ਕਿਸਾਨੀ ਸੰਘਰਸ਼ ਦੌਰਾਨ ਪਿੰਡ ਰਾਮੂਵਾਲਾ ਦੇ ਕਿਸਾਨ ਆਗੂ ਗੁਰਦੇਵ ਸਿੰਘ ਦੀ ਮੌਤ
Monday, Jan 25, 2021 - 10:44 AM (IST)
ਜੈਤੋ (ਜਿੰਦਲ) - ਪਿੰਡ ਰਾਮੂਵਾਲਾ ਦੇ ਕਿਸਾਨ ਆਗੂ ਗੁਰਦੇਵ ਸਿੰਘ (82) ਕਿਸਾਨ ਸੰਘਰਸ਼ ਦੌਰਾਨ ਠੰਡ ਲੱਗਣ ਕਾਰਣ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੀ ਮੌਤ ’ਤੇ ਵੱਖ-ਵੱਖ ਪਿੰਡਾਂ ਦੀਆਂ ਇਕਾਈਆਂ ਦੇ ਕਿਸਾਨ ਆਗੂਆਂ ਨੇ ਉਨ੍ਹਾਂ ਦੇ ਪੁੱਤਰਾਂ ਵਜ਼ੀਰ ਸਿੰਘ ਅਤੇ ਰਣਜੀਤ ਸਿੰਘ ਨਾਲ ਦੁੱਖ ਸਾਂਝਾ ਕੀਤਾ। ਦੁੱਖ ਦੀ ਇਸ ਘੜੀ ’ਚ ਇਸ ਸਮੇਂ ਰਾਗੀ ਬੇਅੰਤ ਸਿੰਘ ਸਿੱਧੂ ਰਾਮੇਆਣਾ ਪ੍ਰੈੱਸ ਸਕੱਤਰ ਬਲਾਕ ਜੈਤੋ ਇਕਾਈ ਪ੍ਰਧਾਨ ਬੇਅੰਤ ਸਿੰਘ ਰਾਮੂਵਾਲਾ, ਰਾਜਿੰਦਰ ਸਿੰਘ, ਰਾਮੂਵਾਲਾ ਰੇਸ਼ਮ ਸਿੰਘ, ਸੁਖਦੇਵ ਸਿੰਘ, ਜਗਰੂਪ ਸਿੰਘ ਦਾਰਾ, ਸੁਰਜੀਤ ਸਿੰਘ ਮੱਟੂ ਰਾਮੇਆਣਾ, ਭੋਲਾ ਸਿੰਘ, ਗੋਰਾ ਸਿੰਘ ਨੰਬਰਦਾਰ, ਜੱਗਰ ਸਿੰਘ, ਬਲਵਿੰਦਰ ਸਿੰਘ ਖਾਲਸਾ ਆਦਿ ਮੌਜੂਦ ਸਨ।
ਪੜ੍ਹੋ ਇਹ ਵੀ ਖ਼ਬਰ - ਸਾਵਧਾਨ ! ਜੇਕਰ ਤੁਸੀਂ ਵੀ ਕਰਦੇ ਹੋ ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਤਾਂ ਹੋ ਸਕਦੀ ਹੈ ਇਹ ਬੀਮਾਰੀ
ਦੱਸ ਦੇਈਏ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪਿਛਲੇ ਕਈ ਦਿਨਾਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਧਰਨਾ ਦੇ ਰਹੇ ਹਨ। ਦਿੱਲੀ ਦੇ ਬਾਰਡਰਾਂ ’ਤੇ ਪੰਜਾਬ ਤੋਂ ਇਲਾਵਾ ਵੱਖ-ਵੱਖ ਥਾਵਾਂ ਦੇ ਕਿਸਾਨ ਅਤੇ ਲੋਕ ਵੱਡੀ ਗਿਣਤੀ ’ਚ ਸ਼ਾਮਲ ਹੋਣ ਲਈ ਆ ਰਹੇ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਰਕਾਰ ਵਲੋਂ ਕਈ ਬੈਠਕਾਂ ਵੀ ਕੀਤੀਆਂ ਗਈਆਂ, ਜਿਨ੍ਹਾਂ ਨਾਲ ਕੋਈ ਫ਼ਰਕ ਨਹੀਂ ਪਿਆ। ਇਸੇ ਕਰਕੇ ਹੁਣ ਕਿਸਾਨ ਜੱਥੇਬੰਦੀਆਂ 26 ਜਨਵਰੀ ਯਾਨੀ ਮੰਗਲਵਾਰ ਨੂੰ ਟਰੈਕਟਰ ਪਰੇਡ ਕਰ ਰਹੇ ਹਨ। ਇਸ ਟਰੈਕਟਰ ਪਰੇਡ ’ਚ ਸ਼ਾਮਲ ਹੋਣ ਲਈ ਵੱਡੀ ਗਿਣਤੀ ’ਚ ਲੋਕ ਟਰੈਕਟਰਾਂ ’ਤੇ ਸਵਾਰ ਹੋ ਕੇ ਦਿੱਲੀ ਆ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਰਦ ਦੂਰ ਕਰਨ ਦੀ ਦਵਾਈ, ਇੰਝ ਪਾਓ ਰਾਹਤ