ ਨੇ ਕੀਤਾ ਕਾਤਲਾਨਾ ਹਮਲਾ (ਤਸਵੀਰਾਂ)

Tuesday, Sep 28, 2021 - 12:02 PM (IST)

ਕਿਸਾਨ ਮੋਰਚੇ ਤੋਂ ਵਾਪਸ ਆ ਰਹੇ ਨੌਜਵਾਨ ’ਤੇ ਹਥਿਆਰਬੰਦ ਵਿਅਕਤੀਆਂ ਨੇ ਕੀਤਾ ਕਾਤਲਾਨਾ ਹਮਲਾ (ਤਸਵੀਰਾਂ)

ਫਗਵਾੜਾ (ਸੋਨੂੰ) - ਫਗਵਾੜਾ ਦੇ ਪਿੰਡ ਮੱਲ੍ਹਾਰਾਏ ਦੇ ਰਹਿਣ ਵਾਲੇ ਆਕਾਸ਼ ਕੁਮਾਰ ਭਾਰਤ ਬੰਦ ਦੌਰਾਨ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਏ ਸਨ, ’ਤੇ ਘਰ ਵਾਪਸ ਆਉਂਦੇ ਸਮੇਂ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਹੁਸ਼ਿਆਰਪੁਰ ਰੋਡ ਗੰਦੇ ਨਾਲੇ ਕੋਲ ਪੁਰਾਣੀ ਰੰਜਿਸ਼ ਦੇ ਚਲਦੇ ਡੇਵਿਡ ਅਤੇ ਉਸਦੇ ਸਾਥੀਆਂ ਨੇ ਉਸ ਨੂੰ ਘੇਰ ਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਹਥਿਆਰਾਂ ਨਾਲ ਉਸ ਦੇ ਸਿਰ ’ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਦੂਸਰੇ ਪਾਸਿਓਂ ਆ ਰਹੀ ਪੁਲਸ ਨੂੰ ਦੇਖਦੇ ਹੋਏ ਦੋਸ਼ੀ ਉਥੋਂ ਭੱਜ ਨਿਕਲੇ। ਮੌਕੇ ’ਤੇ ਪੁੱਜੀ ਪੁਲਸ ਨੇ ਜ਼ਖ਼ਮੀ ਹਾਲਾਤ ਵਿੱਚ ਨੌਜਵਾਨ ਆਕਾਸ਼ ਕੁਮਾਰ ਨੂੰ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ, ਜਿੱਥੇ ਉਸ ਨੂੰ ਜਲੰਧਰ ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। 

PunjabKesari

ਇਸ ਘਟਨਾ ਦੇ ਸਬੰਧ ’ਚ ਆਕਾਸ਼ ਕੁਮਾਰ ਦੇ ਭਰਾ ਪ੍ਰਿੰਸ ਦਾ ਕਹਿਣਾ ਹੈ ਕਿ ਡੈਵਿਡ ਨੇ ਪੁਰਾਣੀ ਰੰਜਿਸ਼ ਦੇ ਚਲਦੇ ਉਸ ਦੇ ਭਰਾ ਆਕਾਸ਼ ’ਤੇ ਹਮਲਾ ਕੀਤਾ ਹੈ। ਉਸ ਨੇ ਦੱਸਿਆ ਕਿ ਜੇਕਰ ਅੱਜ ਪੁਲਸ ਉਥੇ ਨਾ ਹੁੰਦੀ ਤੇ ਸ਼ਾਇਦ ਹਥਿਆਰਬੰਦ ਯੁਵਕ ਉਸਨੂੰ ਨਹੀਂ ਛੱਡਦੇ। ਉਸ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਾਲ-ਨਾਲ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ। 

PunjabKesari

ਦੂਜੇ ਪਾਸੇ ਇਸ ਮਾਮਲੇ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਜਸਬੀਰ ਸਿੰਘ ਦਾ ਕਹਿਣਾ ਹੈ ਕਿ ਨੌਜਵਾਨਾਂ ਵਲੋਂ ਹਮਲਾ ਕਰ ਦੇਣ ਕਾਰਨ ਆਕਾਸ਼ ਦੇ ਸਿਰ ’ਚ ਗੰਭੀਰ ਸੱਟਾਂ ਆਈਆਂ ਹਨ, ਜਿਸ ਕਾਰਨ ਉਸ ਦਾ ਇਲਾਜ ਚੱਲ ਰਿਹਾ ਹੈ। ਹਾਲੇ ਤੱਕ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਨਹੀਂ ਕੀਤੇ ਗਏ ਹਨ। ਪੁਲਸ ਨੇ ਕਿਹਾ ਕਿ ਪੀੜਤਾਂ ਦੇ ਬਿਆਨਾਂ ਦੇ ਆਧਾਰ ’ਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

PunjabKesari

PunjabKesari


author

rajwinder kaur

Content Editor

Related News