ਪਿਓ ਨੇ ਧੀ ਦਾ ਕਤਲ ਕਰਕੇ ਲਾਸ਼ ਕੀਤੀ ਖੁਰਦ-ਬੁਰਦ

Wednesday, Aug 26, 2020 - 11:18 AM (IST)

ਪਿਓ ਨੇ ਧੀ ਦਾ ਕਤਲ ਕਰਕੇ ਲਾਸ਼ ਕੀਤੀ ਖੁਰਦ-ਬੁਰਦ

ਕੋਟਕਪੂਰਾ (ਨਰਿੰਦਰ) : ਨੇੜਲੇ ਪਿੰਡ ਖਾਰਾ ਵਿਖੇ ਇਕ ਵਿਅਕਤੀਆਂ ਵਲੋਂ ਆਪਣੀ ਬੇਟੀ ਦਾ ਕਤਲ ਕਰਕੇ ਉਸਦੀ ਲਾਸ਼ ਨੂੰ ਖੁਰਦ-ਬੁਰਦ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਥਾਣਾ ਸਦਰ ਪੁਲਸ ਨੇ ਸੂਚਨਾ ਦੇ ਆਧਾਰ 'ਤੇ ਬੇਟੀ ਦੇ ਪਿਤਾ ਸਮੇਤ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਸ਼ਰਮਨਾਕ : ਪਹਿਲਾਂ ਜਬਰ-ਜ਼ਿਨਾਹ ਕਰਕੇ ਕਰਵਾ ਲਿਆ ਵਿਆਹ ਫਿਰ ਕਰ ਦਿੱਤਾ ਇਹ ਕਾਂਡ

ਪੁਲਸ ਅਨੁਸਾਰ ਥਾਣਾ ਸਦਰ ਦੇ ਏ. ਐੱਸ. ਆਈ. ਰਣਜੀਤ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਖਾਰਾ ਦੇ ਬੱਸ ਸਟੈਂਡ 'ਤੇ ਹਾਜ਼ਰ ਸੀ, ਕਿ ਇਸ ਦੌਰਾਨ ਸੂਚਨਾ ਮਿਲੀ ਕਿ ਪਿੰਡ ਖਾਰਾ ਨਿਵਾਸੀ ਜਸਵਿੰਦਰ ਸਿੰਘ ਨੇ ਕੁਝ ਲੋਕਾਂ ਨਾਲ ਮਿਲ ਕੇ ਆਪਣੀ ਬੇਟੀ ਅਮਨਦੀਪ ਕੌਰ ਦਾ ਕਤਲ ਕਰਕੇ ਉਸਦੀ ਲਾਸ਼ ਨੂੰ ਖੁਰਦ-ਬੁਰਦ ਕਰ ਦਿੱਤਾ ਹੈ। ਇਸ ਦੌਰਾਨ ਪੁਲਸ ਨੇ ਜਸਵਿੰਦਰ ਸਿੰਘ ਸਮੇਤ ਹੋਰ ਲੋਕਾਂ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਡਾਕਟਰਾਂ ਦੀ ਲਾਪਰਵਾਹੀ ਕਾਰਨ 22 ਸਾਲਾ ਕੁੜੀ ਦੀ ਮੌਤ, ਦਿਲ ਨੂੰ ਝੰਜੋੜ ਦੇਣਗੇ ਮਾਂ ਦੇ ਬੋਲ


author

Baljeet Kaur

Content Editor

Related News