ਕਿਸਾਨੀ ਸੰਘਰਸ਼ ’ਚ ਸ਼ਾਮਲ ਹੋਣ ਲਈ ਪਿੰਡ ਵਾਸੀਆਂ ਤੇ ਕਿਸਾਨ ਯੂਨੀਅਨ ਨੇ ਪਾਇਆ ਮਤਾ

Sunday, Feb 14, 2021 - 11:34 AM (IST)

ਸ਼ੇਰਪੁਰ (ਅਨੀਸ਼):  ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ’ਚ ਸ਼ਾਮਲ ਹੋਣ ਲਈ ਪਿੰਡ ਖੇੜੀ ਕਲਾਂ ਵਿਖੇ ਕਿਸਾਨ ਯੂਨੀਅਨ , ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਹਰੇਕ ਪਰਿਵਾਰ ਦੇ ਇਕ ਮੈਂਬਰ ਨੂੰ ਸੰਘਰਸ਼ ’ਚ ਸ਼ਾਮਲ ਹੋਣ ਲਈ ਮਤਾ ਪਾਇਆ ਗਿਆ ਹੈ।

ਇਹ ਵੀ ਪੜ੍ਹੋ: ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਾਂ ਪੈਣੀਆਂ ਸ਼ੁਰੂ, ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ

ਜਾਣਕਾਰੀ ਦਿੰਦਿਆਂ ਕਿਸਾਨ ਆਗੂ ਮਹਿੰਦਰ ਸਿੰਘ ਖੇੜੀ , ਅਵਤਾਰ ਸਿੰਘ ਖੇੜੀ ਸਰਪੰਚ ਮਲਕੀਤ ਸਿੰਘ ਅਤੇ ਸਵਿੰਦਰਪਾਲ ਸਿੰਘ ਰਾਜੂ ਨੇ ਦੱਸਿਆ ਕਿ ਜਿਹੜਾ ਵਿਅਕਤੀ ਸੰਘਰਸ਼ ’ਚ ਸ਼ਾਮਲ ਨਹੀਂ ਹੋਵੇਗਾ ਉਸਤੋਂ 2000 ਰੁ. ਫੰਡ ਵਸੂਲ ਕੀਤਾ ਜਾਵੇਗਾ । ਇਸਤੋਂ ਇਲਾਵਾ ਜੋ ਸ਼ਰਤਾਂ ਨਹੀਂ ਮੰਨਗੇ ਉਸਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ।ਆਗੂਆਂ ਨੇ ਕਿਹਾ ਕਿ ਦਿੱਲੀ ਵਿਖੇ ਸੰਘਰਸ਼ ਸ਼ਾਂਤੀਪੂਰਨ ਚੱਲ ਰਿਹਾ ਹੈ , ਇਸ ਲਈ ਸੰਘਰਸ਼ ’ਚ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਹੁਲੜਬਾਜ਼ੀ ਦੀ ਮਨਜ਼ੂਰੀ ਨਹੀਂ ਹੋਵੇਗੀ ਜੇਕਰ ਕੋਈ ਗਲਤ ਹਰਕਤ ਕਰਦਾ ਹੈ ਤਾਂ ਉਹ ਖੁਦ ਜ਼ਿੰਮੇਵਾਰ ਹੋਵੇਗਾ।

ਇਹ ਵੀ ਪੜ੍ਹੋ: ‘ਸਿੱਧੂ ਦੇ ਮਹਿਕਮੇ ਨੂੰ ਲੈ ਕੇ ਫਸੀ ਹੋਈ ਹੈ ਘੁੰਢੀ’


Shyna

Content Editor

Related News