ਕਾਂਗਰਸੀ ਐੱਮ. ਪੀ. ਮਨੀਸ਼ ਤਿਵਾੜੀ ਦੇ ਭਾਜਪਾ ’ਚ ਸ਼ਾਮਲ ਹੋਣ ਦੀਆਂ ਖ਼ਬਰਾਂ ਦਾ ਜਾਣੋ ਕੀ ਹੈ ਸੱਚ
Sunday, Feb 18, 2024 - 06:38 PM (IST)

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ’ਤੇ ਵਿਰਾਮ ਲਗਾ ਦਿੱਤਾ ਹੈ। ਦਰਅਸਲ ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਦੇ ਭਾਜਪਾ ਦੇ ਸੰਪਰਕ ਵਿਚ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ। ਜਿਸ ਵਿਚ ਆਖਿਆ ਜਾ ਰਿਹਾ ਸੀ ਕਿ ਉਹ ਇਸ ਵਾਰ ਲੁਧਿਆਣਾ ਲੋਕ ਸਭਾ ਸੀਟ ਤੋਂ ਕਮਲ ਦੇ ਚੋਣ ਨਿਸ਼ਾਨ ’ਤੇ ਚੋਣ ਲੜ ਸਕਦੇ ਹਨ। ਹਾਲਾਂਕਿ ਮਨੀਸ਼ ਤਿਵਾੜੀ ਦੇ ਦਫਤਰ ਨੇ ਇਨ੍ਹਾਂ ਅਟਕਲਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਤਿਵਾੜੀ ਦੇ ਦਫਤਰ ਨੇ ਇਕ ਬਿਆਨ ਜਾਰੀ ਕਰਕੇ ਆਖਿਆ ਹੈ ਕਿ ਉਨ੍ਹਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਬੇਬੁਨਿਆਦ ਹਨ। ਮਨੀਸ਼ ਤਿਵਾੜੀ ਆਪਣੇ ਹਲਕੇ ਵਿਚ ਹਨ ਅਤੇ ਉੱਥੋਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।
ਇਹ ਵੀ ਪੜ੍ਹੋ : ਭਾਜਪਾ ’ਚ ਜਾਣ ਦੀਆਂ ਅਟਕਲਾਂ ’ਤੇ ਨਵਜੋਤ ਸਿੱਧੂ ਨੇ ਤੋੜੀ ਚੁੱਪੀ, ਦੋ ਟੁੱਕ ’ਚ ਦਿੱਤਾ ਜਵਾਬ
ਬੀਤੇ ਦੋ ਦਿਨਾਂ ਤੋਂ ਇਹ ਚਰਚਾ ਸੀ ਕਿ ਸਾਂਸਦ ਮਨੀਸ਼ ਤਿਵਾੜੀ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ। ਚਰਚਾ ਸੀ ਕਿ ਮਨੀਸ਼ ਤਿਵਾੜੀ ਭਾਜਪਾ ਵਿਚ ਸ਼ਾਮਲ ਹੋ ਕੇ ਲੁਧਿਆਣਾ ਲੋਕ ਸਭਾ ਸੀਟ ’ਤੇ ਚੋਣ ਮੈਦਾਨ ਵਿਚ ਉਤਰ ਸਕਦੇ ਹਨ। ਹਾਲਾਂਕਿ ਲੁਧਿਆਣਾ ਸੀਟ ਲਈ ਭਾਜਪਾ ਵਿਚਾਲੇ ਕਈ ਹੋਰ ਨਾਵਾਂ ’ਤੇ ਚਰਚਾ ਚੱਲ ਰਹੀ ਹੈ ਪਰ ਅਜੇ ਤਕ ਕੋਈ ਵੀ ਨਾਂ ਫਾਈਨਲ ਨਹੀਂ ਹੋਇਆ ਹੈ। ਇਸ ਵਿਚਾਲੇ ਮਨੀਸ਼ ਤਿਵਾੜੀ ਨੇ ਇਨ੍ਹਾਂ ਅਟਕਲਾਂ ਨੂੰ ਬੇਬੁਨਿਆਦ ਦੱਸ ਕੇ ਵਿਰਾਮ ਲਗਾ ਦਿੱਤਾ ਹੈ।
ਇਹ ਵੀ ਪੜ੍ਹੋ : ਵੀ. ਆਈ. ਪੀ. ਸੁਰੱਖਿਆ ’ਚ ਤਾਇਨਾਤ ਇੰਸਪੈਕਟਰ ਜੋੜੇ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8