ਕਿਸਾਨ ਅੰਦੋਲਨ ''ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਵਾਰਸਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ

Friday, Sep 20, 2024 - 03:44 PM (IST)

ਕਿਸਾਨ ਅੰਦੋਲਨ ''ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਵਾਰਸਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਕਿਸਾਨਾਂ ਦੀ ਬਾਂਹ ਫੜ੍ਹਦਿਆਂ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ 30 ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਨ੍ਹਾਂ ਵਿਚੋਂ 25 ਜਣਿਆਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਕਲਰਕ ਅਤੇ ਪੰਜ ਨੂੰ ਸੇਵਾਦਾਰ ਵਜੋਂ ਨਿਯੁਕਤੀ ਪੱਤਰ ਮਿਲੇ ਹਨ। ਇਨ੍ਹਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵਿਚ ਦੋ ਵੈਟਰਨਰੀ ਇੰਸਪੈਕਟਰਾਂ ਅਤੇ ਚਾਰ ਕਲਰਕਾਂ, ਜਿਨ੍ਹਾਂ ਵਿਚੋਂ ਤਿੰਨ ਕਲਰਕਾਂ ਨੂੰ ਤਰਸ ਦੇ ਆਧਾਰ ਉਤੇ ਨੌਕਰੀ ਮਿਲੀ ਹੈ, ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ ਵਿੱਚ ਦੋ ਸਟੈਨੋਗ੍ਰਾਫਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। 

ਇਹ ਵੀ ਪੜ੍ਹੋ : ਪੰਜਾਬ 'ਚ ਵਾਹਨ ਚਾਲਕ ਭੁੱਲ ਨਾ ਕਰਨ ਇਹ ਵੱਡੀ ਗ਼ਲਤੀ, 5000 ਜੁਰਮਾਨਾ ਤੇ ਰੱਦ ਹੋਵੇਗਾ ਲਾਇਸੈਂਸ

PunjabKesari

ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿਚ 44,974 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਤੇਜ਼ੀ ਨਾਲ ਫੈਲ ਰਹੀ ਇਸ ਬਿਮਾਰੀ ਨੂੰ ਲੈ ਕੇ ਜਾਰੀ ਹੋਇਆ ਅਲਰਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News