ਜਾਣੋ ਕੌਣ ਹਨ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ

Monday, Sep 02, 2024 - 07:09 PM (IST)

ਜਲੰਧਰ/ਅੰਮ੍ਰਿਤਸਰ ( ਵੈੱਬ ਡੈਸਕ)- ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਅੱਜ ਆਪਣਾ ਉਤਰਾਅਧਿਕਾਰੀ ਐਲਾਨ ਕਰ ਦਿੱਤਾ ਗਿਆ ਹੈ। ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਨੂੰ ਨਵਾਂ ਡੇਰਾ ਮੁਖੀ ਮਿਲ ਗਿਆ ਹੈ। ਹੁਣ 45 ਸਾਲਾ ਜਸਦੀਪ ਸਿੰਘ ਗਿੱਲ ਜੋਕਿ 7ਵੇਂ ਡੇਰਾ ਬਿਆਸ ਦੇ ਮੁਖੀ ਹੋਣਗੇ। ਪਤਾ ਲੱਗਾ ਹੈ ਕਿ ਨਵੇਂ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਰਿਸ਼ਤੇਦਾਰਾਂ ਵਿਚੋਂ ਹਨ। ਜਾਣਕਾਰੀ ਮੁਤਾਬਕ ਉਹ ਪਿਛਲੇ ਲੰਬੇ ਸਮੇਂ ਤੋਂ ਡੇਰਾ ਬਿਆਸ ਵਿਚ ਪਰਿਵਾਰ ਸਮੇਤ ਰਹਿ ਰਹੇ ਹਨ। 2 ਸਤੰਬਰ ਦੀ ਦੁਪਿਹਰ ਨੂੰ ਡੇਰਾ ਬਿਆਸ ਵੱਲੋਂ ਇੱਕ ਪੱਤਰ ਤਹਿਤ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਹੁਣ ਡੇਰਾ ਬਿਆਸ ਦੇ ਅਗਲੇ ਮੁਖੀ ਜਸਦੀਪ ਸਿੰਘ ਗੱਲ ਹੋਣਗੇ। 

ਜਾਣੋ ਕੌਣ ਹਨ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ 
ਜਸਦੀਪ ਸਿੰਘ ਗਿੱਲ ਦਾ ਜਨਮ 15 ਮਾਰਚ 1979 ਨੂੰ ਹੋਇਆ। ਜਸਦੀਪ ਸਿੰਘ ਗਿੱਲ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਹਨ ਅਤੇ 45 ਸਾਲ ਦੀ ਉਮਰ ਵਿਚ ਡੇਰਾ ਬਿਆਸ ਦੀ ਗੱਦੀ ਸੰਭਾਲਣਗੇ। ਜਸਦੀਪ ਸਿੰਘ ਗਿੱਲ ਨੇ ਆਈ. ਆਈ. ਟੀ. ਦਿੱਲੀ ਤੋਂ ਬੀ-ਟੈੱਕ ਅਤੇ ਐੱਮ. ਟੈੱਕ. ਦੀ ਪੜ੍ਹਾਈ ਕੀਤੀ। ਇਸ ਦੇ ਇਲਾਵਾ ਉਨ੍ਹਾਂ ਨੇ ਕੈਮਬ੍ਰਿਜ ਯੂਨੀਵਰਸਿਟੀ ਤੋਂ ਪੀ. ਐੱਚ. ਡੀ. ਕੀਤੀ ਹੋਈ ਹੈ। 2019 ਤੋਂ ਸਿਪਲਾ ਕੰਪਨੀ ਨਾਲ ਜੁੜੇ ਹੋਏ ਸਨ। ਸਿਪਲਾ ਕੰਪਨੀ ਲਈ 2019 ਤੋਂ ਚੀਫ਼ ਸਟਰੈਟਜੀ ਅਫ਼ਸਰ ਵਜੋਂ ਕੰਮ ਕਰ ਚੁੱਕੇ ਹਨ। ਇਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਗਿੱਲ ਕਰਨਲ ਰਹਿ ਚੁੱਕੇ ਹਨ।

