ਕੋਟਕਪੂਰਾ ਗੋਲੀਕਾਂਡ : ਸਾਬਕਾ DGP ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 23 ਤੱਕ ਟਲੀ
Wednesday, Feb 17, 2021 - 09:44 AM (IST)
ਫਰੀਦਕੋਟ (ਜਗਦੀਸ਼) - ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਖ਼ਿਲਾਫ਼ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਸੀ। ਜਾਂਚ ਟੀਮ ਨੇ ਤਤਕਾਲੀ ਡੀ. ਜੀ. ਪੀ. ਸੁਮੇਧ ਸੈਣੀ ਨੂੰ ਕੋਟਕਪੂਰਾ ਗੋਲੀਕਾਂਡ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ
ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰਦਿਆਂ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਹੁਕਮ ਦਿੱਤੇ ਸਨ ਕਿ ਉਹ ਅਦਾਲਤ ਸਾਹਮਣੇ ਪੇਸ਼ ਹੋਣ, ਜਿਸ ’ਤੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੇ ਗ੍ਰਿਫਤਾਰੀ ਦਾ ਖਦਸ਼ਾ ਪ੍ਰਗਟਾਉਂਦਿਆਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਇਸ ’ਤੇ ਸੈਸ਼ਨ ਜੱਜ ਸ੍ਰੀ ਸੁਮੀਤ ਮਲਹੋਤਰਾ ਦੀ ਅਦਾਲਤ ਵਿਚ ਸੁਮੇਧ ਸੈਣੀ ਦੇ ਸੀਨੀਅਰ ਵਕੀਲ ਦੇ ਨਾ ਆਉਣ ਕਰ ਕੇ ਉਨ੍ਹਾਂ ਦੇ ਜੂਨੀਅਰ ਵਕੀਲ ਵੱਲੋਂ ਬੇਨਤੀ ਕਰਨ ’ਤੇ ਸੁਣਵਾਈ 23 ਫਰਵਰੀ ਤੱਕ ਲਈ ਟਾਲ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਫਾਇਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ, ਸੁਸਾਈਡ ਨੋਟ ’ਚ ਕਹੀ ਇਹ ਗੱਲ