ਕੋਟਕਪੂਰਾ ਗੋਲੀਕਾਂਡ: ਸਾਬਕਾ ਐੱਸ.ਐੱਚ.ਓ. ਦੀ ਜ਼ਮਾਨਤ 14 ਤੱਕ ਮੁਲਤਵੀ

Wednesday, Jul 08, 2020 - 06:14 PM (IST)

ਫਰੀਦਕੋਟ ( ਬਾਂਸਲ, ਜਗਦੀਸ਼ )-ਸਰਕਾਰੀ ਕਾਰਤੂਸਾਂ ਨੂੰ ਖੁਰਦ-ਬੁਰਦ ਕਰਨ ਅਤੇ ਫਰਜ਼ੀ ਰਿਕਾਰਡ ਤਿਆਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਕੋਟਕਪੂਰਾ ਦੇ ਸਾਬਕਾ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਵਲੋਂ ਲਗਾਈ ਜ਼ਮਾਨਤ ਦੀ ਅਰਜ਼ੀ ਵਧੀਕ ਸ਼ੈਸ਼ਨ ਜੱਜ ਰਾਜੇਸ਼ ਕੁਮਾਰ ਦੀ ਅਦਾਲਤ ਨੇ 14 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐੱਫ.ਵਲੋਂ 35 ਕਰੋੜ ਤੋਂ ਵੱਧ ਹੈਰੋਇਨ ਬਰਾਮਦ, ਹਥਿਆਰ ਵੀ ਮਿਲੇ

ਜਾਣਕਾਰੀ ਅਨੁਸਾਰ ਕੋਟਕਪੂਰਾ ਵਿਖੇ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਨੂੰ ਦੋਸ਼ੀ ਸਾਬਤ ਕਰਨ, ਕਥਿਤ ਤੌਰ 'ਤੇ ਫਰਜ਼ੀ ਰਿਕਾਰਡ ਤਿਆਰ ਕਰਨ, ਸਰਕਾਰੀ ਕਾਰਤੂਸ ਖੁਰਦ-ਬੁਰਦ ਕਰ ਕੇ ਉਕਤ ਕਾਰਤੂਸ ਚੱਲੇ ਹੋਏ ਦਿਖਾਉਣ ਲਈ ਸਿਟੀ ਥਾਣਾ ਕੋਟਕਪੂਰਾ ਦੇ 19 ਨੰਬਰ ਰਜਿਸਟਰ 'ਚ ਫਰਜ਼ੀ ਇੰਦਰਾਜ ਕਰਨ ਵਰਗੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਐੱਸ.ਆਈ.ਟੀ. ਵਲੋਂ ਸਾਬਕਾ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ । ਜ਼ਿਕਰਯੋਗ ਹੈ ਕਿ ਬਹਿਬਲ ਗੋਲੀਕਾਂਡ ਵਿਚ ਗ੍ਰਿਫਤਾਰ ਕੀਤੇ ਗਏ ਪੰਕਜ ਬਾਂਸਲ ਅਤੇ ਸੁਹੇਲ ਸਿੰਘ ਬਰਾੜ ਦੀ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਵਲੋਂ ਪਹਿਲਾ ਹੀ ਜ਼ਮਾਨਤ ਦੀ ਅਰਜ਼ੀ ਰੱਦ ਹੋ ਚੁੱਕੀ ਹੈ।


Shyna

Content Editor

Related News