ਹੰਗਾਮਾ ਭਰਪੂਰ ਰਹੀ ਬਜਟ ਸੈਸ਼ਨ ਦੀ ਦੂਜੇ ਦਿਨ ਦੀ ਕਾਰਵਾਈ, ਜਾਣੋਂ ਵਿਧਾਨ ਸਭਾ ਸੈਸ਼ਨ ਦੀ ਇਕ-ਇਕ ਡਿਟੇਲ
Monday, Mar 24, 2025 - 06:56 PM (IST)

ਜਲੰਧਰ : ਪੰਜਾਬ ਵਿਧਾਨ ਸਭਾ ਅੰਦਰ ਅੱਜ ਬਜਟ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਕੀਤੀ ਗਈ। ਸਦਨ ਅੰਦਰ ਉਸ ਵੇਲੇ ਰੌਲਾ ਪੈ ਗਿਆ, ਜਦੋਂ ਕਿਸਾਨਾਂ ਦੇ ਮੁੱਦੇ 'ਤੇ ਪ੍ਰਤਾਪ ਸਿੰਘ ਬਾਜਵਾ ਅਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਚਾਲੇ ਤਿੱਖੀ ਬਹਿਸ ਹੋ ਗਈ। ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕਿਸਾਨ ਇੱਥੇ ਸੁਰੱਖਿਅਤ ਨਹੀਂ ਹਨ ਅਤੇ ਨਾ ਹੀ ਜਵਾਨ ਇੱਥੇ ਸੁਰੱਖਿਅਤ ਹਨ। ਇਸ ਦਾ ਜਵਾਬ ਦਿੰਦਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਸੱਦਿਆ ਸੀ ਅਤੇ ਪੰਜਾਬ ਸਰਕਾਰ ਨਾਲ ਕਿਸਾਨਾਂ ਦੀ ਕੋਈ ਗੱਲਬਾਤ ਨਹੀਂ ਹੈ। ਇਸ ਸਭ ਤੋਂ ਬਾਅਦ ਜਦੋਂ ਮਾਮਲਾ ਜ਼ਿਆਦਾ ਗਰਮਾਇਆ ਤਾਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਹੰਗਾਮੇ ਵਿਚਾਲੇ ਕਾਂਗਰਸ ਪਾਰਟੀ ਦੇ ਵਿਧਾਇਕ ਸਦਨ ਵਿਚੋਂ ਵਾਕਆਊਟ ਕਰ ਗਏ ਹਨ। ਆਓ ਜਾਣਦੇ ਹਾਂ ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਬਾਰੇ ਇਕ ਇਕ ਡਿਟੇਲ ਬਾਰੇ...
ਪੰਜਾਬ ਵਿਧਾਨ ਸਭਾ 'ਚ ਗਰਜੇ ਹਰਪਾਲ ਚੀਮਾ, ਪੰਜਾਬੀਆਂ ਨਾਲ ਕੀਤਾ ਸਭ ਤੋਂ ਵੱਡਾ ਵਾਅਦਾ ਕੀਤਾ ਪੂਰਾ
ਪੰਜਾਬ ਵਿਧਾਨ ਸਭਾ 'ਚ ਰਾਜਪਾਲ ਦੇ ਭਾਸ਼ਣ 'ਤੇ ਧੰਨਵਾਦ ਕਰਨ ਮੌਕੇ ਬੋਲਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਮਿਸਾਲ ਪ੍ਰਾਪਤੀਆਂ ਪੰਜਾਬ ਅੰਦਰ ਕੀਤੀਆਂ ਹਨ, ਉਨ੍ਹਾਂ ਦਾ ਜ਼ਿਕਰ ਰਾਜਪਾਲ ਨੇ ਆਪਣੇ ਭਾਸ਼ਣ 'ਚ ਕੀਤਾ ਹੈ। ਰਾਜਪਾਲ ਨੇ ਬਹੁਤ ਸਾਰੇ ਬਿੰਦੂ ਟੱਚ ਕੀਤੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ 'ਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ 2022 'ਚ ਚੋਣਾਂ ਲੜ ਰਹੀ ਸੀ ਤਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਆਏ ਤਾਂ ਉਸ ਸਮੇਂ ਪੰਜਾਬ ਦੇ ਲੋਕਾਂ ਨਾਲ ਅਸੀਂ ਬਹੁਤ ਵੱਡਾ ਵਾਅਦਾ ਕੀਤਾ ਸੀ ਕਿ ਬਿਜਲੀ ਬਿੱਲ ਹਰ ਘਰ ਦਾ ਜ਼ੀਰੋ ਕਰਾਂਗੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਵਿਧਾਨ ਸਭਾ 'ਚ ਬਾਜਵਾ ਤੇ ਧਾਲੀਵਾਲ ਵਿਚਾਲੇ ਤਿੱਖੀ ਬਹਿਸ, ਸਦਨ 'ਚ ਪਿਆ ਰੌਲਾ (ਵੀਡੀਓ)