ਜਸਦੀਪ ਸਿੰਘ ਗਿੱਲ ਨੇ ਫਾਰਮਾਸਿਊਟੀਕਲ ਕੰਪਨੀ ਸਿਪਲਾ ਲਿਮਟਿਡ ਦੇ ਮੁੱਖ ਰਣਨੀਤੀ ਅਫ਼ਸਰ ਅਤੇ ਸੀਨੀਅਰ ਪ੍ਰਬੰਧਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਇਥੇ 2019 ਤੋਂ 31 ਮਈ, 2024 ਤੱਕ ਕੰਮ ਕੀਤਾ। ਉਹ ਬੋਰਡ ਅਬਜ਼ਰਵਰ ਵਜੋਂ ਈਥਰਿਸ ਅਤੇ ਅਚੀਰਾ ਲੈਬਜ਼ ਪ੍ਰਾਈਵੇਟ ਲਿਮਟਿਡ ਨਾਲ ਵੀ ਜੁੜੇ ਹੋਏ ਸਨ। ਮਾਰਚ 2024 ਤੱਕ ਉਹ ਵੈਲਥੀ ਥੈਰੇਪਿਊਟਿਕਸ ਦੇ ਬੋਰਡ ਮੈਂਬਰ ਸਨ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਰੈਨਬੈਕਸੀ ਵਿੱਚ ਸੀਈਓ ਦੇ ਕਾਰਜਕਾਰੀ ਸਹਾਇਕ ਅਤੇ ਕੈਮਬ੍ਰਿਜ ਯੂਨੀਵਰਸਿਟੀ ਐਂਟਰਪ੍ਰੀਨਿਓਰਜ਼ ਵਿੱਚ ਪ੍ਰਧਾਨ ਅਤੇ ਚੇਅਰਮੈਨ ਵਜੋਂ ਸੇਵਾ ਕੀਤੀ। ਜਸਦੀਪ ਸਿੰਘ ਗਿੱਲ ਰਾਧਾ ਸੁਆਮੀ ਡੇਰਾ ਬਿਆਸ ਦੇ 6ਵੇਂ ਮੁਖੀ ਹਨ।  

ਇਹ ਵੀ ਪੜ੍ਹੋ- ਅਮਰੀਕਾ ਤੋਂ ਲਾਸ਼ ਬਣ ਪਰਤਿਆ ਇਕਲੌਤਾ ਪੁੱਤ, ਰੋਂਦੇ ਮਾਪਿਆਂ ਨੇ ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ

