ਕਿਸਾਨ ਜਥੇਬੰਦੀਆਂ ਨੇ ਵਿਧਾਇਕ ਅਗਨੀਹੋਤਰੀ ਨੂੰ ਸੌਂਪਿਆ ਮੰਗ ਪੱਤਰ

Saturday, Aug 25, 2018 - 07:07 PM (IST)

ਕਿਸਾਨ ਜਥੇਬੰਦੀਆਂ ਨੇ ਵਿਧਾਇਕ ਅਗਨੀਹੋਤਰੀ ਨੂੰ ਸੌਂਪਿਆ ਮੰਗ ਪੱਤਰ

ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਭਾਰਤੀ ਜਥੇਬੰਦੀਆਂ ਵੱਲੋਂ ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੂੰ ਮਨਜੀਤ ਸਿੰਘ ਧਨੇਰ ਦੀ ਰਿਹਾਈ ਲਈ ਮੰਗ ਪੱਤਰ ਸੌਂਪਿਆ ਗਿਆ। ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ, ਅਵਤਾਰ ਸਿੰਘ ਚਾਹਲ, ਕੈਪਟਨ ਸਿੰਘ ਬਘਿਆੜੀ, ਬਲਜੀਤ ਸਿੰਘ ਸਰਾਂ ਅਤੇ ਭਗਵੰਤ ਸਿੰਘ ਗੰਡੀਵਿੰਡ ਸਮੇਤ ਜਮਹੂਰੀ ਕਿਸਾਨ ਸਭਾ ਦੇ ਆਗੂ ਕਾਮਰੇਡ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਮਨਜੀਤ ਸਿੰਘ ਵਾਸੀ ਪਿੰਡ ਧਨੇਰ ਥਾਣਾ ਮਹਿਲ ਕਲਾਂ, ਜ਼ਿਲਾ ਬਰਨਾਲਾ ਨੂੰ ਥਾਣਾ ਕੋਤਵਾਲੀ, ਮਹਿਲ ਕਲਾਂ ਵਿਖੇ ਦਰਜ ਮੁਕਦਮੇ ਦੇ ਮਾਮਲੇ 'ਚ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਿਸ ਸਜ਼ਾ ਨੂੰ ਖਤਮ ਕਰਾਉਣ ਲਈ ਇਹ ਮੰਗ ਪੱਤਰ ਪੰਜਾਬ ਦੀਆਂ ਕਿਸਾਨ ਅਤੇ ਜਨਤਕ ਜਥੇਬੰਦੀਆਂ ਦੇ ਸੱਦੇ 'ਤੇ ਸੰਸ਼ਦੀ ਮੈਂਬਰਾਂ ਅਤੇ ਵਿਧਾਇਕਾਂ ਨੂੰ ਸੌਂਪੇ ਜਾਣ ਦਾ ਅੱਜ ਇਕੱਠ ਕੀਤਾ ਹੈ। ਜਿਸ ਤਹਿਤ ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਅਗਨੀਹੋਤਰੀ ਨੂੰ ਉਕਤ ਮੰਗ ਪੱਤਰ ਸੌਂਪ ਕੇ ਧਨੇਰ ਨੂੰ ਰਿਹਾਅ ਕਰਾਉਣ ਲਈ ਸਰਕਾਰ ਤੱਕ ਆਵਾਜ਼ ਉੱਠਾਈ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਕਿਸਾਨ ਅਤੇ ਜਨਤਕ ਜਥੇਬੰਦੀਆਂ ਵੱਲੋਂ ਧਨੇਰ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਜਿੰਨੀ ਦੇਰ ਤੱਕ ਸਰਕਾਰ ਵੱਲੋਂ ਮਨਜੀਤ ਸਿੰਘ ਧਨੇਰ ਦੇ ਹੱਕ 'ਚ ਸਰਕਾਰ ਦਾ ਕੋਈ ਫੈਸਲਾ ਨਹੀਂ ਆ ਜਾਂਦਾ ਉਨ੍ਹਾਂ ਸਮੇਂ ਤੱਕ ਸੰਘਰਸ਼ ਮੱਠਾ ਨਹੀਂ ਪੈਣ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵੱਲੋਂ ਕਿਸਾਨ ਆਗੂਆਂ ਨੂੰ ਯਕੀਨ ਦਿਵਾਇਆ ਗਿਆ ਕਿ ਉਨ੍ਹਾਂ ਦੀ ਮੰਗ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚਾਉਣ ਲਈ ਉਹ ਮੰਗ ਪੱਤਰ ਸਰਕਾਰ ਦੇ ਪ੍ਰਿਸੀਪਲ ਸਕੱਤਰ ਤੱਕ ਪੁੱਜਦਾ ਕਰਨਗੇ।


Related News