ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ

Wednesday, Feb 09, 2022 - 03:40 PM (IST)

ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ

ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ’ਚ ਗਲਾ ਵੱਢ ਕੇ ਨੌਜਵਾਨ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਸਵਰਨ ਸਿੰਘ, ਸੋਨਾ ਅਤੇ ਸਵਰਨ ਸਿੰਘ ਵਿਰੁੱਧ ਹੱਤਿਆ ਦਾ ਕੇਸ ਦਰਜ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਮੌਕੇ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਤੋਂ ਵੱਡੀ ਖ਼ਬਰ: ਪਤੀ-ਪਤਨੀ ਨੇ ਪਾੜੇ ਗੁਟਕਾ ਸਾਹਿਬ ਦੇ ਅੰਗ

ਇਸ ਮਾਮਲੇ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਕਸ਼ਮੀਰ ਕੌਰ ਨੇ ਦੱਸਿਆ ਕਿ ਉਸ ਦਾ ਮੁੰਡਾ ਗੁਰਪ੍ਰੀਤ ਸਿੰਘ ਆਪਣੇ ਰਿਸ਼ਤੇਦਾਰ ਦੇ ਘਰ ਗਿਆ ਸੀ ਅਤੇ ਰਾਤ 9 ਵਜੇ ਵਾਪਸ ਆ ਗਿਆ। ਫਿਰ ਉਹ ਐਕਟਿਵਾ ’ਤੇ ਸਵਾਰ ਹੋ ਪਾਰਕ ਚਲਾ ਗਿਆ, ਜਿਥੋ ਉਹ ਵਾਪਸ ਘਰ ਨਹੀਂ ਪਰਤਿਆ। ਅੱਜ ਸਵੇਰੇ ਉਸ ਨੂੰ ਪਤਾ ਲੱਗਾ ਕਿ ਉਸ ਦੇ ਮੁੰਡੇ ਗੁਰਪ੍ਰੀਤ ਸਿੰਘ ਦੀ ਲਾਸ਼ ਆਬਾਦੀ ਪੱਤੀ ਮਲਕਾਂ ਸਥਿਤ ਖੇਤਾਂ ਵਿਚ ਪਈ ਹੋਈ ਹੈ। ਕਸ਼ਮੀਰ ਕੌਰ ਨੇ ਦੱਸਿਆ ਕਿ ਜਦੋਂ ਉਹ ਆਪਣੇ ਭਰਾ ਨਾਲ ਮੌਕੇ ’ਤੇ ਗਈ ਤਾਂ ਉਸ ਨੇ ਵੇਖਿਆ ਕਿ ਉਸ ਦੇ ਮੁੰਡੇ ’ਤੇ ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਹੋਏ ਸੀ ਅਤੇ ਉਸ ਦੀ ਮ੍ਰਿਤਕ ਦੇਹ ਜ਼ਮੀਨ ’ਤੇ ਪਈ ਸੀ। 

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)

ਮ੍ਰਿਤਕ ਦੀ ਮਾਂ ਨੇ ਕਿਹਾ ਕਿ ਉਸ ਨੂੰ ਸ਼ੱਕ ਹੈ ਕਿ ਇਸ ਵਾਰਦਾਤ ਨੂੰ ਮੁਲਜ਼ਮਾਂ ਨੇ ਅੰਜ਼ਾਮ ਦਿੱਤਾ ਹੈ, ਕਿਉਂਕਿ ਕੁਝ ਦਿਨ ਪਹਿਲਾਂ ਪਤੰਗ ਉਡਾਉਣ ਨੂੰ ਲੈ ਕੇ ਉਸ ਦੀ ਮੁਲਜ਼ਮਾਂ ਨਾਲ ਵਿਵਾਦ ਹੋਇਆ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਲਈ ਭੇਜ ਦਿੱਤਾ, ਉਥੇ ਹੀ ਦੂਜੇ ਪਾਸੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)


author

rajwinder kaur

Content Editor

Related News