ਕੋਟਕਪੂਰਾ ਗੋਲ਼ੀਕਾਂਡ ਮਾਮਲੇ ’ਚ ‘ਸਿੱਟ’ ਸਾਹਮਣੇ ਪੇਸ਼ ਹੋਏ ਸਾਬਕਾ ਡੀ. ਜੀ. ਪੀ. ਸੈਣੀ

Tuesday, Jun 01, 2021 - 06:38 PM (IST)

ਚੰਡੀਗੜ੍ਹ (ਰਮਨਜੀਤ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਕੋਟਕਪੂਰਾ ਗੋਲ਼ੀ ਕਾਂਡ ਘਟਨਾਕ੍ਰਮ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਗਠਿਤ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸ.ਆਈ.ਟੀ.) ਵਲੋਂ ਘਟਨਾਕ੍ਰਮ ਨਾਲ ਜੁੜੇ ਉੱਚ ਪੁਲਸ ਅਧਿਕਾਰੀਆਂ ਨੂੰ ਜਾਂਚ ਅਤੇ ਪੁੱਛਗਿਛ ਲਈ ਬੁਲਾਇਆ ਗਿਆ। ਇਹ ਪੁੱਛਗਿਛ ਚੰਡੀਗੜ੍ਹ ਦੇ ਸੈਕਟਰ-32 ਸਥਿਤ ਪੰਜਾਬ ਪੁਲਸ ਆਫ਼ੀਸਰਸ ਇੰਸਟੀਚਿਊਟ ਵਿਚ ਹੋਈ।

ਇਹ ਵੀ ਪੜ੍ਹੋ : 2022 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ’ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ’ਤੇ ਭਗਵੰਤ ਮਾਨ ਦਾ ਵੱਡਾ ਬਿਆਨ

ਸੋਮਵਾਰ ਨੂੰ ਕੀਤੀ ਗਈ ਪੁੱਛਗਿਛ ਵਿਚ ਸਪੈਸ਼ਲ ਡੀ.ਜੀ. ਪੀ. ਆਈ.ਪੀ.ਐੱਸ. ਸਹੋਤਾ, ਡੀ. ਜੀ. ਪੀ. (ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨ) ਰੋਹਿਤ ਚੌਧਰੀ ਅਤੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਸ਼ਾਮਲ ਹੋਏ, ਜਦੋਂ ਕਿ ਮਾਮਲੇ ਨਾਲ ਜੁੜੇ ਕੁੱਝ ਹੋਰ ਪੁਲਸ ਅਧਿਕਾਰੀਆਂ ਨੂੰ ਵੀ ਬੁਲਾਇਆ ਗਿਆ ਸੀ ਪਰ ਸਾਬਕਾ ਡੀ.ਜੀ.ਪੀ. ਸੈਣੀ ਤੋਂ ਪੁੱਛਗਿਛ ਲੰਬੀ ਖਿੱਚਣ ਕਾਰਨ ਉਨ੍ਹਾਂ ਨੂੰ ਸਮਾਂ ਨਹੀਂ ਮਿਲ ਸਕਿਆ। ਐੱਸ.ਆਈ.ਟੀ. ਉਨ੍ਹਾਂ ਨੂੰ ਕਿਸੇ ਹੋਰ ਦਿਨ ਜਾਂਚ ਵਿਚ ਸ਼ਾਮਲ ਹੋਣ ਲਈ ਬੁਲਾਏਗੀ।

ਇਹ ਵੀ ਪੜ੍ਹੋ : ਆਉਂਦੇ ਦਿਨਾਂ ’ਚ ਪੰਜਾਬ ਵਾਸੀਆਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਬਦਲੇਗਾ ਮੌਸਮ ਦਾ ਮਿਜਾਜ਼

ਸੂਤਰਾਂ ਮੁਤਾਬਕ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ., ਜਿਸ ਦੀ ਅਗਵਾਈ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਕਰ ਰਹੇ ਹਨ ਅਤੇ ਲੁਧਿਆਣਾ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਅਤੇ ਡੀ.ਆਈ.ਜੀ. ਫਰੀਦਕੋਟ ਸੁਰਜੀਤ ਸਿੰਘ ਇਸ ਦੇ ਮੈਂਬਰ ਹਨ, ਵਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ, ਸਪੈਸ਼ਲ ਡੀ.ਜੀ.ਪੀ. ਆਈ.ਪੀ.ਐੱਸ. ਸਹੋਤਾ ਅਤੇ ਡੀ.ਜੀ.ਪੀ. ਰੋਹਿਤ ਚੌਧਰੀ ਨੂੰ ਸੰਮਨ ਭੇਜ ਕੇ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ। ਐੱਸ.ਆਈ.ਟੀ. ਵਲੋਂ ਡੀ.ਜੀ.ਪੀ. ਸਹੋਤਾ ਅਤੇ ਡੀ.ਜੀ.ਪੀ. ਰੋਹਿਤ ਚੌਧਰੀ ਨੂੰ ਦੁਪਹਿਰ ਤੋਂ ਪਹਿਲਾਂ ਭਾਵ 11 ਵਜੇ ਬੁਲਾਇਆ ਗਿਆ ਸੀ ਅਤੇ ਪੁੱਛਗਿਛ ਬਾਅਦ ਕਰੀਬ ਡੇਢ-ਦੋ ਵਜੇ ਤੱਕ ਉਨ੍ਹਾਂ ਤੋਂ ਪੁੱਛਗਿਛ ਕੀਤੀ ਗਈ। ਇਸੇ ਤਰ੍ਹਾਂ ਦੁਪਹਿਰ ਬਾਅਦ 3 ਵਜੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਕੇਸ ਨਾਲ ਜੁੜੇ ਦਸਤਾਵੇਜਾਂ ਦੇ ਨਾਲ ਬੁਲਾਇਆ ਗਿਆ ਸੀ।

ਇਹ ਵੀ ਪੜ੍ਹੋ : ਸੰਗਰੂਰ ’ਚ ਕਾਂਗਰਸੀ ਆਗੂ ’ਤੇ ਕਾਤਲਾਨਾ ਹਮਲਾ, ਚੱਲੀਆਂ ਗੋਲ਼ੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News