ਪੰਜਾਬ ''ਚ 12 ਨਵੰਬਰ ਦੀ ਛੁੱਟੀ ਨੂੰ ਲੈ ਕੇ ਜਾਣੋ ਵੱਡੀ ਅਪਡੇਟ
Sunday, Nov 10, 2024 - 06:18 PM (IST)
ਜਲੰਧਰ/ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸੂਬੇ ਵਿਚ 12 ਨਵੰਬਰ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਇਥੇ ਦੱਸ ਦੇਈਏ ਕਿ 12 ਨਵੰਬਰ ਨੂੰ ਸੰਤ ਨਾਮਦੇਵ ਜੀ ਦਾ ਜਨਮ ਦਿਹਾੜਾ ਹੈ। ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿਚ ਇਹ ਛੁੱਟੀ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਮਾਰ ਦਿੱਤੇ 3 ਨੌਜਵਾਨ
ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮ ਸਾਲ ਵਿਚ ਦੋ ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਹਾਲਾਂਕਿ ਇਥੇ ਸਾਫ਼ ਕਰ ਦਈਏ ਕਿ 12 ਨਵੰਬਰ ਨੂੰ ਸੂਬੇ ਵਿਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹਣਗੇ। ਇਨ੍ਹਾਂ ਅਦਾਰਿਆਂ ਵਿਚ ਛੁੱਟੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ- ਹਲਕਾ ਚੱਬੇਵਾਲ 'ਚ ਗਰਜੇ CM ਭਗਵੰਤ ਮਾਨ, ਕਾਂਗਰਸ ਤੇ ਭਾਜਪਾ 'ਤੇ ਵਿੰਨ੍ਹੇ ਨਿਸ਼ਾਨੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8