ਮਾਮਲਾ ਔਰਤਾਂ ਦੀ ਕੁੱਟ-ਮਾਰ ਕਰਨ ਦਾ, ਦੋਵਾਂ ਵਿਅਕਤੀਆਂ ਵਲੋਂ ਆਤਮ ਸਮਰਪਨ

Monday, Jul 08, 2019 - 09:49 AM (IST)

ਕੋਟਕਪੂਰਾ (ਨਰਿੰਦਰ) - ਸਥਾਨਕ ਸ਼ਹਿਰ ਦੇ ਮੁਹੱਲਾ ਚੋਪੜਿਆਂ ਵਾਲਾ ਬਾਗ ਦੀਆਂ ਦੋ ਔਰਤਾਂ ਨਾਲ ਕੁੱਟ-ਮਾਰ ਕਰਨ ਦੇ ਮਾਮਲੇ ਨਾਲ ਸਬੰਧਤ ਦੋਵਾਂ ਵਿਅਕਤੀਆਂ ਵੱਲੋਂ ਡੀ. ਐੱਸ. ਪੀ. ਕੋਟਕਪੂਰਾ ਸਾਹਮਣੇ ਆਤਮ ਸਮਰਪਨ ਕਰ ਦਿੱਤੇ ਜਾਣ ਦਾ ਪਤਾ ਲੱਗਿਆ ਹੈ। ਜ਼ਿਕਰਯੋਗ ਹੈ ਕਿ ਕੋਟਕਪੂਰਾ ਦੀਆਂ ਵਸਨੀਕ ਔਰਤਾਂ ਰਾਣੀ ਪਤਨੀ ਵੀਰੂ ਸਿੰਘ ਅਤੇ ਉਸਦੀ ਗੁਆਂਢਣ ਸੋਨੀਆ ਦੀ ਸ਼ਹਿਰ ਨਿਵਾਸੀ ਸੁਖਦੇਵ ਸਿੰਘ ਅਤੇ ਜਸਵਿੰਦਰ ਸਿੰਘ ਨਾਂਅ ਦੇ ਵਿਅਕਤੀਆਂ ਨੇ ਦਿਨ-ਦਿਹਾੜੇ ਕੁੱਟ-ਮਾਰ ਕੀਤੀ ਸੀ ਅਤੇ ਇਸਦੀ ਵੀਡੀਓ ਸ਼ੋਸ਼ਲ ਮੀਡੀਏ 'ਤੇ ਵਾਇਰਲ ਹੋਣ ਉਪਰੰਤ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਟੀ ਪੁਲਸ ਸਟੇਸ਼ਨ ਕੋਟਕਪੂਰਾ ਦੀ ਪੁਲਸ ਨੇ ਉਕਤ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਪੁਲਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।

ਜਾਣਕਾਰੀ ਅਨੁਸਾਰ ਦੋਹਾਂ ਮੁਲਜ਼ਮਾਂ ਨੇ ਡੀ. ਐੱਸ. ਪੀ. ਕੋਟਕਪੂਰਾ ਬਲਕਾਰ ਸਿੰਘ ਸੰਧੂ ਸਾਹਮਣੇ ਪੇਸ਼ ਹੋ ਕੇ ਆਪਣੀ ਗ੍ਰਿਫ਼ਤਾਰੀ ਦੇ ਦਿੱਤੀ ਹੈ। ਉਕਤ ਵਿਅਕਤੀਆਂ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦੇ ਹੋਏ ਡੀ. ਐੱਸ. ਪੀ. ਕੋਟਕਪੂਰਾ ਬਲਕਾਰ ਸਿੰਘ ਸੰਧੂ ਨੇ ਦੱਸਿਆ ਹੈ ਕਿ ਇਨ੍ਹਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਅਤੇ 8 ਜੁਲਾਈ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰ ਕੇ ਪੁਲਸ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ।


rajwinder kaur

Content Editor

Related News