ਕੋਟਕਪੂਰਾ ਗੋਲੀ ਕਾਂਡ ''ਚ ਗ੍ਰਿਫਤਾਰੀ ਤੋਂ ਬਾਅਦ ਪਹਿਲੀ ਵਾਰ ਬੋਲੇ ਉਮਰਾਨੰਗਲ

Monday, Mar 18, 2019 - 07:12 PM (IST)

ਕੋਟਕਪੂਰਾ ਗੋਲੀ ਕਾਂਡ ''ਚ ਗ੍ਰਿਫਤਾਰੀ ਤੋਂ ਬਾਅਦ ਪਹਿਲੀ ਵਾਰ ਬੋਲੇ ਉਮਰਾਨੰਗਲ

ਅੰਮ੍ਰਿਤਸਰ (ਸੁਮਿਤ) : ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੇ ਵਿਵਾਦਾਂ 'ਚ ਘਿਰੇ ਸਾਬਕਾ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਗ੍ਰਿਫਤਾਰੀ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਆ ਕੇ ਬਿਆਨ ਦਿੱਤਾ ਹੈ। ਪਰਮਰਾਜ ਸਿੰਘ ਉਮਰਾਨੰਗਲ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪ੍ਰਮਾਤਮਾ ਤੇ ਕਾਨੂੰਨ 'ਤੇ ਪੂਰਾ ਭਰੋਸਾ ਹੈ, ਉਨ੍ਹਾਂ ਨੂੰ ਇਨਸਾਫ ਜ਼ਰੂਰ ਮਿਲੇਗਾ ਹੈ। ਦਰਅਸਲ ਪਰਮਰਾਜ ਸਿੰਘ ਉਮਰਾਨੰਗਲ ਸੋਮਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਰਖਵਾਇਆ ਗਿਆ ਸੀ, ਜਿਸ ਦੇ ਅੱਜ ਭੋਗ ਸਨ ਅਤੇ ਉਹ ਗੁਰੂ ਘਰ ਨਤਮਸਤਕ ਹੋਣ ਆਏ ਹਨ। 
ਦੱਸਣਯੋਗ ਹੈ ਕਿ ਬੀਤੀ 18 ਫ਼ਰਵਰੀ ਨੂੰ ਪਰਮਰਾਜ ਸਿੰਘ ਉਮਰਾਨੰਗਲ ਨੂੰ ਐੱਸ. ਆਈ. ਟੀ. ਨੇ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਪੁਲਸ ਵਲੋਂ ਉਮਰਾਨੰਗਲ ਨੂੰ ਆਈ. ਜੀ. ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ। ਫਿਲਹਾਲ ਉਮਰਾਨੰਗਲ ਜ਼ਮਾਨਤ 'ਤੇ ਹਨ ਅਤੇ ਉਨ੍ਹਾਂ ਵਲੋਂ ਹਾਈਕੋਰਟ 'ਚ ਬਲੈਂਕੇਟ ਬੇਲ ਲਈ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ 18 ਮਾਰਚ ਨੂੰ ਹੋਈ ਸੁਣਵਾਈ ਤੋਂ ਬਾਅਦ ਅਦਾਲਤ ਨੇ ਨੋਟਿਸ ਜਾਰੀ ਕੀਤਾ ਹੈ।


author

Gurminder Singh

Content Editor

Related News