ਕਿਸਾਨ ਰੇਲ ਰੋਕੋ ਅੰਦੋਲਨ: 3 ਦਿਨਾਂ ਲਈ ਰੱਦ ਕੀਤੀਆਂ 46 ਰੇਲਗੱਡੀਆਂ, 100 ਦੇ ਬਦਲੇ ਜਾਣਗੇ ਰੂਟ

05/02/2024 5:08:07 PM

ਫਿਰੋਜ਼ਪੁਰ (ਕੁਮਾਰ, ਮਲਹੋਤਰਾ) - ਸ਼ੰਭੂ ਬਾਰਡਰ ਕੋਲ ਚੱਲ ਰਹੇ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਨੂੰ ਦੇਖਦੇ ਹੋਏ ਰੇਲ ਵਿਭਾਗ ਨੇ ਫਿਰ ਤੋਂ 46 ਰੇਲਗੱਡੀਆਂ ਨੂੰ ਤਿੰਨ ਦਿਨਾਂ ਲਈ ਰੱਦ ਕਰ ਦਿੱਤਾ ਹੈ, ਜਦਕਿ 100 ਰੇਲਗੱਡੀਆਂ ਨੂੰ ਰੂਟ ਬਦਲ ਕੇ ਕੱਢਿਆ ਜਾਵੇਗਾ। ਇਸ ਮਾਮਲੇ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡੀ.ਆਰ.ਐੱਮ. ਸੰਜੈ ਸਾਹੂ ਨੇ ਦੱਸਿਆ ਕਿ ਲਗਾਤਾਰ ਚੱਲ ਰਹੇ ਇਸ ਧਰਨੇ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਤ ਹੋ ਰਹੀ ਹੈ ਅਤੇ ਰੋਜ਼ਾਨਾ ਟਿਕਟ ਰਿਫੰਡ ਵੱਧ ਰਿਹਾ ਹੈ। 

ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ

ਇਸ ਦੇ ਨਾਲ ਹੀ 29 ਅਪ੍ਰੈਲ ਨੂੰ ਵਿਭਾਗ ਨੇ ਅੰਬਾਲਾ-ਲੁਧਿਆਣਾ ਰੂਟ 'ਤੇ ਚੱਲਣ ਵਾਲੀਆਂ 46 ਰੇਲਗੱਡੀਆਂ ਨੂੰ ਤਿੰਨ ਦਿਨ ਲਈ ਰੱਦ ਕਰ ਦਿੱਤਾ ਸੀ। ਇੱਕ ਵਾਰ ਫਿਰ ਇਨ੍ਹਾਂ 46 ਰੇਲਗੱਡੀਆਂ ਨੂੰ 2 ਤੋਂ 4 ਮਈ ਤੱਕ ਰੱਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਲੰਬੀ ਦੂਰੀ ਦੀਆਂ 100 ਰੇਲਗੱਡੀਆਂ ਨੂੰ ਲੁਧਿਆਣਾ ਤੋਂ ਵਾਇਆ ਚੰਡੀਗੜ੍ਹ ਅਤੇ ਵਾਇਆ ਧੂਰੀ-ਜਾਖਲ ਦੇ ਰਸਤੇ ਕੱਢਿਆ ਜਾਵੇਗਾ। ਜੰਮੂਤਵੀ-ਬਾੜਮੇਰ ਅਤੇ ਅੰਮ੍ਰਿਤਸਰ-ਦਰਭੰਗਾ ਐਕਸਪ੍ਰੈਸ ਧਰਨੇ ਦੇ ਪਹਿਲੇ ਦਿਨ ਤੋਂ ਹੀ ਸ਼ਾਰਟ ਟਰਮੀਨੇਟ ਚੱਲ ਰਹੀਆਂ ਹਨ ਅਤੇ ਇਨ੍ਹਾਂ ਨੂੰ ਇਸੇ ਤਰ੍ਹਾਂ ਹੀ ਚਲਾਇਆ ਜਾਵੇਗਾ।

ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News