ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਮਰੂੜ ਤੇ ਹੋਲਾਂਵਾਲੀ ਤੋਂ ਦਿੱਲੀ ਲਈ ਜੱਥੇ ਰਵਾਨਾ
Friday, Dec 18, 2020 - 04:35 PM (IST)
ਜ਼ੀਰਾ (ਗੁਰਮੇਲ ਸੇਖਵਾਂ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਹੋਰ ਸਹਾਰਾ ਦੇਣ ਲਈ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਪਿੰਡ ਮਰੂੜ ਅਤੇ ਹੋਲਾਂਵਾਲੀ ਤੋਂ ਦੋ ਜਥਿਆਂ ਨੂੰ ਦਿੱਲੀ ਲਈ ਰਵਾਨਾ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਹੋਲਾਂਵਾਲੀ ਤੋਂ ਇਕਾਈ ਪ੍ਰਧਾਨ ਅੰਜਨਜੋਤ ਸਿੰਘ, ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ, ਜ਼ਿਲ੍ਹਾ ਜਨਰਲ ਸੈਕਟਰੀ ਕੁਲਵੰਤ ਸਿੰਘ ਸ਼ੂਸ਼ਕ, ਮਨਜੀਤ ਸਿੰਘ ਪ੍ਰਧਾਨ ਹੋਲਾਂਵਾਲੀ, ਜਗਜੀਤ ਸਿੰਘ, ਧਰਮਿੰਦਰ ਸਿੰਘ, ਮਨਪ੍ਰੀਤ ਸਿੰਘ, ਨਰਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਖਮੰਦਰ ਸਿੰਘ, ਲਛਮਨ ਸਿੰਘ, ਬਲਵੰਤ ਸਿੰਘ, ਸੁਖਮੰਦਰ ਸਿੰਘ, ਕੁਲਵਿੰਦਰ ਸਿੰਘ, ਅਮਨਦੀਪ ਸਿੰਘ, ਹਰਦੀਪ ਸਿੰਘ ਤੇ ਪਿੰਡ ਮਰੂੜ ਤੋਂ ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਮੇਜਰ ਸਿੰਘ, ਬੇਅੰਤ ਸਿੰਘ, ਬੂਟਾ ਸਿੰਘ, ਹਰਭੇਜ ਸਿੰਘ, ਲਖਵੀਰ ਸਿੰਘ ਆਦਿ ਨੇ ਕਿਹਾ ਕਿ ਜਦ ਤੱਕ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲਦੇ ਅਤੇ ਕੇਂਦਰ ਸਰਕਾਰ ਖੇਤੀ ਵਿਰੋਧੀ ਪਾਸ ਕੀਤੇ ਗਏ ਬਿੱਲਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕਿਸਾਨ ਆਪਣਾ ਸੰਘਰਸ਼ ਜਾਰੀ ਰੱਖਣਗੇ।
ਉਨ੍ਹਾਂ ਕਿਹਾ ਕਿ ਆਪਣੇ ਘਰਾਂ ਤੋਂ ਨਿਕਲੇ ਕਿਸਾਨ ਹੁਣ ਮੋਦੀ ਸਰਕਾਰ ਤੋਂ ਆਪਣੇ ਹੱਕ ਲੈ ਕੇ ਹੀ ਵਾਪਸ ਮੁੜਨਗੇ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਇੰਨਾਂ ਤੇਜ਼ ਕਰ ਦਿੱਤਾ ਜਾਵੇਗਾ ਕਿ ਮੋਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ ਅਤੇ ਜੇਕਰ ਮੋਦੀ ਸਰਕਾਰ ਨੇ ਇਹ ਮਾਮਲਾ ਜਲਦ ਹੱਲ ਨਹੀਂ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਮੋਦੀ ਸਰਕਾਰ ਨੂੰ ਇਸਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।