ਕੋਟਕਪੂਰਾ ਤੇ ਬੇਅਦਬੀ ਕਾਂਡ ਦੀ ਜਾਂਚ ਪ੍ਰਕਿਰਿਆ ਤੇਜ਼, ਚਾਰਜਸ਼ੀਟ ਅਦਾਲਤ ''ਚ ਪੇਸ਼ ਹੋਣ ਦੀ ਸੰਭਾਵਨਾ

Wednesday, Jun 02, 2021 - 11:16 AM (IST)

ਕੋਟਕਪੂਰਾ ਤੇ ਬੇਅਦਬੀ ਕਾਂਡ ਦੀ ਜਾਂਚ ਪ੍ਰਕਿਰਿਆ ਤੇਜ਼, ਚਾਰਜਸ਼ੀਟ ਅਦਾਲਤ ''ਚ ਪੇਸ਼ ਹੋਣ ਦੀ ਸੰਭਾਵਨਾ

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਤੇਜ਼ ਕਰ ਦਿੱਤੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਅਗਲੇ ਕੁੱਝ ਦਿਨਾਂ ਅੰਦਰ ਇਨ੍ਹਾਂ ਮਾਮਲਿਆਂ ਦੀ ਚਾਰਜਸ਼ੀਟ ਅਦਾਲਤ 'ਚ ਪੇਸ਼ ਕੀਤੀ ਜਾ ਸਕਦੀ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਡੇਰਾ ਪ੍ਰੇਮੀ ਸੁਖਵਿੰਦਰ ਸਿੰਘ ਸਨੀ ਦੇ ਹੱਥ ਲਿਖਤ ਦੇ ਨਮੂਨੇ ਇਲਾਕਾ ਮੈਜਿਸਟ੍ਰੇਟ ਹੀ ਹਾਜ਼ਰੀ 'ਚ ਪ੍ਰਾਪਤ ਕੀਤੇ ਗਏ ਹਨ।

ਇਹ ਵੀ ਪੜ੍ਹੋ : ਕੀ ਪੰਜਾਬ 'ਚ ਬਣਨਗੇ 2 ਡਿਪਟੀ CM? ਪੈਨਲ ਭਾਲ ਰਿਹੈ ਸੰਭਾਵਨਾਵਾਂ

ਇਸ ਦਰਮਿਆਨ ਕੋਟਕਪੂਰਾ ਗੋਲੀਕਾਂਡ ਦੀ ਪੜਤਾਲ ਕਰ ਰਹੀ ਜਾਂਚ ਟੀਮ ਨੇ 42 ਗਵਾਹਾਂ, ਡਾਕਟਰਾਂ ਅਤੇ ਉੱਚ ਪੁਲਸ ਅਧਿਕਾਰੀਆਂ ਤੋਂ ਪੁੱਛ-ਪੜਤਾਲ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਹੈ। ਹਾਲਾਂਕਿ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਤੋਂ ਦੁਬਾਰਾ ਪੁੱਛ-ਪੜਤਾਲ ਕੀਤੀ ਜਾਵੇਗੀ। ਜਾਂਚ ਟੀਮ ਵੱਲੋਂ ਪੜਤਾਲ ਨੂੰ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਤੋਂ ਸਹਿਯੋਗ ਮੰਗਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 'ਮਿਕੋਰਮਾਇਕੋਸਿਸ' ਦੇ ਇਲਾਜ ਤੇ ਪਛਾਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਦੱਸਣਯੋਗ ਹੈ ਕਿ ਹਾਈਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਪੰਜਾਬ ਸਰਕਾਰ ਆਪਣੇ ਹੀ ਵਿਧਾਇਕਾਂ, ਮੰਤਰੀਆਂ ਅਤੇ ਸਿੱਖ ਜੱਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ ਕਰ ਰਹੀ ਹੈ। ਬੇਅਦਬੀ ਕਾਂਡ ਦੇ 6 ਸਾਲ ਪੂਰੇ ਹੋਣ ਮਗਰੋਂ ਬਰਗਾੜੀ 'ਚ ਸਿੱਖ ਸੰਗਤਾਂ ਅਤੇ ਜੱਥੇਬੰਦੀਆਂ ਦੇ ਵੱਡੇ ਇਕੱਠ ਨੇ ਵੀ ਪੰਜਾਬ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News