ਕੋਟ ਈਸੇ ਖਾਂ ''ਚ ਵਿਅਕਤੀ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ
Sunday, Jan 11, 2026 - 12:06 PM (IST)
ਮੋਗਾ (ਆਜ਼ਾਦ)- ਮੋਗਾ ਨੇੜੇ ਕਸਬਾ ਕੋਟ ਈਸੇ ਖਾਂ ਦੇ ਜ਼ੀਰਾ ਰੋਡ ’ਤੇ ਰਹਿੰਦੇ ਇਕ ਵਿਅਕਤੀ ਵੱਲੋਂ ਮਾਨਸਿਕ ਪ੍ਰੇਸ਼ਾਨੀ ਕਾਰਨ ਆਪਣੀ ਲਾਇਸੈਂਸੀ ਬੰਦੂਕ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ (48), ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸ ਦਾ ਬਠਿੰਡਾ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਵੀ ਚਲਦਾ ਸੀ। ਅੱਜ ਜਦੋਂ ਉਸ ਦੀ ਪਤਨੀ ਅਤੇ ਪੁੱਤਰ ਬਾਜ਼ਾਰ ਗਏ ਸੀ ਤਾਂ ਉਸ ਨੇ ਕੋਠੇ ’ਤੇ ਬਣੇ ਬਾਥਰੂਮ ’ਚ ਲਾਇਸੈਂਸੀ ਬੰਦੂਕ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਸਿਵਲ ਹਸਪਤਾਲ ਮੋਗਾ ’ਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
