ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

Wednesday, Aug 09, 2017 - 02:51 AM (IST)

ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਜਾਜਾ, (ਸ਼ਰਮਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਬੈਠਕ ਪਿੰਡ ਫੱਤਾ ਕੁੱਲਾ ਵਿਖੇ ਹੋਈ। ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਧਾਨ ਸ਼ਵਿੰਦਰ ਸਿੰਘ ਠੱਠੀਖਾਰਾ ਦੀ ਅਗਵਾਈ ਹੇਠ ਆਯੋਜਿਤ ਬੈਠਕ ਦੌਰਾਨ ਵੱਡੀ ਗਿਣਤੀ 'ਚ ਕਿਸਾਨਾਂ ਤੇ ਮਜ਼ਦੂਰਾਂ ਨੇ ਭਾਗ ਲਿਆ। 
ਇਸ ਮੌਕੇ ਹਾਜ਼ਰ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਚੋਣਾਂ ਵੇਲੇ ਪੰਜਾਬ ਦੀ ਮੌਜੂਦਾ ਕੈਪਟਨ ਦੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਉਨ੍ਹਾਂ ਦੇ ਕਰਜ਼ਾ ਮੁਆਫ਼ੀ ਤੇ ਹੋਰ ਵਾਅਦਿਆਂ ਨੂੰ ਪੂਰਾ ਕਰਨ ਲਈ ਕਾਂਗਰਸ ਸਰਕਾਰ ਕੁਝ ਵੀ ਨਹੀਂ ਕਰ ਰਹੀ। ਜਿਸ ਕਾਰਨ ਕਿਸਾਨ ਤੇ ਮਜ਼ਦੂਰ ਵਰਗ 'ਚ ਮੌਜੂਦਾ ਰਾਜ ਦੀ ਸਰਕਾਰ ਖਿਲਾਫ਼ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਅਨੁਸਾਰ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰੇ। ਆਬਾਦਕਾਰ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਮਾਲਕਾਨਾ ਹੱਕ ਜਲਦ ਦਿੱਤਾ ਜਾਵੇ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਉਕਤ ਸਾਰੀਆਂ ਮੰਗਾਂ ਦੇ ਹੱਲ ਲਈ ਵਿਧਾਇਕ ਹਲਕਾ ਟਾਂਡਾ ਦੇ ਘਰ ਸਾਹਮਣੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ, ਹਰਬੰਸ ਸਿੰਘ, ਕਸ਼ਮੀਰ ਸਿੰਘ, ਸੁਖਜਿੰਦਰ ਸਿੰਘ ਪੰਨੂ, ਤਰਸੇਮ ਸਿੰਘ, ਸੁਦੇਸ਼ ਕੌਰ, ਮਹਿੰਦਰ ਕੌਰ, ਰਾਜ ਕੌਰ, ਅਮਰਜੀਤ ਕੌਰ, ਮਨਜੀਤ ਕੌਰ ਖਾਲਸਾ ਆਦਿ ਹਾਜ਼ਰ ਸਨ।


Related News