ਮੀਂਹ ਦੇ ਬਾਵਜੂਦ ਧਰਨੇ ’ਤੇ ਡਟੇ ਰਹੇ ਕਿਸਾਨ

08/23/2018 1:42:49 AM

ਹੁਸ਼ਿਆਰਪੁਰ,   (ਘੁੰਮਣ)-  ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨ ਸੰਘਰਸ਼ ਕਮੇਟੀ ਦਾ ਰੋਸ ਧਰਨਾ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਅੱਜ ਦੂਜੇ ਦਿਨ ਮੀਂਹ ਦੇ ਬਾਵਜੂਦ ਜਾਰੀ ਰਿਹਾ। ਇਸ ਮੌਕੇ ਯੂਨੀਅਨ ਦੇ ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ ਨੇ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਿਰ ਚਡ਼੍ਹਿਆ ਕਰਜ਼ਾ ਮੁਆਫ਼ ਨਹੀਂ ਕੀਤਾ ਜਾ ਰਿਹਾ ਤੇ ਨਾ ਹੀ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾ ਰਹੀ ਹੈ। 
ਇਸ ਮੌਕੇ ਹੋਰਨਾਂ ਬੁਲਾਰਿਆਂ ਨੇ ਵੀ ਮੰਗ  ਕੀਤੀ ਕਿ ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ’ਤੇ ਅਬਾਦਕਾਰਾਂ ਨੂੰ ਪੱਕੇ ਮਾਲਿਕਾਨਾ ਹੱਕ ਦਿੱਤੇ ਜਾਣ। ਉਨ੍ਹਾਂ ਕਿਹਾ ਕਿ 23 ਅਗਸਤ ਨੂੰ ਵੀ ਧਰਨਾ ਜਾਰੀ ਰਹੇਗਾ। ਇਸ ਤੋਂ ਬਾਅਦ ਰੇਲ ਰੋਕਣ ਦੀ ਤਿਆਰੀ ਕੀਤੀ ਜਾਵੇਗੀ। ਇਸ ਮੌਕੇ ਯੂਨੀਅਨ ਦੇ ਸਕੱਤਰ ਕਸ਼ਮੀਰ ਸਿੰਘ ਗਿੱਲ, ਬਾਵਾ ਸਵਿੰਦਰ ਸਿੰਘ, ਜਸਵੀਰ ਸਿੰਘ, ਨਿਸ਼ਾਨ ਸਿੰਘ ਤੇ ਬਲਜੀਤ ਸਿੰਘ ਆਦਿ ਵੀ ਮੌਜੂਦ ਸਨ।