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ ਦੇ ਖਾਣੇ ਤੋਂ ਬਾਅਦ ਮੁੜ 2.30 ਵਜੇ ਸ਼ੁਰੂ ਹੋ ਗਈ। ਸਦਨ ਅੰਦਰ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਚੱਲ ਰਹੀ ਸੀ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰਾਜਪਾਲ ਦੇ ਭਾਸ਼ਣ 'ਚ ਕੁੱਝ ਨਹੀਂ ਹੈ। ਸਦਨ ਅੰਦਰ ਉਸ ਵੇਲੇ ਰੌਲਾ ਪੈ ਗਿਆ, ਜਦੋਂ ਕਿਸਾਨਾਂ ਦੇ ਮੁੱਦੇ 'ਤੇ ਪ੍ਰਤਾਪ ਸਿੰਘ ਬਾਜਵਾ ਅਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਚਾਲੇ ਤਿੱਖੀ ਬਹਿਸ ਹੋ ਗਈ। ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕਿਸਾਨ ਇੱਥੇ ਸੁਰੱਖਿਅਤ ਨਹੀਂ ਹਨ ਅਤੇ ਨਾ ਹੀ ਜਵਾਨ ਇੱਥੇ ਸੁਰੱਖਿਅਤ ਹਨ। ਇਸ ਦਾ ਜਵਾਬ ਦਿੰਦਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਸੱਦਿਆ ਸੀ ਅਤੇ ਪੰਜਾਬ ਸਰਕਾਰ ਨਾਲ ਕਿਸਾਨਾਂ ਦੀ ਕੋਈ ਗੱਲਬਾਤ ਨਹੀਂ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
'ਸ਼ਹੀਦ ਊਧਮ ਸਿੰਘ' ਦੇ ਨਾਂ 'ਤੇ ਬਣੇਗਾ ਜਲਾਲਾਬਾਦ ਦਾ ਬਾਈਪਾਸ, ਮੰਤਰੀ ETO ਨੇ ਵਿਧਾਨ ਸਭਾ 'ਚ ਕੀਤਾ ਐਲਾਨ
ਜਲਾਲਾਬਾਦ ਦਾ ਜੋ ਕੰਮ ਵੱਡੇ ਲੀਡਰਾਂ ਤੋਂ ਨਹੀਂ ਹੋ ਸਕਿਆ ਉਹ ਆਮ ਘਰ ਦੇ ਮੁੰਡੇ, ਪਹਿਲੀ ਵਾਰ ਵਿਧਾਇਕ ਬਣੇ ਜਗਦੀਪ ਕੰਬੋਜ ਗੋਲਡੀ ਨੇ ਕਰ ਵਿਖਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਜਲਾਲਾਬਾਦ ਹਲਕੇ ਲਈ ਇੱਕ ਵੱਡੀ ਸੌਗਾਤ ਦਾ ਐਲਾਨ ਕੀਤਾ ਗਿਆ। ਸ਼੍ਰੋਮਣੀ ਸ਼ਹੀਦ ਊਧਮ ਸਿੰਘ ਦੇ ਨਾਂਅ 'ਤੇ ਜਲਾਲਾਬਾਦ ਦਾ ਬਾਈਪਾਸ ਬਣਨ ਲਈ ਰਾਹ ਪੱਧਰਾ ਹੋ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਪੁਲਾਂ ਨੂੰ ਚੌੜ੍ਹਾ ਕਰਨ ਦਾ ਮੁੱਦਾ, ਮੰਤਰੀ ਹਰਭਜਨ ਸਿੰਘ ETO ਨੇ ਦਿੱਤਾ ਜਵਾਬ
ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਅੱਜ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਅੱਜ ਵੀ ਵਿਧਾਨ ਸਭਾ ਸੈਸ਼ਨ ਵਿਚ ਵਿਰੋਧੀ ਧਿਰ ਵੱਲੋਂ ਹੰਗਾਮੇ ਦੇ ਆਸਾਰ ਲੱਗ ਰਹੇ ਹਨ। ਦੂਜੇ ਦਿਨ ਦੀ ਕਾਰਵਾਈ ਦੌਰਾਨ ਪੰਜਾਬ ਵਿਚ ਪੁਲਾਂ ਨੂੰ ਚੌੜ੍ਹਾ ਕਰਨ ਦਾ ਮਾਮਲਾ ਗੂੰਜਿਆ, ਜਿਸ ਦਾ ਜਵਾਬ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦਿੱਤਾ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਫਰੀਦਕੋਟ-ਕੋਟਕਪੂਰਾ ਵਿਖੇ ਪੁਲਾਂ ਨੂੰ ਚੋੜ੍ਹਾ ਕਰਨ ਨੂੰ ਲੈ ਕੇ ਕਿਹਾ ਕਿ ਪਿਛਲੇ ਦਿਨੀਂ ਇਥੇ ਪੁਲ ਘੱਟ ਚੌੜ੍ਹਾ ਹੋਣ ਕਰਕੇ ਇਕ ਬੱਸ ਡਿੱਗੀ ਸੀ। ਸਾਦਿਕ ਰੋਡ 'ਤੇ ਜਿੱਥੇ ਫਰੀਦਕੋਟ ਦੀ ਛਾਉਣੀ ਹੈ, ਉਥੋਂ ਆਰਮੀ ਦੇ ਬਹੁਤ ਵੱਡੇ ਟੈਂਕ ਲੰਘਦੇ ਹਨ, ਉਥੇ ਵੀ ਪੁਲ ਘੱਟ ਚੌੜ੍ਹੇ ਹਨ ਅਤੇ 50-60 ਸਾਲ ਪੁਰਾਣੇ ਬਣੇ ਹੋਏ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਜਦੋਂ ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਸਿੰਘ ਬਾਜਵਾ ਨੇ ਰੱਖ 'ਤੀ ਵੱਡੀ ਮੰਗ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਮਿਲਣ ਵਾਲੀਆਂ ਸਰਕਾਰੀ ਨੌਕਰੀਆਂ ਦਾ ਮੁੱਦਾ ਚੁੱਕਿਆ ਗਿਆ। ਸਦਨ 'ਚ ਬੋਲਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਕ ਵਾਈਟ ਪੇਪਰ ਜਾਰੀ ਕਰਕੇ ਸਦਨ 'ਚ ਪੇਸ਼ ਕੀਤਾ ਜਾਵੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ 'ਚ ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ ਰਾਸ਼ਨ ਕਾਰਡ! ਵਿਧਾਨ ਸਭਾ 'ਚ ਬੋਲੇ ਕੈਬਨਿਟ ਮੰਤਰੀ
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਅੱਜ ਸੂਬੇ ਦੇ ਨੀਲੇ ਕਾਰਡ (ਰਾਸ਼ਨ ਕਾਰਡ) ਧਾਰਕਾਂ ਦਾ ਮੁੱਦਾ ਚੁੱਕਿਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਸਾਫ਼ ਕੀਤਾ ਕਿ ਇਸ ਯੋਜਨਾ ਦਾ ਨਾਜਾਇਜ਼ ਤੌਰ 'ਤੇ ਲਾਭ ਲੈ ਰਹੇ ਲੋਕਾਂ ਦੇ ਕਾਰਡ ਕੱਟ ਕੇ ਅਸਲ ਵਿਚ ਲੋੜਵੰਦ ਲੋਕਾਂ ਦੇ ਕਾਰਡ ਬਣਾ ਕੇ ਉਨ੍ਹਾਂ ਤਕ ਇਸ ਦਾ ਫ਼ਾਇਦਾ ਪਹੁੰਚਾਇਆ ਜਾਵੇਗਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਸਰਕਾਰੀ ਬੱਸਾਂ ਦਾ ਮੁੱਦਾ, ਸਫ਼ਰ ਕਰਨ ਵਾਲੇ ਪੜ੍ਹਨ ਇਹ ਖ਼ਬਰ
