ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 31 ਜੁਲਾਈ ਤੱਕ ਮੁਲਤਵੀ

Friday, May 30, 2025 - 05:58 PM (IST)

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 31 ਜੁਲਾਈ ਤੱਕ ਮੁਲਤਵੀ

.ਫਰੀਦਕੋਟ (ਜਗਦੀਸ਼ ਸਹਿਗਲ) : 2015 ਵਿਚ ਵਾਪਰੇ ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਦਿਨੇਸ਼ ਕੁਮਾਰ ਵਧਵਾ ਦੀ ਅਦਾਲਤ ਵਿਚ ਹੋਈ। ਸੁਣਵਾਈ ਦੌਰਾਨ ਅਦਾਲਤ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ, ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ , ਸਾਬਕਾ ਐੱਸ. ਐੱਸ. ਪੀ ਚਰਨਜੀਤ ਸ਼ਰਮਾ, ਡੀ. ਆਈ. ਜੀ. ਫਿਰੋਜ਼ਪੁਰ ਅਮਰ ਸਿੰਘ ਚਾਹਿਲ, ਸਾਬਕਾ ਐੱਸ ਐੱਸ ਪੀ ਸੁਖਮੰਦਰ ਸਿੰਘ ਮਾਨ, ਅਦਾਲਤ ਵਿਚ ਵੀਡੀਓ ਕਾਨਫਰੰਸ ਦੇ ਰਾਹੀ ਪੇਸ਼ ਹੋਏ। ਅਦਾਲਤ ਨੇ ਅਗਲੀ ਸੁਣਵਾਈ 31 ਜੁਲਾਈ ਲਈ ਮੁਲਤਵੀ ਕਰ ਦਿੱਤੀ ਗਈ। 

ਜਾਣਕਾਰੀ ਅਨੁਸਾਰ ਬਚਾਅ ਪੱਖ ਦੇ ਵਕੀਲ ਨੇ ਮਾਣਯੋਗ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਪੁਲਸ ਅਧਿਕਾਰੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਸ ਚਲਾਨ ਨੂੰ ਫਰੀਦਕੋਟ ਤੋਂ ਬਾਹਰਲੇ ਜ਼ਿਲ੍ਹੇ ਵਿਚ ਤਬਦੀਲ ਕਰਨ ਲਈ ਰਿਟ ਪਟੀਸ਼ਨ ਦਾਇਰ ਕੀਤੀ ਹੋਈ ਹੈ ਜਿਸ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫਰੀਦਕੋਟ ਵਿੱਖੇ ਚਲ ਰਹੇ ਕੇਸ 'ਤੇ ਰੋਕ ਲਗਾਈ ਹੈ ਜਿਸ 'ਤੇ ਅਦਾਲਤ ਨੇ ਧਿਆਨ ਵਿਚ ਰੱਖਦੇ ਹੋਏ ਅਗਲੀ ਹੁਕਮ ਤੱਕ ਤਾਰੀਖ ਮੁਲਤਵੀ ਕਰ ਦਿੱਤੀ ਹੈ ।


author

Gurminder Singh

Content Editor

Related News