ਬੀਮਾਰੀ ਤੋਂ ਪਰੇਸ਼ਾਨ ਵਿਅਕਤੀ ਨੇ ਖ਼ੁਦ ਨੂੰ ਮਾਰੀ ਗੋਲੀ

Thursday, Aug 13, 2020 - 11:25 AM (IST)

ਬੀਮਾਰੀ ਤੋਂ ਪਰੇਸ਼ਾਨ ਵਿਅਕਤੀ ਨੇ ਖ਼ੁਦ ਨੂੰ ਮਾਰੀ ਗੋਲੀ

ਕੋਟਕਪੁਰਾ (ਅਸ਼ੋਕ): ਜੈਤੋ ਰੋਡ ਗੁਰਦੁਆਰਾ ਸਾਹਿਬ ਦੇ ਨੇੜੇ ਇਕ ਵਿਅਕਤੀ ਵਲੋਂ ਆਪਣੀ ਖੱਬੀ ਕਨਪੱਟੀ 'ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਐੱਸ.ਐੱਚ.ਓ. ਵਿਕਰਮਜੀਤ ਸਿੰਘ ਅਤੇ ਬਲਦੇਵ ਸਿੰਘ ਏ.ਐੱਸ.ਆਈ. ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ 'ਤੇ ਗਗਨਦੀਪ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਮਾਲ ਗੱਡੀ ਹੇਠਾਂ ਆ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਹੋਏ ਟੋਟੇ-ਟੋਟੇ

ਮ੍ਰਿਤਕ ਗਗਨਦੀਪ ਦੀ ਪਤਨੀ ਸੁਰਿੰਦਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਜੈਤੋ 'ਚ 174 ਦੀ ਕਾਰਵਾਈ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਗਗਨਦੀਪ ਖੇਤੀਬਾੜੀ ਦਾ ਕੰਮ ਕਰਦਾ ਸੀ ਅਤੇ ਉਸ ਦਾ ਮਾਨਸਿਕ ਰੋਗ ਦਾ ਪ੍ਰਾਈਵੇਟ ਹਸਪਤਾਲ ਅੰਮ੍ਰਿਤਸਰ 'ਚ ਇਲਾਜ ਚੱਲਦਾ ਸੀ। ਉਸ ਨੇ ਆਪਣੇ ਕਮਰੇ 'ਚ ਲਾਇਸੈਂਸ 32 ਬੋਰ ਦਾ ਰਿਵਾਲਵਰ ਨਾਲ ਖੱਬੀ ਕਨਪੱਟੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਸੌਂਪ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਬਾਦਲ ਪਰਿਵਾਰ ਨੂੰ ਸਿੱਖ ਧਰਮ ਦੇ ਸਰੋਕਾਰਾਂ ਦੀ ਬਜਾਏ ਕੁਰਸੀ ਦੀ ਚਿੰਤਾ: ਢੀਂਡਸਾ


author

Shyna

Content Editor

Related News