ਕਿਸਾਨ ਮੋਰਚੇ ਦੀ ਸਿਆਸੀ ਪਾਰਟੀਆਂ ਨੂੰ ਅਪੀਲ, ਪੰਜਾਬ ''ਚ ਨਾ ਬਣਾਓ ਚੋਣਾਵੀ ਮਾਹੌਲ

Saturday, Sep 04, 2021 - 10:38 AM (IST)

ਕਿਸਾਨ ਮੋਰਚੇ ਦੀ ਸਿਆਸੀ ਪਾਰਟੀਆਂ ਨੂੰ ਅਪੀਲ, ਪੰਜਾਬ ''ਚ ਨਾ ਬਣਾਓ ਚੋਣਾਵੀ ਮਾਹੌਲ

ਚੰਡੀਗੜ੍ਹ (ਰਮਨਜੀਤ) : ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਜੇ ਪੰਜਾਬ ਵਿਚ ਚੋਣਾਵੀ ਦਸ਼ਾ ਵਿਚ ਨਾ ਆਉਣ ਕਿਉਂਕਿ ਇਸ ਨਾਲ ਇਹ ਪ੍ਰਭਾਵ ਜਾ ਰਿਹਾ ਹੈ ਕਿ ਚੋਣਾਵੀ ਰੈਲੀਆਂ ਕਿਸਾਨ ਅੰਦੋਲਨ ਨੂੰ ਭ੍ਰਮਿਤ ਕਰਨ ਲਈ ਕੀਤੀਆਂ ਜਾ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚੇ ਦੇ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਹੰਨਾਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵਕੁਮਾਰ ਸ਼ਰਮਾ (ਕੱਕਾ ਜੀ), ਯੁੱਧਵੀਰ ਸਿੰਘ ਅਤੇ ਯੋਗੇਂਦਰ ਯਾਦਵ ਵੱਲੋਂ ਕਿਹਾ ਗਿਆ ਹੈ ਕਿ ਆਮ ਤੌਰ ’ਤੇ ਚੋਣਾਂ ਨਾਲ ਸਬੰਧਿਤ ਪ੍ਰਚਾਰ ਅਤੇ ਪ੍ਰਸਾਰ ਚੋਣਾਂ ਤੋਂ ਦੋ-ਤਿੰਨ ਮਹੀਨੇ ਪਹਿਲਾਂ ਸ਼ੁਰੂ ਹੁੰਦੇ ਹਨ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ 'ਚ ਭਿਆਨਕ ਹਾਦਸੇ ਕਾਰਨ 2 ਨੌਜਵਾਨਾਂ ਦੀ ਮੌਤ, ਦੇਖਣ ਵਾਲਿਆਂ ਦੀ ਕੰਬ ਗਈ ਰੂਹ (ਤਸਵੀਰਾਂ)

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਵਾਰ ਵੱਖ-ਵੱਖ ਪਾਰਟੀਆਂ ਦੀਆਂ ਜੋ ਗਤੀਵਿਧੀਆਂ ਵੇਖੀਆਂ ਜਾ ਰਹੀਆਂ ਹਨ, ਉਸ ਵਿਚ ਸਮੇਂ ਤੋਂ ਪਹਿਲਾਂ ਹੀ ਬਿਨਾਂ ਕਿਸੇ ਕਾਰਨ ਉਹ ਚੋਣਾਵੀ ਦਸ਼ਾ ਵਿਚ ਆ ਰਹੀਆਂ ਹਨ।

ਇਹ ਵੀ ਪੜ੍ਹੋ : ਕਾਂਗਰਸੀ ਆਗੂ ਮੰਡ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਪੁਲਸ ਵੱਲੋਂ ਮਾਮਲਾ ਦਰਜ

ਕਿਸਾਨ ਆਗੂਆਂ ਨੇ ਕਿਹਾ ਕਿ ਇਸ ਨਾਲ ਸਿਰਫ਼ ਇਹ ਸਿੱਟਾ ਕੱਢਿਆ ਜਾ ਸਕਦਾ ਹੈ ਕਿ ਇਹ ਇਕ ਕਿਸਾਨ ਵਿਰੋਧੀ ਸਾਜਿਸ਼ ਹੈ, ਜੋ ਮਹੱਤਵਪੂਰਨ ਸੰਘਰਸ਼, ਜਿਸ ਲਈ ਕਿਸਾਨ ਮਹੀਨਿਆਂ ਤੋਂ ਲੜ ਰਹੇ ਹਨ, ਤੋਂ ਧਿਆਨ ਭਟਕਾਉਣ ਲਈ ਰਚੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਿਆਸੀ ਆਗੂ ਅਸਲੀਅਤ ਵਿਚ ਕਿਸਾਨਾਂ ਦੇ ਸੰਘਰਸ਼ ਦੇ ਸਮਰਥਕ ਹਨ, ਤਾਂ ਉਨ੍ਹਾਂ ਨੂੰ ਅਜੇ ਚੋਣ ਪ੍ਰਚਾਰ ਤੋਂ ਦੂਰ ਰਹਿਣਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News