ਜਲੰਧਰ ਵਿਖੇ ਕਿਸਾਨਾਂ ਵੱਲੋਂ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਘਿਰਾਓ (ਵੀਡੀਓ)

10/02/2021 3:06:21 PM

ਜਲੰਧਰ (ਸੋਨੂੰ,ਮਹੇਸ਼)— ਕਿਸਾਨ ਸੰਘਰਸ਼ ਮੋਰਚੇ ਵੱਲੋਂ ਅੱਜ ਜਲੰਧਰ ਵਿਖੇ ਵਿਧਾਇਕ ਅਤੇ ਮੰਤਰੀ ਪਰਗਟ ਸਿੰਘ ਦੀ ਕੋਠੀ ਦੀ ਘਿਰਾਓ ਕੀਤਾ ਹੈ। ਇਥੇ ਇਹ ਦੱਸਣਯੋਗ ਹੈ ਕਿ ਪਰਗਟ ਸਿੰਘ ਸਰਕਿਟ ਹਾਊਸ ’ਚ ਅਧਿਆਪਕਾਂ ਨਾਲ ਚੱਲ ਰਹੀ ਸੀ, ਜਿਸ ਦੀ ਭਿਣਕ ਕਿਸਾਨ ਮੋਰਚੇ ਨੂੰ ਲੱਗ ਗਈ ਹੈ ਅਤੇ ਕਿਸਾਨਾਂ ਨੇ ਸਰਕਿਟ ਹਾਊਸ ਦਾ ਘਿਰਾਓ ਕਰ ਦਿੱਤਾ। ਉਥੇ ਹੀ ਪਰਗਟ ਸਿੰਘ ਦੇ ਕੋਠੀ ’ਚ ਨਾ ਮੌਜੂਦ ਹੋਣ ਕਰਕੇ ਕਿਸਾਨ ਸਰਕਿਟ ਹਾਊਸ ਦੇ ਬਾਹਰ ਪਹੁੰਚ ਅਤੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪਰਗਟ ਸਿੰਘ ਵੱਲੋਂ ਕਿਸਾਨਾਂ ਨਾਲ ਮੁਲਾਕਾਤ ਵੀ ਕੀਤੀ ਗਈ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ।

ਇਥੇ ਦੱਸਣਯੋਗ ਹੈ ਕਿ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਲੇਟ ਹੋਣ ਨੂੰ ਲੈ ਕੇ ਘਮਸਾਨ ਵਧਿਆ ਹੋਇਆ ਹੈ। ਪੰਜਾਬ ਦੇ ਸੀ. ਐੱਮ. ਚਰਨਜੀਤ ਸਿੰਘ ਚੰਨੀ ਦੀ ਪੀ. ਐੱਮ. ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਝੋਨੇ ਦੀ ਖ਼ਰੀਦ ਨੂੰ ਲੈ ਕੇ ਵੱਡਾ ਐਲਾਨ ਕੀਤਾ ਸੀ। ਉਨ੍ਹਾਂ ਨੇ ਝੋਨੇ ਦੀ ਖ਼ਰੀਦ ਨੂੰ ਤੁਰੰਤ ਜਾਰੀ ਕਰਵਾਉਣ ਲਈ ਸਮੂਹ ਕਿਸਾਨਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਸ਼ਨੀਵਾਰ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੇ ਘਰਾਂ ਅੱਗੇ ਪਹੁੰਚ ਕੇ ਵਿਧਾਇਕਾਂ ਦੀ ਕੋਠੀ ਦਾ ਘਿਰਾਓ ਕਰਨ। 

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਕਲੇਸ਼ ਕਾਰਨ ਰਾਸ਼ਟਰਪਤੀ ਰਾਜ ਵੱਲ ਵਧ ਰਿਹਾ ਪੰਜਾਬ ?

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਸੀ ਕਿ ਪਹਿਲਾਂ ਇਹ ਧਰਨਾ ਡੀ. ਸੀ. ਦਫ਼ਤਰਾਂ ਅੱਗੇ ਲਗਾਉਣਾ ਸੀ ਪਰ 2 ਅਕਤੂਬਰ ਨੂੰ ਛੁੱਟੀ ਹੋਣ ਕਾਰਨ ਅਤੇ ਅਗਲੇ ਦਿਨ ਐਤਵਾਰ ਹੋਣ ਕਾਰਨ ਉਨ੍ਹਾਂ ਫ਼ੈਸਲਾ ਲਿਆ ਕਿ ਇਹ ਧਰਨਾ ਹੁਣ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੇ ਘਰਾਂ ਅੱਗੇ ਲਗਾਇਆ ਜਾਵੇਗਾ ਤਾਂ ਜੋ ਕਿਸਾਨਾਂ ਦੇ ਝੋਨੇ ਦੀ ਖ਼ਰੀਦ ਸਹੀ ਸਮੇਂ 'ਤੇ ਕੀਤੀ ਜਾ ਸਕੇ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਨੂੰ ਰਾਹ 'ਤੇ ਲਿਆਉਣ ਲਈ ਧਰਨਾ ਲਾਉਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਨੂੰ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਦੀ ਨਸੀਹਤ, ਕਿਹਾ-ਪਹਿਲਾਂ ਦਿੱਲੀ ਦੀ ਕਰੋ ਚਿੰਤਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri