ਵੇਰਕਾ ਨੇ ਪੁਲਸ ''ਤੇ ਚੁੱਕੇ ਸਵਾਲ (ਵੀਡੀਓ)

Sunday, Dec 16, 2018 - 10:18 AM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ 'ਚ ਬਿੱਲਾ ਨਾਂ ਦੇ ਵਿਅਕਤੀ ਦੀ ਕੁਝ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਨੂੰ ਲੈ ਕੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਆਪਣੀ ਹੀ ਪੁਲਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਪੁਲਸ ਪ੍ਰਸ਼ਾਸਨ ਦੀ ਨਲਾਇਕੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ 'ਚ ਦਸ ਤੋਂ ਵੱਧ ਵੱਡੀਆਂ ਘਟਨਾਵਾਂ ਹੋਈਆਂ ਹਨ, ਜਿਨ੍ਹਾਂ ਦਾ ਵੇਰਵਾ ਵੀ ਮੁਖ ਮੰਤਰੀ ਦੇ ਨੂੰ ਭੇਜਿਆ ਜਾ ਰਿਹਾ ਹੈ ਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆਂ ਨਹੀਂ ਜਾਵੇਗਾ। ਇਸ ਉਪਰੰਤ ਉਨ੍ਹਾਂ ਨੇ ਪੀੜਤ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਤੇ ਬੱਚਿਆਂ ਦਾ ਪੜ੍ਹਾਈ ਦਾ ਖਰਚ ਸਰਕਾਰ ਵਲੋਂ ਦਿੱਤੇ ਜਾਣ ਦੀ ਗੱਲ ਕਹੀ ਹੈ। 

ਦੱਸ ਦੇਈਏ ਕਿ ਗੁਰੂ ਨਗਰੀ 'ਚ ਫਾਇਰਿੰਗ ਤੇ ਹੱਤਿਆ ਦਾ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਕਾਂਗਰਸੀ ਕੌਂਸਲਰ ਦੀ ਵੀ ਹੱਤਿਆ ਕਰ ਦਿੱਤੀ ਸੀ ਜਦਕਿ ਇਕ 'ਆਪ' ਆਗੂ 'ਤੇ ਵੀ ਸ਼ਰੇਆਮ ਫਾਇਰਿੰਗ ਕੀਤੀ ਗਈ ਸੀ। 


author

Baljeet Kaur

Content Editor

Related News