ਕੋਟਕਪੂਰਾ ''ਚ ਕਿਸਾਨ ਜੱਥੇਬੰਦੀਆਂ ਨੇ ਕੀਤਾ ਚੱਕਾ ਜਾਮ
Wednesday, Feb 07, 2018 - 04:23 PM (IST)

ਕੋਟਕਪੂਰਾ (ਨਰਿੰਦਰ ) - ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜੱਥੇਬੰਦੀਆਂ ਵੱਲੋਂ ਫਰੀਦਕੋਟ ਜ਼ਿਲੇ 'ਚ ਕਰਜ਼ਾ ਮੁਕਤ ਅਤੋ ਹੋਰ ਮੰਗਾਂ ਨੂੰ ਲੈ ਕੇ ਕੋਟਕਪੂਰਾ ਵਿਖੇ ਰੋਸ ਪ੍ਰਰਦਰਸ਼ਨ ਕੀਤਾ ਗਿਆ। ਇਸ ਮੌਕੇ ਫਰੀਦਕੋਟ ਜ਼ਿਲੇ ਦੀਆਂ ਬੀ. ਕੇ. ਯੂ. (ਉਗਰਾਹਾਂ), ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਬੀ. ਕੇ. ਯੂ ਡਕੈਂਦਾ, ਕਿਰਤੀ ਕਿਸਾਨ ਯੂਨੀਅਨ ਅਤੇ ਬੀ.ਕੇ.ਯੂ (ਕ੍ਰਾਂਤੀਕਾਰੀ) ਆਦਿ ਜੱਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ 12 ਵਜੇ ਤੋਂ ਲੈ ਕੇ 2 ਵਜੇ ਤੱਕ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਨੱਛਤਰ ਸਿੰਘ, ਸਰਦੂਲ ਸਿੰਘ, ਲਾਲ ਸਿੰਘ, ਸੁਰਮੁਖ ਸਿੰਘ ਅਤੇ ਮਲਕੀਤ ਸਿੰਘ ਨੇ ਸਰਕਾਰ ਵੱਲੋਂ ਚੋਣਾਂ ਸਮੇਂ ਕੀਤੇ ਵਾਅਦਿਆਂ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਵਾਅਦਿਆਂ ਦੀ ਪੰਡ ਲੈ ਕੇ ਸੱਤਾ 'ਤੇ ਆਈ ਕੈਪਟਨ ਸਰਕਾਰ ਕਿਸਾਨਾਂ ਅਤੇ ਲੋਕਾਂ ਦੇ ਮਸਲੇ ਹੱਲ ਕਰਨ ਦੀ ਥਾਂ ਖਜਾਨਾਂ ਖਾਲੀ ਹੋਣ ਦਾ ਰੋਣਾ ਰੋ ਰਹੀ ਹੈ ਅਤੇ ਆਪਣੀਆਂ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਸੂਬੇ ਦੇ ਕਿਸਾਨ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀਆਂ ਕਰ ਰਹੇ ਹਨ। ਨੌਜਵਾਨਾਂ 'ਚ ਨਸ਼ਿਆਂ ਦੀ ਵਰਤੋਂ ਵੱਧ ਹੋ ਰਹੀ ਹੈ।
ਸੰਚਾਲਨ ਕਮੇਟੀ ਦੇ ਕਿਸਾਨ ਆਗੂ ਜਸਪਾਲ ਸਿੰਘ ਨੰਗਲ, ਸਰਬਜੀਤ ਸਿੰਘ, ਸੂਰਜ ਭਾਨ, ਸਿਕੰਦਰ ਸਿੰਘ ਅਤੇ ਸੁਰਜੀਤ ਸਿੰਘ ਨੇ ਕਿਹਾ ਕਿ ਸਰਕਾਰੀ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਰਜ਼ੇ ਨੂੰ ਮੁਆਫ ਕੀਤਾ ਜਾਵੇ। ਖਾਦਾਂ ਤੋਂ ਇਲਾਵਾ ਬਿਜਲੀ ਦੇ ਮਾੜੇ ਪ੍ਰਬੰਧਾ ਜਾਂ ਕੁਦਰਤੀ ਆਫਤਾਂ ਦੁਆਰਾ ਖਰਾਬ ਹੁੰਦੀਆਂ ਫਸਲਾਂ ਦਾ ਮੁਆਵਜ਼ਾ ਔਸਤ ਝਾੜ ਦੇ ਪੂਰਾ ਮੁੱਲ ਬਰਾਬਰ ਦਿੱਤਾ ਜਾਵੇ। ਇਸ ਮੌਕੇ ਆਬਾਦਕਾਰਾਂ ਅਤੇ ਮੁਜਾਰੇ ਕਿਸਾਨਾਂ ਨੂੰ ਕਾਬਜ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਅਤੇ ਆਵਾਰਾ ਪਸ਼ੂਆਂ ਦੇ ਪ੍ਰਬੰਧ ਦੀ ਗੱਲ ਵੀ ਕੀਤੀ।