ਸੁਖਬੀਰ ਬਾਦਲ ਨੇ ਮੁੜ ਘੇਰੀ ਕਾਂਗਰਸ, ਕਿਹਾ- ਕਿਸਾਨੀ ਸੰਘਰਸ਼ ਲਈ ਅਪਣਾਈ ਦੋਗਲੀ ਨੀਤੀ

01/12/2021 6:38:00 PM

ਸ੍ਰੀ ਮੁਕਤਸਰ ਸਾਹਿਬ (ਰਿਣੀ,ਪਵਨ): ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ’ਚ ਅਤੇ ਕਿਸਾਨੀ ਸੰਘਰਸ਼ ਦੀ ਚੜਦੀਕਲਾ ਲਈ ਅਰਦਾਸ ਸਮਾਗਮ ਕਰਵਾਏ ਗਏ।ਇਸ ਸਬੰਧੀ ਗੁਰਦੁਆਰਾ ਤੰਬੂ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਹੋਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹੋਰ ਅਕਾਲੀ ਲੀਡਰਸ਼ਿਪ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ ’ਚ ਨੌਜਵਾਨ ਨੂੰ ਮਿਲੀ ਦਰਦਨਾਕ ਮੌਤ, ਧੜ ਨਾਲੋਂ ਵੱਖ ਹੋਇਆ ਸਿਰ

ਅਰਦਾਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨੀ ਹੱਕਾਂ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਲਈ ਹਮੇਸ਼ਾ ਲੜੇ ਹਾਂ ਤੇ ਕਿਸਾਨੀ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਲੜਾਈ ਲੜਦਾ ਰਹੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸੇ ਦੀ ਨਿੱਜੀ ਜਾਇਦਾਦ ਨਹੀ ਇਹ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ ਜਿਸ ਦੇ ਮੈਂਬਰਾਂ ਦੀ ਚੋਣ ਲੋਕਤੰਤਰਿਕ ਢੰਗ ਨਾਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਰਾਜ ਸਹੀ ਅਰਥਾਂ ’ਚ ਲੋਕਾਂ ਦਾ ਰਾਜ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ’ਚ ਕਾਂਗਰਸ ਦੋਗਲੀ ਨੀਤੀ ਅਪਣਾ ਰਹੀ।

ਇਹ ਵੀ ਪੜ੍ਹੋਗੁਰਦਾਸਪੁਰ ’ਚ 19 ਸਾਲਾਂ ਨੌਜਵਾਨ ਨੇ ਆਪਣੇ ਖੇਤਾਂ ਵਿਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਕਿਸਾਨੀ ਸੰਘਰਸ਼ ਨੂੰ ਕੇਂਦਰ ਸਰਕਾਰ ਲਮਕਾ ਰਹੀ ਕਿ ਇਹ ਖ਼ਤਮ ਹੋ ਜਾਵੇਗਾ ਪਰ ਇਹ ਸੰਘਰਸ਼ ਦਿਨ-ਬ-ਦਿਨ ਇਹ ਸੰਘਰਸ਼ ਤਕੜਾ ਹੋਵੇਗਾ। ਸਾਡਾ ਸਭ ਦਾ ਫਰਜ਼ ਬਣਦਾ ਕਿ ਅਸੀ ਇਸ ਸੰਘਰਸ਼ ਵਿਚ ਆਪਣਾ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ ਅਸੀ ਅਰਦਾਸ ਕਰਦੇ ਕਿ ਸੰਘਰਸ਼ ਦੌਰਾਨ ਅਕਾਲ ਚਲਾਣਾ ਕਰ ਗਏ ਕਿਸਾਨਾਂ ਦੀ ਆਤਮਾ ਨੂੰ ਪਰਮਾਤਮਾ ਸ਼ਾਂਤੀ ਬਖਸ਼ੇ ਅਤੇ ਇਸ ਸੰਘਰਸ਼ ਵਿਚ ਫਤਿਹ ਹਾਸਲ ਹੋਵੇ। ਅਰਦਾਸ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਦਾ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਧੰਨਵਾਦ ਕੀਤਾ।ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਜਗਮੀਤ ਸਿੰਘ ਬਰਾੜੂ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਗੁਰਦਾਸਪੁਰ ’ਚ 19 ਸਾਲਾਂ ਨੌਜਵਾਨ ਨੇ ਆਪਣੇ ਖੇਤਾਂ ਵਿਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Shyna

Content Editor

Related News