ਪਤੰਗਬਾਜ਼ੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਪੁਲਸ ਨੇ ਡਰੋਨ ਉਡਾਣੇ ਕੀਤੇ ਸ਼ੁਰੂ

Monday, Jan 13, 2025 - 02:02 PM (IST)

ਪਤੰਗਬਾਜ਼ੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਪੁਲਸ ਨੇ ਡਰੋਨ ਉਡਾਣੇ ਕੀਤੇ ਸ਼ੁਰੂ

ਅੰਮ੍ਰਿਤਸਰ (ਜਸ਼ਨ)-ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਹੁਕਮਾਂ ਹੇਠ ਦੱਖਣੀ ਹਲਕੇ ਅਧੀਨ ਆਉਂਦੇ ਸਾਰੇ ਥਾਣਿਆਂ ਦੇ ਖੇਤਰਾਂ ਵਿਚ ਡਰੋਨ ਉਡਾ ਕੇ ਚਾਈਨਾ ਡੋਰ ਉਡਾਉਣ ਵਾਲਿਆਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਇਨ੍ਹਾਂ ਹੁਕਮਾਂ ਤਹਿਤ ਦੱਖਣੀ ਖੇਤਰ ਦੇ ਪੁਲਸ ਅਧਿਕਾਰੀ ਏ. ਸੀ. ਪੀ. ਪ੍ਰਵੇਸ਼ ਚੋਪੜਾ ਅਤੇ ਸੁਲਤਾਨਵਿੰਡ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਮੋਹਿਤ ਕੁਮਾਰ ਦੀ ਨਿਗਰਾਨੀ ਹੇਠ ਡਰੋਨ ਰਾਹੀਂ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜੋ ਕਿ ਲੋਹੜੀ ਦੇ ਤਿਉਹਾਰ ਲਈ ਵਿਸ਼ੇਸ਼ ਤੌਰ ’ਤੇ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!

ਐਤਵਾਰ ਨੂੰ ਸੁਲਤਾਨਵਿੰਡ ਥਾਣੇ ਦੇ ਐੱਸ. ਐੱਚ. ਓ. ਮੋਹਿਤ ਕੁਮਾਰ ਦੀ ਅਗਵਾਈ ਹੇਠ ਪੁਲਸ ਨੇ ਡਰੋਨ ਰਾਹੀਂ ਚਾਈਨਾ ਡੋਰ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕੀਤੀ। ਪੁਲਸ ਸਟੇਸ਼ਨ ਅਧੀਨ ਆਉਂਦੇ ਸਾਰੇ ਖੇਤਰਾਂ ਵਿਚ ਡਰੋਨਾਂ ਰਾਹੀਂ ਚਾਈਨਾ ਡੋਰ ਦੀ ਵਰਤੋਂ ਕਰ ਕੇ ਪਤੰਗ ਉਡਾਉਣ ਵਾਲਿਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਦੱਖਣੀ ਖੇਤਰ ਦੇ ਸੀਨੀਅਰ ਪੁਲਸ ਅਧਿਕਾਰੀ ਏ. ਸੀ. ਪੀ. ਪ੍ਰਵੇਸ਼ ਚੋਪੜਾ ਅਤੇ ਇੰਚਾਰਜ ਮੋਹਿਤ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਖੇਤਰਾਂ ਵਿਚ ਚਾਈਨਾ ਡੋਰ ਦੀ ਵਿਕਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

ਉਨ੍ਹਾਂ ਕਿਹਾ ਕਿ ਜੇਕਰ ਕੋਈ ਬੱਚਾ ਚਾਈਨਾ ਡੋਰ ਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਪਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਾਰੇ ਇਲਾਕਿਆਂ ਵਿਚ ਡਰੋਨ ਉਡਾ ਕੇ ਪਤੰਗਬਾਜ਼ਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਰੋਨ ਦੀ ਮਦਦ ਨਾਲ ਪਤੰਗ ਉਡਾਉਣ ਵਾਲਿਆਂ ਨੂੰ ਕੈਮਰੇ ਵਿੱਚ ਕੈਦ ਕੀਤਾ ਜਾ ਰਿਹਾ ਹੈ ਤਾਂ ਜੋ ਬਾਅਦ ਵਿੱਚ ਉਨ੍ਹਾਂ ਦੀ ਪਛਾਣ ਕਰ ਕੇ ਉਨ੍ਹਾਂ ਦੇ ਮਾਪਿਆਂ ਨੂੰ ਪੁਲਸ ਸਟੇਸ਼ਨ ਬੁਲਾਇਆ ਜਾ ਰਿਹਾ ਹੈ ਅਤੇ ਪਹਿਲਾਂ ਚਿਤਾਵਨੀ ਦਿੱਤੀ ਜਾ ਰਹੀ ਹੈ ਅਤੇ ਜੇਕਰ ਉਹ ਦੁਬਾਰਾ ਅਜਿਹਾ ਕਰਦੇ ਪਾਏ ਜਾਂਦੇ ਹਨ ਤਾਂ ਫਿਰ ਬੱਚਿਆਂ ਦੇ ਮਾਪਿਆਂ ਤੇ ਇਹ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਸਵਾਰੀਆਂ ਨਾਲ ਭਰੀ ਬੱਸ ਦਾ ਸਟੇਅਰਿੰਗ ਹੋਇਆ ਫੇਲ੍ਹ, ਦਰਖਤਾਂ ਨੂੰ ਤੋੜਦੀ ਗਈ ਬੱਸ, ਉੱਡੇ ਪਰਖੱਚੇ

ਉਨ੍ਹਾਂ ਕਿਹਾ ਕਿ ਇਹ ਚਾਈਨਾ ਡੋਰ ਨਾ ਸਿਰਫ ਇਨਸਾਨਾਂ ਲਈ ਨੁਕਸਾਨਦੇਹ ਹੈ, ਬਲਕਿ ਇਸ ਚਾਈਨਾ ਡੋਰ ਨਾਲ ਜਾਨਵਰ ਅਤੇ ਵਾਤਾਵਰਣ ਵੀ ਪ੍ਰਭਾਵਿਤ ਹੁੰਦਾ ਹੈ। ਕੁਲ ਮਿਲਾ ਕੇ ਇਹ ਚਾਈਨਾ ਡੋਰ ਸਾਰਿਆਂ ਲਈ ਨੁਕਸਾਨ ਦੇਕ ਹੈ, ਇਸ ਲਈ ਇਸ ਦਾ ਪ੍ਰਯੋਗ ਕਿਸੀ ਵੀ ਤਰ੍ਹਾਂ ਨਾਲ ਨਹੀਂ ਕਰਨਾ ਚਾਹੀਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News