ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਮੌਸਮ ਦਾ ਹਾਲ, 4 ਮਈ ਤਕ ਅਜਿਹਾ ਰਹੇਗਾ ਅਸਮਾਨ ਦਾ ਰੁਖ਼
Thursday, May 02, 2024 - 05:59 AM (IST)
ਚੰਡੀਗੜ੍ਹ (ਪਾਲ)– ਪਿਛਲੇ ਕੁਝ ਦਿਨਾਂ ਤੋਂ ਰਾਤ ਦਾ ਤਾਪਮਾਨ ਠੰਡਾ ਬਣਿਆ ਹੋਇਆ ਹੈ। ਬੀਤੀ ਰਾਤ ਘੱਟੋ-ਘੱਟ ਤਾਪਮਾਨ ’ਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਤਾਪਮਾਨ 17.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿਨ ਦੇ ਤਾਪਮਾਨ ’ਚ ਵੀ 7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 30.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਪ੍ਰੈਲ ਮਹੀਨੇ ’ਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ ਸੀ। ਮਈ ਦੇ ਪਹਿਲੇ ਦਿਨ ਹੀ ਤਾਪਮਾਨ 30 ਡਿਗਰੀ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਮੂਸੇ ਵਾਲਾ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਦੀ ਮੌਤ ’ਤੇ ਅਮਰੀਕੀ ਪੁਲਸ ਦਾ ਆਇਆ ਵੱਡਾ ਬਿਆਨ
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ ਵੀਰਵਾਰ ਨੂੰ ਮੌਸਮ ਸਾਫ਼ ਰਹੇਗਾ, ਜਦਕਿ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਸ਼ਹਿਰ ’ਚ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। 4 ਮਈ ਨੂੰ ਇਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਸਰਗਰਮ ਦਿਖਾਈ ਦੇ ਰਹੀ ਹੈ, ਜਿਸ ਕਾਰਨ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਤੋਂ ਬਾਅਦ ਮੌਸਮ ਸਾਫ਼ ਰਹਿਣ ਦੇ ਆਸਾਰ ਹਨ।
ਅਗਲੇ ਦਿਨਾਂ ’ਚ ਇਸ ਤਰ੍ਹਾਂ ਰਹੇਗਾ ਤਾਪਮਾਨ
- ਵੀਰਵਾਰ ਨੂੰ ਮੌਸਮ ਸਾਫ਼ ਰਹੇਗਾ, ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹਿ ਸਕਦਾ ਹੈ
- ਵੀਰਵਾਰ ਨੂੰ ਅੰਸ਼ਕ ਬੱਦਲਵਾਈ ਦੀ ਸੰਭਾਵਨਾ ਵੀ ਹੈ, ਜਿਸ ਦੌਰਾਨ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹਿ ਸਕਦਾ ਹੈ
- ਸ਼ੁੱਕਰਵਾਰ ਨੂੰ ਬੱਦਲਵਾਈ ਦੀ ਸੰਭਾਵਨਾ, ਗਰਜ ਦੇ ਨਾਲ ਮੀਂਹ ਦੀ ਸੰਭਾਵਨਾ, ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹਿ ਸਕਦਾ ਹੈ
ਪਹਾੜਾਂ ’ਚ ਹੋ ਰਹੀ ਬਰਫ਼ਬਾਰੀ ਤੇ ਮੈਦਾਨਾਂ ’ਚ ਪੈ ਰਹੀ ਬਾਰਿਸ਼ ਕਾਰਨ ਮੌਸਮ ਨੇ ਨਰਮ ਰੁਖ਼ ਅਪਣਾਇਆ
ਭਾਰਤ ਦੇ ਉੱਤਰੀ ਸੂਬਿਆਂ ਖ਼ਾਸ ਕਰਕੇ ਪੰਜਾਬ ਤੇ ਹਰਿਆਣੇ ’ਚ ਪਹਾੜਾਂ ’ਚ ਹੋ ਰਹੀ ਬਰਫ਼ਬਾਰੀ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ’ਚ ਬਾਰਿਸ਼ ਤੇ ਗੜ੍ਹੇਮਾਰੀ ਕਾਰਨ 40 ਡਿਗਰੀ ਵਾਲਾ ਕੜਕ ਮੌਸਮ ਨਰਮ ਰੁਖ਼ ਅਪਣਾਉਣ ਲਈ ਮਜਬੂਰ ਹੋ ਚੁੱਕਾ ਹੈ। ਇਹ ਮੌਸਮ ਜਿਥੇ ਆਮ ਲੋਕਾਂ ਲਈ ਵੱਡੀ ਰਾਹਤ ਦੇ ਰਿਹਾ ਹੈ, ਉਥੇ ਕਿਸਾਨਾਂ ਲਈ ਵੱਡੀ ਮੁਸੀਬਤ ਦਾ ਕਾਰਨ ਬਣਿਆ ਹੋਇਆ ਹੈ। ਜੰਮੂ-ਕਸ਼ਮੀਰ ’ਚ ਬਰਫ਼ਬਾਰੀ ਤੇ ਭਾਰੀ ਬਾਰਿਸ਼ ਕਾਰਨ ਦਿਨ-ਰਾਤ ਦੇ ਤਾਪਮਾਨ ’ਚ ਕਾਫ਼ੀ ਗਿਰਾਵਟ ਆਈ ਹੈ। ਹਿਮਾਚਲ ’ਚ ਵੀ ਬਰਫ਼ਬਾਰੀ ਕਾਰਨ ਮੌਸਮ ਨੇ ਵੱਡੀ ਕਰਵਟ ਬਦਲੀ ਹੈ।
ਇਸ ਮੌਸਮ ’ਚ ਏ. ਸੀ. ਤੇ ਕੂਲਰ ਲਗਭਗ ਬੰਦ ਹੋਣ ਕਾਰਨ ਬਿਜਲੀ ਦੀ ਖ਼ਪਤ ’ਚ ਵੀ ਭਾਰੀ ਨਮੀ ਆਈ ਹੈ। ਇਸ ਤੋਂ ਇਲਾਵਾ ਪੰਜਾਬ ’ਚ ਵੀ ਕਈ ਥਾਵਾਂ ’ਤੇ ਮੀਂਹ ਤੇ ਗੜ੍ਹੇਮਾਰੀ ਕਾਰਨ ਲੋਕ ਗਰਮੀ ਤੋਂ ਭਾਰੀ ਰਾਹਤ ਮਹਿਸੂਸ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।