ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 19 ਅਗਸਤ ਤੱਕ ਮੁਲਤਵੀ

Thursday, Jul 31, 2025 - 05:38 PM (IST)

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 19 ਅਗਸਤ ਤੱਕ ਮੁਲਤਵੀ

.ਫਰੀਦਕੋਟ (ਜਗਦੀਸ਼) : 2015 ਵਿਚ ਵਾਪਰੇ ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਦਿਨੇਸ਼ ਕੁਮਾਰ ਵਧਵਾ ਦੀ ਅਦਾਲਤ ਵਿਚ ਹੋਈ। ਸੁਣਵਾਈ ਦੌਰਾਨ ਅਦਾਲਤ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ, ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ. ਐੱਸ. ਪੀ ਚਰਨਜੀਤ ਸ਼ਰਮਾ, ਡੀ. ਆਈ. ਜੀ. ਫਿਰੋਜ਼ਪੁਰ ਅਮਰ ਸਿੰਘ ਚਾਹਿਲ, ਸਾਬਕਾ ਐੱਸ ਐੱਸ ਪੀ ਸੁਖਮੰਦਰ ਸਿੰਘ ਮਾਨ , ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ ਅਤੇ ਅਗਲੀ ਸੁਣਵਾਈ 19 ਅਗਸਤ ਲਈ ਮੁਲਤਵੀ ਕਰ ਦਿੱਤੀ।

ਜਾਣਕਾਰੀ ਅਨੁਸਾਰ ਬਚਾਅ ਪੱਖ ਦੇ ਵਕੀਲ ਨੇ ਮਾਣਯੋਗ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਪੁਲਸ ਅਧਿਕਾਰੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਸ ਚਲਾਨ ਨੂੰ ਫਰੀਦਕੋਟ ਤੋਂ ਬਾਹਰਲੇ ਜ਼ਿਲੇ ਵਿਚ ਤਬਦੀਲ ਕਰਨ ਲਈ ਰਿਟ ਪਟੀਸ਼ਨ ਦਾਇਰ ਕੀਤੀ ਹੋਈ ਹੈ ਜਿਸ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫਰੀਦਕੋਟ ਵਿਖੇ ਚੱਲ ਰਹੇ ਕੇਸ 'ਤੇ ਰੋਕ ਲਗਾਈ ਹੈ ਜਿਸ 'ਤੇ ਅਦਾਲਤ ਨੇ ਧਿਆਨ ਵਿਚ ਰੱਖਦੇ ਹੋਏ ਅਗਲੇ ਹੁਕਮ ਤੱਕ ਤਾਰੀਖ ਮੁਲਤਵੀ ਕਰ ਦਿੱਤੀ ਹੈ।


author

Gurminder Singh

Content Editor

Related News