ਕਿਸਾਨ ਮੋਰਚੇ ਲਈ ਪਿੰਡ ਗੋਲੇਵਾਲਾ 'ਚ ਤਿਆਰ ਹੋ ਰਿਹਾ ਖੋਆ ਤੇ ਦੇਸੀ ਘਿਓ ਦੀਆਂ ਪਿੰਨੀਆਂ (ਤਸਵੀਰਾਂ)
Tuesday, Jan 05, 2021 - 12:08 PM (IST)
ਫਰੀਦਕੋਟ (ਜਗਤਾਰ) - ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਦਾ ਲਗਾਤਾਰ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ 35 ਦਿਨਾਂ ਤੋਂ ਕਿਸਾਨਾਂ ਨੇ ਦਿੱਲੀ ਵਿੱਚ ਧਰਨਾ ਲਗਾਇਆ ਹੋਇਆ ਹੈ। ਇਸ ਧਰਨੇ ਵਿੱਚ ਲਗਾਤਾਰ ਵੱਖ-ਵੱਖ ਪਿੰਡਾਂ ਤੋਂ ਕਿਸਾਨ ਪਹੁੰਚ ਰਹੇ ਹਨ ਅਤੇ ਖਾਣ ਪੀਣ ਲਈ ਰਾਸ਼ਨ ਵੀ ਲਿਜਾਇਆ ਜਾ ਰਿਹਾ ਹੈ, ਤਾਂ ਜੋ ਧਰਨੇ ਵਿੱਚ ਬੈਠੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਾ ਆ ਸਕੇ।
ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਇਸ ਲੜੀ ਦੇ ਤਹਿਤ ਫ਼ਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਨਿਰਮਲ ਡੇਰਿਆ ਬਾਬਾ ਸਰੂਪ ਸਿੰਘ ਵਿੱਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੇਸੀ ਘੀ ਅਤੇ ਖੋਆ ਦੀਆਂ ਵੇਸਣ ਦੀ ਪਿੰਨਿਆ ਤਿਆਰ ਕੀਤੀਆਂ ਜਾ ਰਹੀਆਂ ਹਨ। ਤਿਆਰ ਕੀਤੀਆਂ ਜਾ ਰਹੀਆਂ ਇਹ ਪਿੰਨੀਆਂ ਦਿੱਲੀ ਧਰਨੇ ਵਿੱਚ ਬੈਠੇ ਕਿਸਾਨਾਂ ਲਈ ਭੇਜੀਆਂ ਜਾਣਗੀਆਂ।
ਪੜ੍ਹੋ ਇਹ ਵੀ ਖਬਰ - ਮੀਂਹ ਦੇ ਮੌਸਮ ’ਚ ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਇਹ ਹੈਰਾਨੀਜਨਕ ਫ਼ਾਇਦੇ
ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਲੋਕਾਂ ਵਲੋਂ ਕਰੀਬ 20 ਕਵਿੰਟਲ ਪਿੰਨੀਆਂ ਤਿਆਰ ਕੀਤੀਆਂ ਗਈਆਂ ਹਨ। ਇਹ ਸੇਵਾ ਪਿਛਲੇ ਚਾਰ ਦਿਨ ਤੋਂ ਲਗਾਤਾਰ ਜਾਰੀ ਹੈ, ਜਿਸ ਵਿੱਚ ਬੱਚੇ, ਬਜ਼ੁਰਗ ਅਤੇ ਜਨਾਨੀਆਂ ਸੇਵਾ ਨਿਭਾ ਰਹੀਆਂ ਹਨ।
ਪੜ੍ਹੋ ਇਹ ਵੀ ਖਬਰ - ਕਿਸਾਨੀ ਅੰਦੋਲਨ ਦੀ ਕਹਾਣੀ, ਦੋ ਬੁੱਧੀਜੀਵੀਆਂ ਦੀ ਜ਼ੁਬਾਨੀ
ਡੇਰਾ ਪ੍ਰਬੰਧਕ ਬਾਬਾ ਹਰਪ੍ਰੀਤ ਸਿੰਘ ਅਤੇ ਕਿਸਾਨ ਆਗੂ ਲਾਭ ਸਿੰਘ ਨੇ ਦੱਸਿਆ ਕਿ ਕੜਾਕੇ ਦੀ ਠੰਡ ਵਿੱਚ ਸਾਡੇ ਕਿਸਾਨ ਭਰਾ ਦਿੱਲੀ ਧਰਨੇ ’ਤੇ ਬੈਠੇ ਹੋਏ ਹਨ। ਉਹ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਇਸਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਕੜਾਕੇ ਦੀ ਠੰਡ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਗੋਲੇਵਾਲਾ ਦੀ ਸਮੂਹ ਸੰਗਤ ਵਲੋਂ ਦੇਸੀ ਘੀ ਅਤੇ ਖੋਆ ਦੀਆਂ ਕਰੀਬ 20 ਕਵਿੰਟਲ ਵੇਸਣ ਦੀ ਪਿੰਨੀਆ ਤਿਆਰ ਕੀਤੀਆਂ ਜਾ ਰਹੀਆਂ ਹਨ, ਜੋ ਦਿੱਲੀ ਧਰਨੇ ਵਿੱਚ ਭੇਜੀਆ ਜਾਣਗੀਆਂ।
ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ ਅਨੁਸਾਰ : ਆਪਣੇ ਘਰ 'ਚ ਜ਼ਰੂਰ ਰੱਖੋ ਇਹ ਚੀਜ਼ਾਂ, ਹਮੇਸ਼ਾ ਹੋਵੇਗਾ ਧਨ ’ਚ ਲਾਭ
ਨੋਟ - ਕਿਸਾਨ ਮੋਰਚੇ ਲਈ ਪਿੰਡ ਗੋਲੇਵਾਲਾ 'ਚ ਤਿਆਰ ਹੋ ਰਿਹਾ ਖੋਆ ਤੇ ਦੇਸੀ ਘਿਓ ਦੀਆਂ ਪਿੰਨੀਆਂ, ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