ਕਿਸਾਨੀ ਸੰਘਰਸ਼ ''ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦਾ ਵੱਡਾ ਬਿਆਨ

Thursday, Nov 26, 2020 - 06:49 PM (IST)

ਕਿਸਾਨੀ ਸੰਘਰਸ਼ ''ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦਾ ਵੱਡਾ ਬਿਆਨ

ਤਲਵੰਡੀ ਸਾਬੋ (ਮਨੀਸ਼): ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਕੂਚ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਦਿੱਲੀ ਵੱਲ ਜਾ ਰਹੇ ਕਿਸਾਨਾਂ ਤੇ ਪੰਜਾਬ ਹਰਿਆਣਾ ਹੱਦਾਂ ਤੇ ਹਰਿਆਣਾ ਸਰਕਾਰ ਵਲੋਂ ਕੀਤੇ ਜਾ ਰਹੇ ਤਸ਼ੱਦਦ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ। ਦਮਦਮਾ ਸਾਹਿਬ ਵਿਖੇ ਆਪਣੀ ਰਿਹਾਇਸ਼ ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇੰਨੇ ਠੰਡੇ ਮੌਸਮ 'ਚ ਸ਼ਾਂਤਮਈ ਸੰਘਰਸ਼ ਕਰਨ ਜਾ ਰਹੇ ਕਿਸਾਨਾਂ ਉੱਪਰ ਠੰਡੇ ਪਾਣੀ ਦੀਆਂ ਬੌਛਾਰਾਂ ਕਰਨੀਆਂ ਜ਼ੁਲਮ ਦੀ ਹੱਦ ਹੈ।

ਇਹ ਵੀ ਪੜ੍ਹੋ:  ਜੰਤਰ-ਮੰਤਰ ਧਰਨਾ ਦੇਣ ਪਹੁੰਚੇ ਪਰਮਿੰਦਰ ਢੀਂਡਸਾ ਤੇ ਸੁਖਪਾਲ ਖਹਿਰਾ ਲਏ ਹਿਰਾਸਤ 'ਚ

ਉਨ੍ਹਾਂ ਕਿਹਾ ਕਿ ਜੇ ਅੰਨਾ ਹਜ਼ਾਰੇ ਲੋਕਪਾਲ ਲਈ ਦਿੱਲੀ ਵਿੱਚ ਸੰਘਰਸ਼ ਕਰ ਸਕਦਾ ਹੈ ਤਾਂ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਤੋਂ ਸਰਕਾਰ ਨੂੰ ਕੀ ਖਤਰਾ ਹੈ।ਉਨ੍ਹਾਂ ਕਿਹਾ ਕਿ ਇਹ ਲੜਾਈ ਭਾਰਤ ਦਾ ਕਿਸਾਨ ਬਨਾਮ ਕੇਂਦਰ ਸਰਕਾਰ ਹੈ ਪਰ ਸਰਕਾਰ ਇਸ ਨੂੰ ਪੰਜਾਬ ਬਨਾਮ ਕੇਂਦਰ ਸਰਕਾਰ ਜਾਂ ਸਿੱਖ ਬਨਾਮ ਕੇਂਦਰ ਸਰਕਾਰ ਬਣਾਉਣ ਦਾ ਯਤਨ ਨਾ ਕਰੇ।ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੇ ਉਕਤ ਸੰਘਰਸ਼ ਨੂੰ ਲਗਾਤਾਰ ਹਿਮਾਇਤ ਮਿਲ ਰਹੀ ਹੈ ਅਤੇ ਮਿਲਣੀ ਵੀ ਚਾਹੀਦੀ ਹੈ।ਸਿੰਘ ਸਾਹਿਬ ਨੇ ਕਿਹਾ ਕਿ ਇਹ ਵਾਹਿਗੁਰੂ ਅੱਗੇ ਅਰਦਾਸ ਕਰਨਗੇ ਕਿ ਸੰਘਰਸ਼ 'ਚ ਹਿੱਸਾ ਲੈ ਰਹੇ ਕਿਸਾਨ ਭਾਵੇਂ ਦੇਸ਼ ਦੇ ਪੂਰਬੀ,ਪੱਛਮੀ ਜਾਂ ਉੱਤਰ ਭਾਰਤ ਦੇ ਹੋਣ ਉੱਪਰ ਵਾਹਿਗੁਰੂ ਮੇਹਰ ਭਰਿਆ ਹੱਥ ਰੱਖੇ।

ਇਹ ਵੀ ਪੜ੍ਹੋ:  ਦੁਬਈ 'ਚ ਫ਼ੌਤ ਹੋਏ ਜਗਦੀਸ਼ ਦੀ ਮ੍ਰਿਤਕ ਦੇਹ ਪੁੱਜੀ ਪਿੰਡ, ਦੇਖ ਪਰਿਵਾਰ ਦਾ ਨਿਕਲਿਆ ਤ੍ਰਾਹ


author

Shyna

Content Editor

Related News