ਮਨੀਸ਼ ਤਿਵਾੜੀ ਦੇ ਭਾਜਪਾ ''ਚ ਸ਼ਾਮਲ ਹੋਣ ਦਾ ਜਾਣੋ ਸੱਚ
Thursday, Mar 28, 2024 - 07:43 PM (IST)
ਜਲੰਧਰ (ਰਮਨਦੀਪ ਸੋਢੀ) : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਜੋੜ-ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦਰਮਿਆਨ ਕਾਂਗਰਸ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਐੱਮ. ਪੀ. ਮਨੀਸ਼ ਤਿਵਾੜੀ ਨੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ। 'ਜਗਬਾਣੀ' ਨਾਲ ਫੋਨ 'ਤੇ ਗੱਲਬਾਤ ਕਰਦਿਆਂ ਤਿਵਾੜੀ ਨੇ ਕਿਹਾ ਕਿ ਇਹ ਸਾਰੀਆਂ ਖ਼ਬਰਾਂ ਝੂਠੀਆਂ ਹਨ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਨਹੀਂ ਛੱਡਣਗੇ। ਗੌਰਤਲਬ ਹੈ ਕਿ ਮਨੀਸ਼ ਤਿਵਾੜੀ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ ਜਦਕਿ ਪਾਰਟੀ ਵੱਲੋਂ ਅਜੇ ਤਕ ਉਮੀਦਵਾਰ ਨਹੀਂ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸੁਸ਼ੀਲ ਰਿੰਕੂ ਤੇ ਅੰਗੂਰਾਲ 'ਤੇ CM ਮਾਨ ਦਾ ਆਇਆ ਬਿਆਨ, ਕਿਹਾ ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ
ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕਾਂਗਰਸ ਦੇ ਲੁਧਿਆਣਾ ਤੋਂ ਮੌਜੂਦਾ ਐੱਮ. ਪੀ. ਰਵਨੀਤ ਸਿੰਘ ਬਿੱਟੂ ਬੀਤੇ ਦਿਨੀਂ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਇਸ ਦਰਮਿਆਨ ਸਿਆਸੀ ਗਲਿਆਰਿਆਂ ਵਿਚ ਚਰਚਾ ਸੀ ਕਿ ਮਨੀਸ਼ ਤਿਵਾੜੀ ਵੀ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ, ਇਨ੍ਹਾਂ ਸਾਰੀਆਂ ਅਟਕਲਾਂ 'ਤੇ ਵਿਰਾਮ ਲਗਾਉਂਦਿਆਂ ਤਿਵਾੜੀ ਨੇ ਆਖਿਆ ਹੈ ਕਿ ਉਹ ਕਾਂਗਰਸ ਨਹੀਂ ਛੱਡਣਗੇ।
ਇਹ ਵੀ ਪੜ੍ਹੋ : ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸੁਸ਼ੀਲ ਰਿੰਕੂ ਦਾ ਵੱਡਾ ਬਿਆਨ, ਦੱਸਿਆ ਕਿਉਂ ਛੱਡੀ ਆਮ ਆਦਮੀ ਪਾਰਟੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8