ਕਿਸਾਨ ਯੂਨੀਅਨ ਨੇ ਪਿੰਡਾਂ ''ਚ ਕੀਤਾ ਢੋਲ ਮਾਰਚ

08/11/2017 1:17:38 AM

ਸ਼ੇਰਪੁਰ,   (ਪ.ਪ.)—  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਾਬੂ ਸਿੰਘ ਮੂਲੋਵਾਲ ਦੀ ਅਗਵਾਈ ਹੇਠ ਕਿਸਾਨਾਂ ਮਜ਼ਦੂਰਾਂ ਨੂੰ 22 ਅਗਸਤ ਨੂੰ ਬਰਨਾਲਾ ਵਿਖੇ ਹੋ ਰਹੀ ਕਰਜ਼ਾ ਮੁਕਤੀ ਰੈਲੀ ਵਿਚ ਸ਼ਮੂਲੀਅਤ ਕਰਵਾਉਣ ਲਈ ਲਾਮਬੰਦ ਕੀਤਾ ਗਿਆ। ਮੂਲੋਵਾਲ, ਹਸਨਪੁਰ, ਕਾਂਝਲੀ, ਸੁਲਤਾਨਪੁਰ, ਰੰਗੀਆਂ, ਹੇੜੀਕੇ ਅਤੇ ਅਲਾਲ ਆਦਿ ਪਿੰਡਾਂ ਵਿਚ ਮਾਰਚ ਕਰਦਿਆਂ ਕਿਸਾਨ ਆਗੂ ਬਾਬੂ ਸਿੰਘ ਮੂਲੋਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ, ਬੇਰੋਜ਼ਗਾਰਾਂ ਨੂੰ ਰੋਜ਼ਗਾਰ ਜਾਂ ਬੇਰੋਜ਼ਗਾਰੀ ਭੱਤਾ ਦੇਣ ਵਰਗੇ ਅਨੇਕਾਂ ਵਾਅਦਿਆਂ ਤੋਂ ਭੱਜ ਰਹੀ ਹੈ।  ਇਸ ਮੌਕੇ ਸ਼ਿਆਮ ਦਾਸ ਕਾਂਝਲੀ, ਗੁਰਦੇਵ ਸਿੰਘ ਲੰਡਾ, ਨਾਜਮ ਸਿੰਘ ਪੰਨਾਵਾਲ, ਦਰਸ਼ਨ ਸਿੰਘ ਕਿਲਾ ਹਕੀਮਾ, ਦਰਸ਼ਨ ਸਿੰਘ ਲੰਡਾ ਅਤੇ ਦਰਸ਼ਨ ਸਿੰਘ ਆਦਿ ਨੇ ਵੀ ਰੈਲੀਆਂ ਨੂੰ ਸੰਬੋਧਨ ਕੀਤਾ। 


Related News