ਕਿਸਾਨ ਯੂਨੀਅਨ ਡਕੌਦਾ ਵਲੋਂ ਸੁਖਬੀਰ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ
Wednesday, May 08, 2019 - 04:41 PM (IST)

ਮਾਨਸਾ (ਅਮਰਜੀਤ)— ਲੋਕਾਂ ਵਿਚ ਸਿਆਸੀ ਪਾਰਟੀਆਂ ਲਈ ਪੈਦਾ ਹੋਇਆ ਰੋਹ ਵੱਧਦਾ ਜਾ ਰਿਹਾ ਹੈ। ਰੋਜ਼ਾਨਾ ਚੋਣ ਪ੍ਰਚਾਰ ਦੌਰਾਨ ਕਿਸੇ ਨਾ ਕਿਸੇ ਲੀਡਰ ਦੇ ਵਿਰੋਧ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਮਾਨਸਾ ਦੇ ਪਿੰਡ ਭੈਣੀ ਬਾਘਾ ਦਾ ਸਾਹਮਣੇ ਆਇਆ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਬਾਦਲ ਨੂੰ ਕਿਸਾਨਾਂ ਦਾ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦਰਅਸਲ ਸੁਖਬੀਰ ਸਿੰਘ ਬਾਦਲ ਪਿੰਡ ਭੈਣੀ ਬਾਘਾ ਵਿਖੇ ਆਪਣੀ ਪਤਨੀ ਅਤੇ ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਵੋਟਾਂ ਮੰਗਣ ਗਏ ਸਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਆਗੂਆਂ ਨੇ ਕਿਹਾ ਕਿ ਭਾਵੇਂ ਅਕਾਲੀ ਆਉਣ ਜਾਂ ਕਾਂਗਰਸੀ ਸਾਨੂੰ ਉਹ ਸਵਾਲਾਂ ਦਾ ਜਵਾਬ ਦੇਣ।
ਇਸ ਦੌਰਾਨ ਜਦੋਂ ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਸਵਾਲ ਪੁੱਛਿਆ ਤਾਂ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ। ਜਿਸ 'ਤੇ ਗੁੱਸੇ 'ਚ ਆਏ ਕਿਸਾਨਾਂ ਨੇ ਸੁਖਬੀਰ ਬਾਦਲ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ। ਵਿਰੋਧ ਹੁੰਦਾ ਦੇਖ ਸੁਖਬੀਰ ਬਾਦਲ ਨੂੰ ਆਪਣਾ ਭਾਸ਼ਣ ਵਿਚਾਲੇ ਛੱਡ ਕੇ ਹੀ ਉਥੋਂ ਚਲੇ ਗਏ।