ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ, ਜਾਣੋ ਪੰਜਾਬ 'ਚ ਕਦੋਂ ਪੈਣਗੀਆਂ ਵੋਟਾਂ (ਵੀਡੀਓ)

Saturday, Mar 16, 2024 - 05:02 PM (IST)

ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ, ਜਾਣੋ ਪੰਜਾਬ 'ਚ ਕਦੋਂ ਪੈਣਗੀਆਂ ਵੋਟਾਂ (ਵੀਡੀਓ)

ਚੰਡੀਗੜ੍ਹ : ਪੂਰੇ ਦੇਸ਼ 'ਚ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਚੁੱਕਾ ਹੈ। ਚੋਣ ਕਮਿਸ਼ਨ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਚੋਣ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ 'ਚ 7ਵੇਂ ਗੇੜ ਦੌਰਾਨ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਇਸ ਦੇ ਨਤੀਜੇ ਆਉਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਡਿਫ਼ਾਲਟਰਾਂ ਨੂੰ ਵੱਡਾ ਝਟਕਾ, ਪਾਵਰਕਾਮ ਨੇ ਕਰ ਦਿੱਤੀ ਸਖ਼ਤ ਕਾਰਵਾਈ

ਇਸ ਦੇ ਨਾਲ ਹੀ 7 ਤੋਂ 14 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ, ਜਦੋਂ ਕਿ 17 ਮਈ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ। ਪੰਜਾਬ 'ਚ 13 ਲੋਕ ਸਭਾ ਸੀਟਾਂ 'ਤੇ ਚੋਣਾਂ ਹੋਣਗੀਆਂ। ਇਨ੍ਹਾਂ 'ਚੋਂ 8 ਸੀਟਾਂ 'ਤੇ ਆਮ ਆਦਮੀ ਪਾਰਟੀ ਵਲੋਂ ਪਹਿਲਾਂ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਦੋਂ ਕਿ ਬਾਕੀ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਅਜੇ ਬਾਕੀ ਹੈ।  ਚੰਡੀਗੜ੍ਹ 'ਚ ਵੀ 1 ਜੂਨ ਨੂੰ ਵੋਟਾਂ ਪੈਣਗੀਆਂ, ਜਦੋਂ ਕਿ 3 ਦਿਨ ਬਾਅਦ 4 ਜੂਨ ਨੂੰ ਨਤੀਜੇ ਆ ਜਾਣਗੇ।
ਇਹ ਵੀ ਪੜ੍ਹੋ : ਸੰਗਰੂਰ 'ਚ AAP ਦੀ ਕਾਂਗਰਸ, ਅਕਾਲੀ ਦਲ ਤੇ ਭਾਜਪਾ ਨਾਲ ਸਿੱਧੀ ਟੱਕਰ, ਕੌਣ ਗੱਡੇਗਾ ਜਿੱਤ ਦਾ ਝੰਡਾ? (ਵੀਡੀਓ)

2019 ਵਿੱਚ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ
ਪੰਜਾਬ ਵਿੱਚ ਕੁੱਲ 13 ਲੋਕ ਸਭਾ ਸੀਟਾਂ ਹਨ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਇੱਕ ਸੀਟ ਜਿੱਤੀ ਸੀ। ਭਗਵੰਤ ਮਾਨ ਸੰਗਰੂਰ ਤੋਂ ਜਿੱਤੇ ਸਨ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਦੇ ਬਿਹਤਰ ਪ੍ਰਦਰਸ਼ਨ ਤੋਂ ਬਾਅਦ ਭਗਵੰਤ ਮਾਨ ਮੁੱਖ ਮੰਤਰੀ ਬਣੇ ਸਨ। ਉਨ੍ਹਾਂ ਨੇ ਲੋਕ ਸਭਾ ਦੀ ਮੈਂਬਰੀ ਛੱਡ ਦਿੱਤੀ ਸੀ। ਬਾਅਦ 'ਚ ਸੰਗਰੂਰ ਲੋਕ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ 'ਚ 'ਆਪ' ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਹਾਸਲ ਕੀਤੀ ਸੀ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਨੇ 8 ਸੀਟਾਂ ਜਿੱਤੀਆਂ ਸਨ, ਜਦੋਂ ਕਿ ਐਨਡੀਏ ਨੇ 4 ਸੀਟਾਂ ਜਿੱਤੀਆਂ ਸਨ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News