ਜ਼ਿਕਰਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲਾਂ ਤੋਂ ਕੈਂਸ਼ਰ ਪੀੜਤ ਹਨ, ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ ਹੈ। ਇਸ ਤੋ ਇਲਾਵਾ ਉਹ ਦਿਲ ਦੀ ਬੀਮਾਰੀ ਤੋਂ  ਵੀ ਪੀੜਤ ਹਨ। ਇਸ ਸਬੰਧੀ ਸਮੂਹ ਸੇਵਾ ਇੰਚਾਰਜਾਂ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਹ ਨਵੇਂ ਮੁਖੀ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ। ਜਸਦੀਪ ਸਿੰਘ ਗਿੱਲ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਥਾਂ ਲੈਣਗੇ ਅਤੇ ਉਨ੍ਹਾਂ ਨੂੰ ਡੇਰੇ ਦੀ ਰਵਾਇਤ ਮੁਤਾਬਕ ਨਾਮਦਾਨ ਦੇਣ ਦਾ ਅਧਿਕਾਰ ਵੀ ਹੋਵੇਗਾ। 
ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਕਿ ਜਿਸ ਤਰ੍ਹਾਂ ਹਜ਼ੂਰ ਮਹਾਰਾਜ ਜੀ ਤੋਂ ਬਾਅਦ ਉਨ੍ਹਾਂ ਨੂੰ ਸੰਗਤਾਂ ਦਾ ਭਰਪੂਰ ਸਹਿਯੋਗ ਅਤੇ ਪਿਆਰ ਮਿਲਿਆ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਇਹ ਵੀ ਕਾਮਨਾ ਅਤੇ ਬੇਨਤੀ ਕੀਤੀ ਹੈ ਕਿ ਜਸਦੀਪ ਸਿੰਘ ਗਿੱਲ ਨੂੰ ਵੀ ਸੰਤ ਸਤਿਗੁਰੂ ਵਜੋਂ ਸੇਵਾ ਕਰਨ ਵਿੱਚ ਇਹੋ ਜਿਹਾ ਹੀ ਪਿਆਰ ਅਤੇ ਸਨੇਹ ਬਖ਼ਸ਼ਿਆ ਜਾਵੇ। ਹਾਲਾਂਕਿ ਇਹ ਗੱਲ ਵੀ ਕਹੀ ਗਈ ਹੈ ਕਿ ਹਾਲ ਦੀ ਘੜੀ ਸਤਿਸੰਗ ਵੇਲੇ ਉਹ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਹੀ ਬੈਠਿਆ ਕਰਨਗੇ। 

90 ਦੇਸ਼ਾਂ ਵਿੱਚ ਡੇਰਾ ਬਿਆਸ ਦੇ ਡੇਰੇ 
ਰਾਧਾ ਸੁਆਮੀ ਸਤਿਸੰਗ ਬਿਆਸ ਡੇਰੇ ਦੀ ਸਥਾਪਨਾ 1891 ਵਿੱਚ ਹੋਈ ਸੀ। ਇਸ ਦਾ ਮਕਸਦ ਲੋਕਾਂ ਨੂੰ ਧਾਰਮਿਕ ਸੰਦੇਸ਼ ਦੇਣਾ ਹੈ। ਇਹ ਸੰਸਥਾ ਦੁਨੀਆ ਦੇ 90 ਦੇਸ਼ਾਂ ਵਿੱਚ ਫੈਲੀ ਹੋਈ ਹੈ, ਜਿਸ ਵਿੱਚ ਅਮਰੀਕਾ, ਸਪੇਨ, ਨਿਊਜ਼ੀਲੈਂਡ, ਆਸਟ੍ਰੇਲੀਆ, ਜਾਪਾਨ, ਅਫ਼ਰੀਕਾ ਅਤੇ ਹੋਰ ਕਈ ਦੇਸ਼ ਸ਼ਾਮਲ ਹਨ। 
ਡੇਰੇ ਕੋਲ 4 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਹੈ ਜਿਸ ਵਿੱਚ ਕਰੀਬ 48 ਏਕੜ ਦਾ ਲੰਗਰ ਹਾਲ ਹੈ। ਡੇਰੇ ਵਿੱਚ ਸ਼ਰਧਾਲੂਆਂ ਦੇ ਠਹਿਰਨ ਲਈ ਸਰਾਵਾਂ, ਗੈਸਟ ਹੋਸਟਲ ਅਤੇ ਸ਼ੈੱਡ ਹਨ। ਕੈਂਪ ਵਿੱਚ ਲੋਕਾਂ ਦੇ ਮੁਫ਼ਤ ਇਲਾਜ ਲਈ ਤਿੰਨ ਹਸਪਤਾਲ ਵੀ ਬਣਾਏ ਗਏ ਹਨ। ਕੈਂਪ ਤੋਂ 35 ਕਿਲੋਮੀਟਰ ਦੇ ਦਾਇਰੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: 4 ਦੋਸਤਾਂ ਦੀ ਕਾਰ ਫਲਾਈਓਵਰ ਤੋਂ ਹੇਠਾਂ ਡਿੱਗੀ, ਉੱਡੇ ਪਰਖੱਚੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News