ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ ਵੱਡਾ ਐਲਾਨ

Monday, Apr 27, 2026 - 05:10 PM (IST)

ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ ਵੱਡਾ ਐਲਾਨ

ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ 'ਚ ਅੱਜ ਅਜ਼ਾਦ ਕਿਸਾਨ ਮੋਰਚਾ ਪੰਜਾਬ ਵੱਲੋਂ ਮਹੱਤਵਪੂਰਨ ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ਅਤੇ ਐਲਾਨ ਕੀਤੇ ਗਏ ਹਨ। ਮੋਰਚੇ ਦੇ ਆਗੂਆਂ ਨੇ ਸੂਬਾ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਅਬਾਦਕਾਰ ਕਿਸਾਨਾਂ ਨੂੰ 30 ਅਪ੍ਰੈਲ ਤੱਕ ਮੁਆਵਜ਼ਾ ਜਾਰੀ ਨਾ ਕੀਤਾ ਗਿਆ ਤਾਂ 4 ਮਈ ਤੋਂ ਪੰਜਾਬ ਭਰ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਅਣਮਿੱਥੇ ਸਮੇਂ ਲਈ ਮੁਫ਼ਤ ਕਰ ਦਿੱਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਹੜ੍ਹਾਂ ਕਾਰਨ ਕਿਸਾਨਾਂ ਦੀ ਜ਼ਮੀਨ ਵਿਚ ਪਈ ਰੇਤ ਚੁੱਕਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਦੌਰਾਨ ਕਿਸਾਨਾਂ ਨੇ ਬੀ. ਬੀ. ਐੱਮ. ਬੀ. 'ਚੋਂ ਪੰਜਾਬ ਦੀ ਭਾਗੀਦਾਰੀ ਖਤਮ ਕਰਨ ਦੀ ਨਿੰਦਾ ਕੀਤੀ ਅਤੇ ਇਸ ਨੂੰ ਮੁੜ ਬਹਾਲ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਪੰਜਾਬ ਵਿਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਮੋਰਚੇ ਨੇ ਕਿਹਾ ਕਿ ਜੇ ਇਸ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ 10 ਮਈ ਨੂੰ ਸੂਬੇ ਭਰ ਵਿਚ ਬਿਜਲੀ ਵਿਭਾਗ ਦੇ ਐਕਸੀਅਨ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖਬਰ, ਹੁਣ ਪੈ ਗਿਆ ਵੱਡਾ ਪੰਗਾ

ਇਸ ਮੌਕੇ ਮੋਰਚੇ ਨੇ ਮੱਲਾਂ ਵਾਲੇ ਤੋਂ ਘਰਿਆਲਾ ਸਟੇਸ਼ਨ ਵੱਲ ਬਣ ਰਹੀ ਰੇਲਵੇ ਲਾਈਨ ਲਈ ਜ਼ਮੀਨ ਦੇਣ ਵਾਲੇ ਕਿਸਾਨਾਂ ਲਈ ਸਵਾ ਕਰੋੜ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਵੀ ਰੱਖੀ। ਆਗੂਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਯੋਗ ਮੁੱਲ ਮਿਲਣਾ ਚਾਹੀਦਾ ਹੈ। 

ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 15 ਮਈ ਨੂੰ ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News