ਕੋਟਕਪੂਰਾ ਗੋਲੀਕਾਂਡ : ''ਸਿਟ'' ਵਲੋਂ 23 ਲੋਕਾਂ ਨੂੰ ਕਲੀਨਚਿੱਟ
Tuesday, Aug 18, 2020 - 06:26 PM (IST)

ਫਰੀਦਕੋਟ (ਰਾਜਨ): ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. (ਸਿੱਟ) ਨੇ ਮਾਮਲੇ ਵਿਚ ਨਾਮਜ਼ਦ ਸਿੱਖ ਉਪਦੇਸ਼ਕਾਂ, ਜਥੇਬੰਦੀਆਂ ਦੇ ਅਹੁਦੇਦਾਰਾਂ, ਵਰਕਰਾਂ ਸਮੇਤ 23 ਲੋਕਾਂ ਨੂੰ ਕਲੀਨਚਿੱਟ ਦੇ ਦਿੱਤੀ ਹੈ। ਦੂਜੇ ਪਾਸੇ ਐੱਸ. ਆਈ. ਟੀ. ਨੇ ਇਸ ਕੇਸ ਦੀ ਠੀਕ ਢੰਗ ਨਾਲ ਜਾਂਚ ਨਾ ਕਰਨ ਅਤੇ ਰਿਕਾਰਡ ਵਿਚ ਹੇਰਫੇਰ ਕਰਨ ਦੇ ਇਲਜ਼ਾਮ ਵਿਚ ਉਸ ਸਮੇਂ ਦੇ ਐੱਸ. ਐੱਚ. ਓ. ਅਤੇ ਡੀ. ਐੱਸ. ਪੀ. ਖਿਲਾਫ ਅਦਾਲਤ ਵਿਚ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਮੁੜ ਵਿਵਾਦਾਂ 'ਚ, 'ਹਾਈ ਸਿਕਓਰਟੀ' ਦੇ ਬਾਵਜੂਦ ਬਰਾਮਦ ਹੋਇਆ ਇਹ ਸਾਮਾਨ
ਜਾਣਕਾਰੀ ਅਨੁਸਾਰ ਘਟਨਾ ਵਾਲੇ ਦਿਨ 14 ਅਕਤੂਬਰ 2015 ਨੂੰ ਥਾਣਾ ਸਿਟੀ ਕੋਟਕਪੂਰਾ ਪੁਲਸ ਨੇ ਹਿੰਸਕ ਪ੍ਰਦਰਸ਼ਨ ਕਰਨ ਦੇ ਇਲਜ਼ਾਮ ਵਿਚ ਸਿੱਖ ਪ੍ਰਚਾਰਕਾਂ ਭਾਈ ਪੰਥਪ੍ਰੀਤ ਸਿੰਘ ਖਾਲਸਾ, ਭਾਈ ਰਣਜੀਤ ਸਿੰਘ ਢੱਡਰੀਆਂ ਵਾਲਾ, ਭਾਈ ਹਰਜਿੰਦਰ ਸਿੰਘ ਮਾਂਝੀ, ਭਾਈ ਸਤਨਾਮ ਸਿੰਘ ਚੰਦੜ, ਭਾਈ ਅਵਤਾਰ ਸਿੰਘ ਸਾਂਧਾਵਾਲਾ, ਸਿੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਸਰਬਜੀਤ ਸਿੰਘ ਘੁੱਦਾ, ਗਿਆਨੀ ਕੇਵਲ ਸਿੰਘ, ਦਲੇਰ ਸਿੰਘ, ਭਾਈ ਹਰਜੀਤ ਸਿੰਘ ਮਾਨਸਾ, ਸੁਖਜੀਤ ਸਿੰਘ ਖੋਸਾ, ਸੁਖਵਿੰਦਰ ਸਿੰਘ, ਹਰਜੀਤ ਸਿੰਘ ਢਪਾਲੀ , ਗੁਰਪ੍ਰੀਤ ਸਿੰਘ ਢੱਡਰੀਆਂ, ਗੁਰਸੇਵਕ ਸਿੰਘ ਆਦਿ 14 ਨੂੰ ਨਾਮਜ਼ਦ ਕਰਦਿਆਂ ਕੁਝ ਹੋਰ ਅਣਪਛਾਤੇ ਲੋਕਾਂ 'ਤੇ ਇਰਾਦਾ ਕਤਲ ਸਮੇਤ ਗੰਭੀਰ ਧਾਰਾਵਾਂ ਵਿਚ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ: ਕੀ ਕਰਨਾ ਇਹੋ-ਜਿਹੀ ਔਲਾਦ ਨੂੰ,ਇਕ ਲੀਡਰ, ਦੂਜਾ ਅਫਸਰ ਪਰ ਸੜਕਾਂ 'ਤੇ ਰੁਲ ਰਹੀ ਮਾਂ
ਉਸੇ ਦਿਨ ਕੇਸ ਵਿਚ ਨਾਮਜ਼ਦ ਭਰਾ ਪੰਥਪ੍ਰੀਤ ਸਿੰਘ ਖਾਲਸਾ ਦੇ ਇਲਾਵਾ 8 ਹੋਰ ਲੋਕਾਂ ਮੰਦਰ ਸਿੰਘ ਬਰਨਾਲਾ, ਰਛਪਾਲ ਸਿੰਘ ਕੋਠੇ, ਬਲਪ੍ਰੀਤ ਸਿੰਘ ਮੋਗਾ, ਬਲਕਾਰ ਸਿੰਘ ਬਠਿੰਡਾ, ਬੱਗਾ ਸਿੰਘ ਮਾਨਸਾ, ਜਗਰੂਪ ਸਿੰਘ, ਬੇਅੰਤ ਸਿੰਘ ਕੋਟਕਪੂਰਾ ਅਤੇ ਹਰਸ਼ਵਿੰਦਰ ਸਿੰਘ ਬਰਨਾਲਾ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਨੂੰ 2 ਦਿਨ ਬਾਅਦ 16 ਅਕਤੂਬਰ ਨੂੰ ਰਿਹਾਅ ਕੀਤਾ ਗਿਆ ਸੀ। ਹੁਣ ਇਸ ਕੇਸ ਵਿਚ ਐੱਸ. ਆਈ. ਟੀ . ਦੇ ਪ੍ਰਮੁੱਖ ਮੈਂਬਰ ਅਤੇ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਿਚ ਕੇਸ ਦੇ ਸ਼ਿਕਾਇਤਕਰਤਾ ਅਤੇ ਤਤਕਾਲੀਨ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਅਤੇ ਤਤਕਾਲੀਨ ਡੀ. ਐੱਸ. ਪੀ. ਬਲਜੀਤ ਸਿੰਘ ਸਿੱਧੂ ਨੂੰ ਨਾਮਜ਼ਦ ਕੀਤਾ ਜਾ ਚੁੱਕਾ ਹੈ ਅਤੇ ਤਿੰਨ ਦਿਨ ਪਹਿਲਾਂ ਅਦਾਲਤ ਵਿਚ ਇਨ੍ਹਾਂ ਦੋਵਾਂ ਦੇ ਖਿਲਾਫ ਚਾਰਜਸ਼ੀਟ ਵੀ ਦਾਖਲ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, ਦਿਨ ਚੜ੍ਹਦਿਆਂ 3 ਲੋਕਾਂ ਦੀ ਮੌਤ