ਕਿਸ਼ਨਪੁਰਾ ਇਲਾਕੇ ’ਚੋਂ ਮੋਟਰਸਾਇਕਲ ਸਵਾਰ ਲੁਟੇਰੇ ਮੋਬਾਈਲ ਖੋਹ ਕੇ ਹੋਏ ਰਫੂਚੱਕਰ

Tuesday, Oct 05, 2021 - 01:38 PM (IST)

ਕਿਸ਼ਨਪੁਰਾ ਇਲਾਕੇ ’ਚੋਂ ਮੋਟਰਸਾਇਕਲ ਸਵਾਰ ਲੁਟੇਰੇ ਮੋਬਾਈਲ ਖੋਹ ਕੇ ਹੋਏ ਰਫੂਚੱਕਰ

ਜਲੰਧਰ (ਸੋਨੂੰ) - ਜਲੰਧਰ ਸ਼ਹਿਰ ਦੇ ਮਸ਼ਹੂਰ ਭਾਜਪਾ ਨੇਤਾ ਕਿਸ਼ਨ ਲਾਲ ਸ਼ਰਮਾ ਦੇ ਕਿਸ਼ਨਪੁਰਾ ਇਲਾਕੇ ’ਚੋਂ ਲੁਟੇਰਿਆਂ ਵਲੋਂ ਮੋਬਾਈਲ ਖੋਹ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁੱਟ ਦੀ ਸੂਚਨਾ ਮਿਲਣ ਤੋਂ ਬਾਅਦ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਿਸ਼ਨ ਲਾਲ ਨੇ ਦੱਸਿਆ ਕਿ ਉਹ ਆਪਣੇ ਸਾਥੀ ਨਾਲ ਮੋਟਰਸਾਇਕਲ 'ਤੇ ਬੈਠ ਕੇ ਜਾ ਰਿਹਾ ਸੀ। ਜਦੋਂ ਉਹ ਕਿਸ਼ਨਪੁਰਾ ਕੋਲੋਂ ਲੰਘ ਰਿਹਾ ਸੀ ਤਾਂ ਬਾਈਕ ਸਵਾਰ ਕੁਝ ਲੁਟੇਰੇ ਉਸ ਦਾ ਮੋਬਾਈਲ ਫੋਨ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ: 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ (ਵੀਡੀਓ)

ਤੁਹਾਨੂੰ ਦੱਸ ਦੇਈਏ ਕਿ ਭਾਜਪਾ ਨੇਤਾ ਕਿਸ਼ਨ ਲਾਲ ਸ਼ਰਮਾ ਅਕਸਰ ਸਰਕਾਰੀ ਕਰਮਚਾਰੀਆਂ ਨੂੰ ਸਟਿੰਗ ਕਰਨ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ। ਫਿਲਹਾਲ ਪੁਲਸ ਨੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਸ ਵਲੋਂ ਘਟਨਾ ਸਥਾਨ ਦੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਆਧਾਰ ’ਤੇ ਲੁਟੇਰਿਆਂ ਦੀ ਪਛਾਣ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ


author

rajwinder kaur

Content Editor

Related News