ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਨਾਲ ਮੀਟਿੰਗ ਲਈ ਪੁੱਜੇ ਸਿਆਸੀ ਆਗੂ

09/10/2021 12:07:46 PM

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਮੁਤਾਬਕ ਸਿਆਸੀ ਆਗੂ 32 ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਲਈ ਚੰਡੀਗੜ੍ਹ ਪੁੱਜਣੇ ਸ਼ੁਰੂ ਹੋ ਗਏ ਹਨ। ਕਿਸਾਨ ਮੋਰਚੇ ਵੱਲੋਂ ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ ਬਾਕੀ ਮੁੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਮੀਟਿੰਗ ਲਈ ਸਮਾਂ ਦਿੱਤਾ ਗਿਆ ਸੀ। ਹੁਣ ਤੱਕ ਅਕਾਲੀ ਦਲ ਵੱਲੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਪਹੁੰਚ ਚੁੱਕੇ ਹਨ।

ਇਹ ਵੀ ਪੜ੍ਹੋ : ਚਿੱਟੇ ਦਾ ਟੀਕਾ ਭਰ ਕੇ ਲਾਉਂਦਾ ਨੌਜਵਾਨ ਰੰਗੇ ਹੱਥੀਂ ਕਾਬੂ, ਤਰਲੇ-ਮਿੰਨਤਾਂ ਕਰਕੇ ਛੁਡਾਇਆ ਖਹਿੜਾ

ਇਸੇ ਤਰ੍ਹਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੀ ਪੁੱਜ ਗਏ ਹਨ। ਕਾਂਗਰਸ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਦਾ ਸਮਾਂ 12.00 ਵਜੇ ਤੋਂ 12.30 ਵਜੇ ਤੱਕ ਦਾ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨਾਲ ਮੀਟਿੰਗ ਲਈ 12.30 ਤੋਂ 1 ਵਜੇ ਦਾ ਸਮਾਂ ਰੱਖਿਆ ਗਿਆ ਹੈ। ਇਸ ਤਰ੍ਹਾਂ 1.30 ਤੋਂ 1.45 ਵਜੇ ਤੱਕ ਲੋਕ ਇਨਸਾਫ਼ ਪਾਰਟੀ ਅਤੇ 1.45 ਵਜੇ ਤੋਂ 2.15 ਵਜੇ ਤੱਕ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨਾਲ ਕਿਸਾਨ ਜੱਥੇਬੰਦੀਆਂ ਵੱਲੋਂ ਮੁਲਾਕਾਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪਟਿਆਲਾ ਤੋਂ ਰਾਜਪੁਰਾ ਜਾਣ ਅਤੇ ਚੰਡੀਗੜ੍ਹ ਤੋਂ ਪਟਿਆਲਾ ਆਉਣ ਲਈ ਨਵਾਂ ਟ੍ਰੈਫਿਕ ਪਲਾਨ ਜਾਰੀ

ਇਸ ਤੋਂ ਬਾਅਦ ਸ਼ਾਮ 4 ਵਜੇ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਵੇਗੀ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ‘ਗੱਲ ਪੰਜਾਬ ਦੀ’ ਮੁਹਿੰਮ ’ਤੇ ਹੋਏ ਹਮਲੇ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਵਿਚ ਸਿੱਧੇ ਟਕਰਾਅ ਦੇ ਆਸਾਰ ਬਣ ਗਏ ਸਨ।

ਇਹ ਵੀ ਪੜ੍ਹੋ : ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦਾ ਦਿਹਾਂਤ, ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਮੁਹਿੰਮ ਨੂੰ ਵਿਰਾਮ ਲਗਾਉਂਦੇ ਹੋਏ ਐਲਾਨ ਕੀਤਾ ਸੀ ਕਿ ਕਿਸਾਨ ਜੱਥੇਬੰਦੀਆਂ ਗੱਲਬਾਤ ਲਈ ਅੱਗੇ ਆਉਣ। ਇਸ ਕੜੀ ਵਿਚ ਹੁਣ ਕਿਸਾਨ ਜੱਥੇਬੰਦੀਆਂ ਨੇ ਸਿਆਸੀ ਪਾਰਟੀਆਂ ਨਾਲ ਸਿੱਧਾ ਆਹਮੋ-ਸਾਹਮਣੇ ਗੱਲਬਾਤ ਕਰਨ ਦੀ ਪਹਿਲ ਕੀਤੀ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita