ਪੰਜਾਬ ਦੇ ਸਕੂਲਾਂ ''ਚ ਛੁੱਟੀਆਂ ਦੇ ਐਲਾਨ ਦਾ ਜਾਣੋ ਕੀ ਹੈ ਅਸਲ ਸੱਚ
Thursday, May 22, 2025 - 10:57 AM (IST)

ਚੰਡੀਗੜ੍ਹ (ਅੰਕੁਰ) : ਪੰਜਾਬ 'ਚ ਇਸ ਵੇਲੇ ਗਰਮੀ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਸਤਾਇਆ ਹੋਇਆ ਹੈ, ਹਾਲਾਂਕਿ ਬੀਤੀ ਰਾਤ ਆਏ ਤੇਜ਼ ਤੂਫ਼ਾਨ ਅਤੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਇਸੇ ਦਰਮਿਆਨ ਪੰਜਾਬ ਦੇ ਸਕੂਲਾਂ 'ਚ 22 ਮਈ ਤੋਂ ਛੁੱਟੀਆਂ ਹੋਣ ਬਾਰੇ ਨੋਟੀਫਿਕੇਸ਼ਨ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਤੁਹਾਨੂੰ ਦੱਸ ਦੇਈਏ ਕੇ ਇਹ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਫਰਜ਼ੀ ਹੈ। ਇਸ ਨੋਟੀਫਿਕੇਸ਼ਨ ’ਚ ਦਾਅਵਾ ਕੀਤਾ ਜਾ ਰਿਹਾ ਸੀ ਕਿ 22 ਮਈ ਤੋਂ 30 ਜੂਨ ਤੱਕ ਸੂਬੇ ਦੇ ਸਰਕਾਰੀ ਸਕੂਲਾਂ 'ਚ ਛੁੱਟੀਆਂ ਹੋ ਗਈਆਂ ਹਨ।
ਇਹ ਵੀ ਪੜ੍ਹੋ : ਭਾਖੜਾ ਡੈਮ ਨੂੰ ਲੈ ਕੇ ਆ ਗਈ ਵੱਡੀ ਖ਼ਬਰ, ਕੇਂਦਰ ਸਰਕਾਰ ਨੇ ਦਿੱਤੀ ਇਹ ਮਨਜ਼ੂਰੀ
ਇਸ ਬਾਰੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਪੱਸ਼ਟੀਕਰਨ ਜਾਰੀ ਕੀਤਾ ਗਿਆ ਹੈ ਕਿ ਪੰਜਾਬ ਦੇ ਸਕੂਲਾਂ ’ਚ 22 ਮਈ ਤੋਂ ਛੁੱਟੀਆਂ ਵਾਲਾ ਇਹ ਪੱਤਰ ਜਾਅਲੀ ਹੈ। ਅਫ਼ਵਾਹਾਂ 'ਤੇ ਯਕੀਨ ਨਾ ਕਰੋ। ਸਹੀ ਜਾਣਕਾਰੀ ਲਈ ਸਕੂਲ ਸਿੱਖਿਆ ਵਿਭਾਗ ਦੀ ਵੈਬਸਾਈਟ ’ਤੇ ਚੈੱਕ ਕਰੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8