ਵੱਡੀ ਖ਼ਬਰ : ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ SIT ਵੱਲੋਂ 2400 ਪੰਨ੍ਹਿਆਂ ਦਾ ਚਲਾਨ ਪੇਸ਼
Tuesday, Apr 25, 2023 - 06:33 PM (IST)
ਫਰੀਦਕੋਟ : ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ) ਨੇ ਕੋਟਕਪੂਰਾ ਗੋਲੀ ਕਾਂਡ ਵਿਚ 2400 ਤੋਂ ਵੱਧ ਪੰਨ੍ਹਿਆਂ ਦਾ ਇਕ ਹੋਰ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿਚ ਐੱਲ. ਕੇ. ਯਾਦਵ ਏ. ਡੀ. ਜੀ. ਪੀ. ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜਿਨ੍ਹਾਂ ਕੋਲ ਉਸ ਸਮੇਂ ਗ੍ਰਹਿ ਵਿਭਾਗ ਵੀ ਸੀ ਅਤੇ ਤਤਕਾਲੀ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਸਮੇਤ ਹੋਰ ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਲਾਨ ਯੂ/ਐੱਸ 173(8) ਪੇਸ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਆਪ੍ਰੇਸ਼ਨ ਬਾਰੇ ਦਿੱਤੀ ਜਾਣਕਾਰੀ
ਸੂਤਰਾਂ ਮੁਤਾਬਕ ਜਾਂਚ ਟੀਮ ਨੇ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਇਸ ਵਿਚ ਮੁੱਖ ਸਾਜ਼ਿਸ਼ਘਾੜੇ ਦੱਸਿਆ ਹੈ। ਇਸ ਤੋਂ ਇਲਾਵਾ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਹਿ-ਸਾਜ਼ਿਸ਼ਕਰਤਾ ਅਤੇ ਸੂਤਰਧਾਰ ਦੱਸਿਆ ਹੈ ਜਦਕਿ ਪਰਮ ਰਾਜ ਸਿੰਘ ਉਮਰਾਨਗਲ ਸਹਿ-ਸਾਜ਼ਿਸ਼ਕਰਤਾ, ਸੂਤਰਧਾਰ ਦੱਸਿਆ ਹੈ ਅਤੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਵੀ ਸਹਿ-ਸਾਜ਼ਿਸ਼ਕਰਤਾ ਅਤੇ ਗੁਪਤ ਸਾਜ਼ਿਸ਼ ਰਚਣ ਵਾਲਾ ਆਖਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਸ ਦੀ ਵੱਡੀ ਪ੍ਰੈੱਸ ਕਾਨਫਰੰਸ, ਪੂਰੀ ਕਾਰਵਾਈ ਦੀ ਦਿੱਤੀ ਜਾਣਕਾਰੀ
ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਇਕ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ ਦੇ ਕਰੀਬ 5-5 ਹਿੱਸੇ ਹਨ ਜੋ ਕਰੀਬ 2400 ਪੇਜ਼ ਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਕੋਈ ਨਵਾਂ ਮੁਲਜ਼ਮ ਨਹੀਂ ਬਣਾਇਆ ਗਿਆ ਹੈ, ਉਨ੍ਹਾਂ ਕਿਹਾ ਕਿ ਅਜੇ ਤਫਤੀਸ਼ ਜਾਰੀ ਹੈ, ਜਦੋਂ ਵੀ ਕੋਈ ਨਵੇਂ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।