ਪੰਜਾਬ ਵਿਧਾਨ ਸਭਾ 'ਚ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਨਾ ਨੇ ਫਾਜ਼ਿਲਕਾ 'ਚ ਸਰਕਾਰੀ ਬੱਸਾਂ ਦੀ ਘਾਟ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਇੱਥੇ ਸਰਕਾਰੀ ਬੱਸਾਂ ਦੀ ਘਾਟ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਨੂੰ ਲਟਕ-ਲਟਕ ਕੇ ਬੱਸਾਂ ਦਾ ਸਫ਼ਰ ਕਰਨਾ ਪੈਂਦਾ ਹੈ। ਉਨ੍ਹਾਂ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਸਵਾਲ ਕੀਤਾ ਕਿ ਫਿਰੋਜ਼ਪੁਰ ਤੋਂ ਫਾਜ਼ਿਲਕਾ ਅਤੇ ਫਾਜ਼ਿਲਕਾ ਤੋਂ ਫਿਰੋਜ਼ਪੁਰ ਤੱਕ ਬੱਸਾਂ ਕਦੋਂ ਤੱਕ ਵਧਾਈਆਂ ਜਾਣਗੀਆਂ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਨਸ਼ਿਆਂ ਦਾ ਮੁੱਦਾ, ਗੈਂਗਸਟਰਾਂ ਦਾ ਵੀ ਹੋਇਆ ਜ਼ਿਕਰ
ਪੰਜਾਬ ਵਿਧਾਨ ਸਭਾ 'ਚ ਰਾਜਪਾਲ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ ਪੇਸ਼ ਕੀਤਾ ਗਿਆ। ਇਸ ਬਾਰੇ ਸਦਨ 'ਚ ਬੋਲਦਿਆਂ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਨੇ ਇਸ ਪ੍ਰਸਤਾਵ ਨੂੰ ਪਾਸ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਨੇ ਸਦਨ 'ਚ ਬੋਲਦਿਆਂ ਕਿਹਾ ਕਿ ਸੂਬੇ 'ਚ ਨਸ਼ਾ ਅਸੀਂ ਸ਼ੁਰੂ ਤਾਂ ਨਹੀਂ ਕੀਤਾ ਸੀ ਪਰ ਸਾਡੀ ਸਰਕਾਰ ਇਸ ਨੂੰ ਖ਼ਤਮ ਜ਼ਰੂਰ ਕਰੇਗੀ, ਜਿਸ ਦੇ ਲਈ ਸਭ ਦਾ ਸਹਿਯੋਗ ਚਾਹੀਦਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਰਾਸ਼ਨ ਕਾਰਡ ਦਾ ਮੁੱਦਾ, ਸਰਕਾਰ ਨੇ ਦੱਸਿਆ ਕਦੋਂ ਦਰਜ ਹੋਣ ਨਵ ਜੰਮੇ ਬੱਚਿਆਂ ਦੇ ਨਾਂ
ਵਿਧਾਨ ਸਭਾ ਦੇ ਬਜਟ ਇਜਲਾਸ ਦੀ ਦੂਜੇ ਦਿਨ ਕਾਰਵਾਈ ਦੌਰਾਨ ਸਮਾਰਟ ਕਾਰਡ/ਰਾਸ਼ਨ ਕਾਰਡ ਦਾ ਮੁੱਦਾ ਖੂਬ ਗੂੰਜਿਆ। ਵਿਧਾਇਕ ਗੁਰਪ੍ਰੀਤ ਸਿੰਘ ਬੰਨਾਂਵਾਲੀ ਨੇ ਕਿਹਾ ਕਿ ਜਦੋਂ ਇਕ ਲੜਕੀ ਵਿਆਹ ਕੇ ਦੂਜੀ ਥਾਂ ਚਲੀ ਜਾਂਦੀ ਹੈ ਤਾਂ ਉਸ ਦਾ ਨਾਂ ਉਥੋਂ ਕੱਟ ਕੇ ਸਹੁਰੇ ਪਰਿਵਾਰ ਨਾਲ ਦਰਜ ਕੀਤਾ ਜਾਵੇ ਜਿਸ ਵਿਚ ਬਹੁਤ ਮੁਸ਼ਕਲ ਪੇਸ਼ ਆਉਂਦੀ ਹੈ, ਇਸ ਲਈ ਅਜੇ ਤਕ ਅਜਿਹਾ ਕੋਈ ਪੋਰਟਲ ਨਹੀਂ ਖੁੱਲ੍ਹਿਆ ਹੈ, ਜਿਸ 'ਤੇ ਆਸਾਨੀ ਨਾਲ ਨਾਮ ਦਰਜ ਹੁੰਦਾ ਹੋਵੇ। ਇਸ ਤੋਂ ਇਲਾਵਾ ਨਵੇਂ ਜੰਮੇ ਬੱਚਿਆਂ ਦਾ ਨਾਮ ਵੀ ਸਮਾਰਟ ਕਾਰਡ/ਰਾਸ਼ਨ ਕਾਰਡ ਵਿਚ ਦਰਜ ਨਹੀਂ ਹੋ ਰਿਹਾ। ਇਸ ਨਾਲ ਨਾ ਸਿਰਫ ਅਨਾਜ ਸਕੀਮ ਵਿਚ ਹੀ ਨਹੀਂ ਸਗੋਂ ਸਿਹਤ ਸਕੀਮ ਤੋਂ ਵੀ ਬੱਚਾ ਵਾਂਝਾ ਰਹਿ ਜਾਂਦਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਵਿਧਾਨ ਸਭਾ 'ਚ ਬੋਲਣ ਲਈ ਸਮਾਂ ਨਾ ਮਿਲਣ ਤੋਂ ਭੜਕੇ ਸੁਖਪਾਲ ਖਹਿਰਾ
ਵਿਧਾਨ ਸਭਾ ਦੇ ਬਜਟ ਇਜਲਾਸ ਦੀ ਦੂਜੇ ਦਿਨ ਕਾਰਵਾਈ ਦੌਰਾਨ ਭਾਰੀ ਹੰਗਾਮਾ ਹੋ ਗਿਆ। ਕਾਂਗਰਸ ਨੇ ਜ਼ੀਰੋ ਆਵਰ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ "ਤੇ ਪੱਖਪਾਤ ਦੇ ਦੋਸ਼ ਲਗਾਉਂਦਿਆਂ ਸਦਨ ਵਿਚੋਂ ਵਾਕ ਆਊਟ ਕਰ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜਿਹੜੇ ਵਿਧਾਇਕ ਹੱਥ ਖੜ੍ਹਾ ਨਹੀਂ ਕਰਦੇ ਉਨ੍ਹਾਂ ਨੂੰ ਸਪੀਕਰ ਬਿਨਾਂ ਮੰਗੇ ਬੋਲਣ ਦਾ ਸਮਾਂ ਦੇ ਰਹੇ ਹਨ ਪਰ ਮੈਂਨੂੰ ਦਸ ਵਾਰ ਹੱਥ ਖੜ੍ਹਾ ਕਰਨ ਦੇ ਬਾਵਜੂਦ ਵੀ ਸਪੀਕਰ ਨੇ ਸਮਾਂ ਨਹੀਂ ਦਿੱਤਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਵਿਧਾਨ ਸਭਾ 'ਚ ਹੰਗਾਮਾ! ਕਾਂਗਰਸ ਨੇ ਕੀਤਾ ਵਾਕਆਊਟ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਇਕ ਵਾਰ ਫ਼ਿਰ ਹੰਗਾਮਾ ਹੋ ਗਿਆ ਹੈ। ਹੰਗਾਮੇ ਵਿਚਾਲੇ ਕਾਂਗਰਸ ਪਾਰਟੀ ਦੇ ਵਿਧਾਇਕ ਸਦਨ ਵਿਚੋਂ ਵਾਕਆਊਟ ਕਰ ਗਏ ਹਨ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਰਵੱਈਏ ਦੀ ਨਿਖੇਧੀ ਕੀਤੀ ਹੈ। ਦੂਜੇ ਪਾਸੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਵਾਕਆਊਟ ਦਾ ਹਿੱਸਾ ਨਹੀਂ ਲਿਆ ਤੇ ਉਹ ਸਦਨ ਵਿਚ ਬੈਠੇ ਰਹੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਅਮਿਤ ਸ਼ਾਹ ਦੇ ਬਿਆਨ 'ਤੇ ਪੰਜਾਬ ਵਿਧਾਨ ਸਭਾ 'ਚ ਹੰਗਾਮਾ! ਨਿੰਦਾ ਪ੍ਰਤਸਾਵ ਲਿਆਉਣ ਦੀ ਮੰਗ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ ਵਿਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਂ ਲਏ ਬਗੈਰ ਦਿੱਤੇ ਗਏ ਬਿਆਨ ਦੇ ਮਾਮਲੇ ਨੂੰ ਤੂਲ ਫੜਿਆ ਹੋਇਆ ਹੈ। ਅੱਜ ਪੰਜਾਬ ਦੀ ਵਿਧਾਨ ਸਭਾ ਵਿਚ ਵੀ ਇਸ ਮੁੱਦੇ 'ਤੇ ਕਾਫ਼ੀ ਹੰਗਾਮਾ ਹੋ ਗਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾ ਦੇ 2549 ਲਾਭਪਾਤਰੀਆਂ ਨੂੰ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਐੱਸ.ਏ.ਐੱਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਕੁੱਲ 2549 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ 2549 ਲਾਭਪਾਤਰੀਆਂ ਨੂੰ ਕਵਰ ਕਰਨ ਲਈ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਬੇਹੱਦ ਸੌਖਾਲੀ ਕੀਤੀ ਗਈ ਇਹ ਪ੍ਰਕਿਰਿਆ
ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਵੱਲ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜੋ ਸੰਭਾਵੀ ਮਾਪਿਆਂ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਤੇਜ਼ ਕਰਨਗੀਆਂ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨਾਥ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਉਣ ਲਈ ਸਰਕਾਰ ਨੇ 176 ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਹੈ। ਇਹ ਕਰਮਚਾਰੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਮੁਸ਼ਕਿਲ ਰਹਿਤ, ਤੇਜ਼ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਸਰਕਾਰ ਦੀ ਮੁਨਸ਼ੀਆਂ 'ਤੇ ਵੱਡੀ ਕਾਰਵਾਈ, ਜਾਰੀ ਕਰ ਦਿੱਤੇ ਸਖ਼ਤ ਹੁਕਮ (ਵੀਡੀਓ)
ਪੰਜਾਬ ਸਰਕਾਰ ਵਲੋਂ ਵੱਡੀ ਕਾਰਵਾਈ ਕਰਦਿਆਂ 191 ਥਾਣਿਆਂ ਦੇ ਮੁਨਸ਼ੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਬਾਰੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਹਰਪਾਲ ਚੀਮਾ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਸਾਨੂੰ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਥਾਣਿਆਂ ਅੰਦਰ ਮੁਨਸ਼ੀ ਕੋਈ 10 ਸਾਲ, ਕੋਈ 5 ਸਾਲ ਤੋਂ ਕੰਮ ਕਰ ਰਿਹਾ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8